12.96C Vancouver
ADS

Dec 21, 2023 7:14 PM - The Canadian Press

ਅਮਾਂਡਾ ਟੌਡ ਦੇ ਮੌਤ ਮਾਮਲੇ 'ਚ ਡੱਚ ਦੇ ਵਿਅਕਤੀ ਨੂੰ ਸੁਣਾਈ ਗਈ 6 ਸਾਲ ਦੀ ਸਜ਼ਾ

Share On
dutch-court-orders-amanda-todds-tormentor-to-serve-six-years-of-13-year-b-c-term
The man who extorted and bullied British Columbia teenager Amanda Todd into suicide has had his 13-year sentence from a Canadian court converted to a six-year prison term in Europe (Photo :The Canadian Press)

ਬ੍ਰਿਟਿਸ਼ ਕੋਲੰਬੀਅਨ ਟੀਨਏਜਰ ਲੜਕੀ ਦੀ ਮੌਤ ਦਾ ਕਾਰਨ ਬਣਨ ਵਾਲੇ 44 ਸਾਲਾ ਡੱਚ ਵਿਅਕਤੀ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ ਹੈ। ਐਡੀਅਨ ਕੋਬਨ ਨੇ 2012 ਵਿੱਚ ਅਮਾਂਡਾ ਟੌਡ ਦੀ ਅਸ਼ਲੀਲ ਵੀਡੀਓ ਪੋਸਟ ਕਰਕੇ ਉਸ ਨੂੰ ਬਲੈਕਮੇਲ ਕੀਤਾ ਸੀ ਜਿਸ ਕਾਰਨ ਉਸ ਨੇ ਆਪਣੀ ਜਾਨ ਲੈ ਲਈ ਸੀ।

ਐਮਸਟਰਡੈਮ ਦੀ ਕੋਰਟ ਨੇ ਐਡੀਅਨ ਕੋਬਨ ਦੀ ਸਜ਼ਾ 13 ਸਾਲ ਤੋਂ ਘਟਾ ਕੇ 6 ਸਾਲ ਕਰ ਦਿੱਤੀ ਹੈ। ਉਸ ਨੂੰ 2020 ਵਿੱਚ ਨੀਦਰਲੈਂਡ ਤੋਂ ਕੈਨੇਡਾ ਹਵਾਲੇ ਕੀਤਾ ਗਿਆ ਸੀ। ਉਸ ਨੂੰ ਡੱਚ ਜੇਲ੍ਹ ਵਿੱਚ ਰੱਖਣ ਦੀ ਸ਼ਰਤ 'ਤੇ ਕੈਨੇਡਾ ਭੇਜਿਆ ਗਿਆ ਸੀ। ਇਸ ਦਾ ਮਤਲਬ ਇਹ ਸੀ ਕਿ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵੱਲੋਂ ਪਿਛਲੇ ਸਾਲ ਸੁਣਾਈ ਉਸ ਦੀ ਸਜ਼ਾ ਨੀਦਰਲੈਂਡਜ਼ ਮੁਤਾਬਕ ਬਦਲ ਦਿੱਤੀ ਗਈ।

ਜੁਲਾਈ ਵਿੱਚ ਡੱਚ ਸਰਕਾਰੀ ਵਕੀਲ ਨੇ ਉਸ ਦੀ ਸਜ਼ਾ ਘਟਾਉਣ ਦੀ ਅਪੀਲ ਕੀਤੀ ਸੀ। ਉਹ ਨੀਦਰਲੈਂਡ ਵਿੱਚ 33 ਸਾਲਾ ਲੜਕੀਆਂ ਅਤੇ ਗੇਅ ਵਿਅਕਤੀਆਂ ਦੀਆਂ ਵੀਡੀਓਜ਼ ਪੋਸਟ ਕਰਨ ਲਈ 11 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਦੀ ਇਹ ਸਜ਼ਾ ਅਗਲੇ ਸਾਲ ਸ਼ੁਰੂ ਹੋਵੇਗੀ।

ਸਾਈਬਰ ਧੱਕੇਸ਼ਾਹੀ ਦੀ ਸ਼ਿਕਾਰ ਅਮਾਂਡਾ ਟੌਡ ਨੇ ਕਈ ਸਕੂਲ ਬਦਲੇ ਸਨ ਪਰ ਪਰੇਸ਼ਾਨ ਹੋ ਕੇ ਉਸ ਨੇ ਆਪਣੀ ਜਾਨ ਲੈ ਲਈ ਸੀ। ਪਿਛਲੇ ਸਾਲ ਸੂਬੇ ਦੀ ਜਿਊਰੀ ਨੇ ਕੋਬਨ 'ਤੇ ਬਾਲ ਪੋਰਨੋਗ੍ਰਾਫੀ ਰੱਖਣ ਅਤੇ ਸਾਂਝੀ ਕਰਨ ਦੇ ਚਾਰਜਿਜ਼ ਲਗਾਏ ਸਨ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link