Aug 12, 2026 4:32 PM - Connect Newsroom - Jasmine Singh

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ਮੌਕੇ 'ਤੇ ਪਹੁੰਚੇ ਪੁਲਿਸ officers ਨੂੰ ਦੋ ਅਜਿਹੇ ਵਿਅਕਤੀ ਮਿਲੇ ਜਿਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਇਨ੍ਹਾਂ ਵਿਚੋਂ ਇੱਕ ਜਣਾ ਬਿਲਕੁਲ ਸੇਫ ਸੀ, ਜਦੋਂ ਕਿ ਦੂਜੇ ਨੂੰ ਹਲਕੀ injuries ਸੀ, ਜਿਸ ਲਈ ਕਿਸੇ ਡਾਕਟਰੀ ਇਲਾਜ ਦੀ ਲੋੜ ਨਹੀਂ ਪਈ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ।
ਐਸ.ਪੀ.ਐਸ. ਦੀ ਮੇਜਰ ਕਰਾਈਮ ਸੈਕਸ਼ਨ ਟੀਮ ਨੇ ਫੋਰੈਂਸਿਕ ਜਾਂਚ ਟੀਮ ਦੇ ਸਹਿਯੋਗ ਨਾਲ ਮੌਕੇ ਤੋਂ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਟਾਰਗੇਟਿਡ ਸੀ ਅਤੇ ਇਸ ਦਾ Extortion ਨਾਲ ਕੋਈ ਸਬੰਧ ਨਹੀਂ ਹੈ। ਔਫੀਸਰ ਮੁਤਾਬਕ, ਜੇਕਰ ਕਿਸੇ ਕੋਲ ਵੀ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਸਰੀ ਪੁਲਿਸ ਸਰਵਿਸ ਨਾਲ 604-599-0502 'ਤੇ ਸੰਪਰਕ ਕਰ ਸਕਦਾ ਹੈ।




