12.02C Vancouver
ADS

Oct 29, 2025 7:55 PM - Connect Newsroom

ਕੈਨੇਡਾ ਵਿੱਚ 12 ਸਾਲਾਂ ਵਿੱਚ ਪਹਿਲੀ ਵਾਰ ਨਸ਼ਿਆਂ ਨਾਲ ਸੰਬੰਧਤ ਅਪਰਾਧ ਵਧੇ: ਸਟੈਟਕੈਨ

Share On
drug-related-offences-rise-nationally-for-first-time-in-12-years-statcan
A Statistics Canada report says Canada’s drug crime rate rose in 2024 for the first time in 12 years, though it remains well below 2011 levels. (Photo: The Canadian Press)

ਕੈਨੇਡਾ ਵਿਚ ਪੁਲਿਸ ਵਲੋਂ ਰਿਪੋਰਟ ਕੀਤੇ ਡਰੱਗ ਕ੍ਰਾਈਮ ਦੀ ਦਰ ਵਿਚ 12 ਸਾਲਾਂ ਵਿਚ ਪਹਿਲੀ ਵਾਰ ਵਾਧਾ ਹੋਇਆ ਹੈ, ਹਾਲਾਂਕਿ, ਇਹ ਅਜੇ ਵੀ 2021 ਦੇ ਇਤਿਹਾਸਕ ਚੋਟੀ ਦੇ 61 ਫੀਸਦੀ ਤੋਂ ਘੱਟ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, 2023 ਅਤੇ 2024 ਵਿਚਕਾਰ ਡਰੱਗ ਕ੍ਰਾਈਮ ਦਰ 13 ਫੀਸਦੀ ਵਧੀ ਹੈ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਡਾਊਨਵਰਡ ਟਰੈਂਡ ਵਿਚ ਤਬਦੀਲੀ ਆਈ।

ਇਹ ਵਾਧਾ ਮੁੱਖ ਤੌਰ 'ਤੇ ਭੰਗ, ਕੋਕੀਨ ਅਤੇ ਓਪੀਔਡਜ਼ ਵਰਗੇ ਨਸ਼ੇ ਨਾਲ ਸਬੰਧਤ ਅਪਰਾਧਾਂ ਵਿਚ possession ਤੇ ਤਸਕਰੀ ਦੇ ਦੋਸ਼ ਵਿਚ ਵਾਧੇ ਕਾਰਨ ਹੋਇਆ, ਸਟੈਟਕੈਨ ਦਾ ਕਹਿਣਾ ਹੈ ਕਿ 2024 ਵਿਚ ਉੱਤਰ-ਪੱਛਮੀ ਪ੍ਰਦੇਸ਼ ਵਿਚ ਨਸ਼ੀਲੇ ਪਦਾਰਥਾਂ ਦੇ ਅਪਰਾਧ ਦੀ ਦਰ ਸਭ ਤੋਂ ਵੱਧ ਸੀ, ਜਿਥੇ ਪ੍ਰਤੀ 100,000 ਆਬਾਦੀ ਵਿਚ 2,591 ਘਟਨਾਵਾਂ ਹੋਈਆਂ, ਜੋ ਯੂਕੋਨ ਵਿਚ ਅਗਲੀ ਸਭ ਤੋਂ ਉੱਚੀ ਦਰ ਨਾਲੋਂ ਚੌਗੁਣੀ ਅਤੇ ਬੀ. ਸੀ. ਦੀ ਦਰ ਨਾਲੋਂ 10 ਗੁਣਾ ਵੱਧ ਸੀ। 2023 ਅਤੇ 2024 ਵਿਚਕਾਰ ਵੱਡੇ ਸ਼ਹਿਰਾਂ ਵਿਚੋਂ ਵੈਨਕਵੂਰ ਦੀ ਵਾਧਾ ਦਰ ਸਭ ਤੋਂ ਵੱਧ 35 ਫੀਸਦੀ ਸੀ।

ਏਜੰਸੀ ਦਾ ਕਹਿਣਾ ਹੈ ਕਿ 2014 ਅਤੇ 2024 ਵਿਚਕਾਰ ਪੁਲਿਸ ਦੁਆਰਾ ਰਿਪੋਰਟ ਕੀਤੀ ਗਈ ਨਸ਼ੀਲੇ ਪਦਾਰਥਾਂ ਦੀ ਅਪਰਾਧ ਦਰ ਵਿਚ 56 ਫੀਸਦੀ ਕਮੀ ਆਈ ਹੈ, ਜਿਸ ਬਾਰੇ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੇਸ਼ ਦੇ ਡਰੱਗ ਕ੍ਰਾਈਮ ਦੀ ਦਰ ਵਿਚ ਇਹ ਓਵਰਆਲ ਗਿਰਾਵਟ ਮੁੱਖ ਤੌਰ 'ਤੇ 2018 ਵਿਚ ਭੰਗ ਨੂੰ ਕਾਨੂੰਨੀ ਮਾਨਤਾ ਦੇਣਾ ਕੀਤੇ ਜਾਣ ਕਾਰਨ ਹੈ, ਜਿਸ ਤੋਂ ਬਾਅਦ ਭੰਗ ਦੇ ਅਪਰਾਧਾਂ ਦੀ ਗਿਣਤੀ ਪਿਛਲੇ ਦਹਾਕੇ ਵਿਚ ਨਾਟਕੀ ਢੰਗ ਨਾਲ ਘਟੀ ਹੈ, 2014 ਵਿਚ ਇਸ ਦੇ 70,000 ਮਾਮਲੇ ਸਨ, ਜੋ 2024 ਵਿਚ 9,000 ਦਰਜ ਹੋਏ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link