19.81C Vancouver
ADS

Sep 10, 2025 5:22 PM - Connect Newsroom

ਰੋਲਓਵਰ ਕਰੈਸ਼ ਤੋਂ ਬਾਅਦ ਡੰਪ ਟਰੱਕ ਡਰਾਈਵਰ ਨੇ ਗਵਾਈ ਨੌਕਰੀ ਤੇ ਲਾਈਸੈਂਸ

Share On
dump-truck-driver-loses-his-licence-and-his-job-after-a-rollover-collision-near-deroche
When police arrived, the dump truck driver was given a breath demand and the reading on the Approved Screening Device was fail.(Photo: Royal Canadian Mounted Police)

ਬੀ.ਸੀ. ਹਾਈਵੇਅ ਪੈਟਰੋਲ ਨੇ ਇੱਕ ਰੋਲਓਵਰ ਦੀ ਘਟਨਾ ਦੇ ਸਬੰਧ ਵਿਚ ਐਬਟਸਫੋਰਡ ਦੇ 44 ਸਾਲਾ ਡੰਪ ਟਰੱਕ ਡਰਾਈਵਰ ਦਾ ਲਾਈਸੈਂਸ ਸਸਪੈਂਡ ਕੀਤਾ ਹੈ ਅਤੇ ਨਾਲ ਹੀ ਉਸ ਨੂੰ ਦੋ ਮਾਮਲਿਆਂ ਵਿਚ ਜੁਰਮਾਨਾ ਲਗਾਇਆ ਹੈ। ਪੁਲਿਸ ਨੇ ਕਿਹਾ ਕਿ 4 ਸਤੰਬਰ ਨੂੰ ਦੁਪਹਿਰ 2:30 ਵਜੇ ਦੇ ਕਰੀਬ ਬੀ.ਸੀ. ਹਾਈਵੇ ਪੈਟਰੋਲ ਨੂੰ Deroche ਨੇੜੇ ਲੌਹੀਡ ਹਾਈਵੇਅ 'ਤੇ ਇੱਕ ਡੰਪ ਟਰੱਕ ਦੇ ਸੜਕੇ ਕਿਨਾਰੇ ਖਾਈ ਵਿਚ ਪਲਟਣ ਦੀ ਸੂਚਨਾ ਮਿਲੀ ਸੀ।

ਪੁਲਿਸ ਵਲੋਂ ਜਾਂਚ ਵਿਚ ਪਾਇਆ ਗਿਆ ਕਿ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ। ਉਸ ਨੂੰ ਜੌਬ ਵੀ ਗੁਆਉਣੀ ਪਈ। ਪੁਲਿਸ ਨੇ ਉਸ ਦੇ ਡਰਾਈਵਰ ਲਾਈਸੈਂਸ ਨੂੰ ਜ਼ਬਤ ਕਰਨ ਤੋਂ ਇਲਾਵਾ ਲਾਪਰਵਾਹੀ ਨਾਲ ਡਰਾਈਵ ਕਰਨ ਦੇ ਮਾਮਲੇ ਵਿਚ $368 ਦਾ ਜੁਰਮਾਨਾ ਤੇ ਗੱਡੀ ਵਿਚ ਖੁੱਲ੍ਹੀ ਸ਼ਰਾਬ ਮਿਲਣ ਦੇ ਮਾਮਲੇ ਵਿਚ $230 ਦਾ ਜੁਰਮਾਨਾ ਕੀਤਾ। ਬੀ.ਸੀ. ਹਾਈਵੇਅ ਪੈਟਰੋਲ ਨੇ ਕਿਹਾ ਕਿ ਡੰਪ ਟਰੱਕ ਨੂੰ ਵੀ 30 ਦਿਨ ਲਈ ਜ਼ਬਤ ਕੀਤਾ ਗਿਆ ਹੈ।

ਕਾਰਪੋਰਲ ਮਾਈਕਲ ਮੈਕਲਾਫਲਿਨ ਨੇ ਕਿਹਾ ਕਿ ਜਦੋਂ ਪੁਲਿਸ ਹਾਦਸੇ ਵਾਲੀ ਥਾਂ 'ਤੇ ਜਾਂਚ ਕਰ ਰਹੀ ਸੀ ਤਾਂ ਡੰਪ ਟਰੱਕ ਡਰਾਈਵਰ ਦਾ ਸੁਪਰਵਾਈਜ਼ਰ ਪਹੁੰਚ ਗਿਆ ਅਤੇ ਡਰਾਈਵਰ ਦੀ ਨੌਕਰੀ ਮੌਕੇ 'ਤੇ ਹੀ ਖਤਮ ਕਰ ਦਿੱਤੀ। ਮੈਕਲਾਫਲਿਨ ਨੇ ਚਿਤਾਵਨੀ ਦਿੱਤੀ ਕਿ ਨਸ਼ੇ ਵਿਚ ਗੱਡੀ ਚਲਾਉਣ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link