14.37C Vancouver
ADS

Mar 21, 2024 5:37 PM - The Canadian Press

28 ਮਾਰਚ ਤੋਂ ਉੱਤਰ-ਪੂਰਬੀ ਬੀ.ਸੀ. ਵਿੱਚ ਖੁੱਲ੍ਹੇ ਵਿੱਚ ਸਾੜਨ ’ਤੇ ਲਗਾਈ ਜਾ ਰਹੀ ਪਾਬੰਦੀ

Share On
early-ban-on-open-burning-across-northeastern-b-c-starting-march-28
The ban in the Prince George Fire Centre is earlier than usual, a move the BC Wildfire Service says is aimed at preventing human-caused wildfires, while protecting public safety from a "high grass fire hazard."(Photo: The Canadian Press)

ਉੱਤਰੀ ਬਿ੍ਰਟਿਸ਼ ਕੋਲੰਬੀਆ ਵਿਚ ਪਿਛਲੇ ਸਾਲਾਂ ਨਾਲੋਂ ਹਫ਼ਤੇ ਪਹਿਲਾਂ ਹੀ ਸਾੜਨ ’ਤੇ ਪਾਬੰਦੀ ਲਾਗੂ ਹੋ ਰਿਹਾ ਹੈ। ਪਿ੍ਰੰਸ ਜਾਰਜ ਫਾਇਰ ਸੈਂਟਰ ਦੇ ਕੁਝ ਹਿੱਸਿਆਂ ਲਈ ਅਗਲੇ ਹਫਤੇ ਖੁੱਲ੍ਹੇ ਸਥਾਨ ’ਤੇ ਅੱਗ ਬਾਲਣ ’ਤੇ ਪਾਬੰਦੀ ਲਗਾਈ ਜਾ ਰਹੀ ਹੈ, ਜਿਸ ਵਿਚ ਪੀਸ ਅਤੇ ਫੋਰਟ ਨੈਲਸਨ ਖੇਤਰ ਸ਼ਾਮਲ ਹਨ।

28 ਮਾਰਚ ਨੂੰ ਦੁਪਹਿਰ ਤੋਂ ਪ੍ਰਿੰਸ ਜਾਰਜ, ਸਟੂਅਰਟ ਨੇਚਾਕੋ, ਮੈਕੇਂਜੀ, ਪੀਸ ਅਤੇ ਫੋਰਟ ਨੈਲਸਨ ਜੰਗਲਾਤ ਜ਼ਿਲ੍ਹੇ ਵਿੱਚ ਕੈਟਾਗਿਰੀ 2 ਅਤੇ 3 ਦੀ ਖੁੱਲ੍ਹੇ ਸਥਾਨ ’ਤੇ ਅੱਗ ਬਾਲਣ ’ਤੇ ਪਾਬੰਦੀ ਹੋਵੇਗੀ। ਇਹ ਪਾਬੰਦੀਆਂ ਆਮ ਤੌਰ ’ਤੇ ਅਪ੍ਰੈਲ ਦੇ ਅਖੀਰ ਜਾਂ ਮਈ ਵਿੱਚ ਜਾਰੀ ਕੀਤੀਆਂ ਜਾਂਦੀਆਂ ਹਨ ਪਰ ਵੀਰਵਾਰ ਦੀ ਪਾਬੰਦੀ ਸੂਬੇ ਵਿਚ ਦਰਜ ਕੀਤੀਆਂ ਲਗਾਤਾਰ ਖੁਸ਼ਕ ਸਥਿਤੀਆਂ ਅਤੇ ਘੱਟ ਬਾਰਸ਼ ਕਾਰਨ ਆਮ ਨਾਲੋਂ ਹਫ਼ਤੇ ਪਹਿਲਾਂ ਲਾਗੂ ਹੋ ਰਹੀ ਹੈ।

ਕੈਟਾਗਿਰੀ 2 ਅਤੇ 3 ਵਿੱਚ ਅੱਗ ਬਾਲਣ ’ਤੇ ਪਾਬੰਦੀ ਵਿੱਚ ਪਟਾਕੇ, ਸਕਾਈ ਲਾਲਟੇਨ ਅਤੇ ਬਰਨ ਬੈਰਲਸ ਸ਼ਾਮਲ ਹਨ ਪਰ ਇਹ ਅੱਧਾ ਮੀਟਰ ਚੌੜੇ ਅਤੇ ਡੇਢ ਮੀਟਰ ਤੋਂ ਘੱਟ ਲੰਬੇ ਕੈਂਪ ਫਾਇਰ ਜਾਂ ਖਾਣਾ ਪਕਾਉਣ ਵਾਲੇ ਸਟੋਵ ਦੀ ਵਰਤੋਂ ’ਤੇ ਪਾਬੰਦੀ ਨਹੀਂ ਲਗਾਉਂਦੇ, ਜੋ ਗੈਸ, ਪ੍ਰੋਪੇਨ ਜਾਂ ਬ੍ਰੀਕੇਟਸ ਦੀ ਵਰਤੋਂ ਕਰਦੇ ਹਨ।

ਜ਼ਿਕਰਯੋਗ ਹੈ ਕਿ ਸੂਬੇ ਨੇ ਇਸ ਸਾਲ ਜਲਦੀ ਅਤੇ ਚੁਣੌਤੀਪੂਰਨ ਜੰਗਲੀ ਅੱਗ ਸੀਜ਼ਨ ਦੀ ਚੇਤਾਵਨੀ ਦਿੱਤੀ ਸੀ ਜਿਸ ਤੋਂ ਕੁਝ ਦਿਨ ਬਾਅਦ ਅੱਗ ਲੱਗਣ ’ਤੇ ਪਾਬੰਦੀ ਲਗਾਈ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link