11.7C Vancouver
ADS

Nov 11, 2022 1:38 AM - Connect News

ਨਿਊ ਵੈਸਟਮਿਨਸਟਰ 'ਚ ਛਾਪੇਮਾਰੀ ਦੌਰਾਨ ਮਿਲੇ ਡਰੱਗਸ ਤੇ ਹਥਿਆਰ, 6 ਲੋਕ ਗ੍ਰਿਫਤਾਰ

Share On
drugs-and-weapons-seized-from-suite-on-agnes-street-nwpd
New Westminster Police Department Street Crime Unit and the Lower Mainland Integrated Emergency Response Team executed a search warrant on a property near the 300 block of Agnes Street.(Photo - New Westminster police)

ਨਿਊ ਵੈਸਟਮਿਨਸਟਰ ਪੁਲਿਸ ਦਾ ਕਹਿਣਾ ਹੈ ਕਿ ਐਗਨਸ ਸਟ੍ਰੀਟ 'ਤੇ ਸਥਿਤ ਇੱਕ ਸੁਇਟ ਤੋਂ ਡਰੱਗਸ ਅਤੇ ਹਥਿਆਰ ਬਰਾਮਦ ਹੋਏ ਹਨ।

ਪੁਲਿਸ ਅਨੁਸਾਰ 4 ਨਵੰਬਰ ਨੂੰ ਮੱਧਰਾਤ ਦੇ ਕਰੀਬ ਸਟ੍ਰੀਟ ਕਰਾਈਮ ਯੂਨਿਟ ਅਤੇ ਲੋਅਰ ਮੇਨਲੈਂਡ ਇੰਟੈਗ੍ਰੇਟਿਡ ਐਮਰਜੈਂਸੀ ਰਿਸਪਾਂਸ ਟੀਮ ਵੱਲੋਂ ਐਗਨਸ ਸਟ੍ਰੀਟ ਦੇ 300 ਬਲੌਕ 'ਚ ਇੱਕ ਤਲਾਸ਼ੀ ਵਾਰੰਟ ਨੂੰ ਅੰਜਾਮ ਦਿੱਤਾ ਗਿਆ ਸੀ।

ਮੌਕੇ ਤੋਂ ਹਥਿਆਰ ਅਤੇ ਡਰੱਗਸ ਬਰਾਮਦ ਹੋਏ ਅਤੇ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਲੰਮੀ ਜਾਂਚ ਤੋਂ ਬਾਅਦ ਤਲਾਸ਼ੀ ਸੰਬੰਧੀ ਵਾਰੰਟ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਜਾਂਚ ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਦੇ ਸਟ੍ਰੀਟ ਕਰਾਈਮ ਯੂਨਿਟ ਵੱਲੋਂ ਗੈਂਗ ਸਪਰੈਸ਼ਨ ਯੂਨਿਟ, ਪੈਟਰੋਲ ਅਤੇ ਕਰਾਈਮ ਰਿਡਕਸ਼ਨ ਯੂਨਿਟ ਨਾਲ ਮਿਲ ਕੇ ਕੀਤੀ ਗਈ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link