16.93C Vancouver
ADS

Sep 11, 2023 5:40 PM - The Canadian Press

ਮਰਾਕੋ 'ਚ ਭੂਚਾਲ ਨੇ ਮਚਾਈ ਤਬਾਹੀ, 2500 ਲੋਕਾਂ ਦੀ ਮੌਤ, 2476 ਜ਼ਖਮੀ

Share On
earthquake-in-morocco-wreaks-havoc-around-2500-people-died-2476-injured
A French aid group that specializes in locating people trapped under debris said it is withdrawing an offer to send a nine-person search-and-rescue team after waiting without success for a green light from Morocco to deploy.(Photo: The Canadian Press)

ਮਰਾਕੋ ਵਿੱਚ ਸ਼ੁੱਕਰਵਾਰ ਨੂੰ ਆਏ ਭੂਚਾਲ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ, ਇਸ ਭੂਚਾਲ ਕਾਰਨ 2500 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ, ਤੇ 2476 ਲੋਕ ਜ਼ਖ਼ਮੀ ਹੋਏ ਹਨ।

ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਸਭ ਤੋਂ ਜ਼ਿਆਦਾ ਮੌਤਾਂ ਮਾਰਾਕੇਸ਼ ਦੇ ਦੱਖਣ ਪੱਛਮ ਵਿਚ ਪੈਂਦੇ ਸੂਬਿਆਂ ਵਿੱਚ ਹੋਈਆਂ ਹਨ।

ਘਰ ਤਬਾਹ ਹੋਣ ਕਰਕੇ ਲੋਕ ਸੜਕਾਂ ਅਤੇ ਅਸਥਾਈ ਟੈਂਟਾਂ ਵਿਚ ਰਹਿਣ ਲਈ ਮਜਬੂਰ ਹਨ।

ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਤੇ ਕੰਬਲ ਵੰਡਣ ਲਈ ਫ਼ੌਜ ਤੈਨਾਤ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਭੁਚਾਲ ਦੀ ਤੀਬਰਤਾ 6.8 ਮਾਪੀ ਗਈ ਹੈ ਜਿਸਨੇ ਚਾਰੇ ਪਾਸੇ ਹਾਹਾਕਾਰ ਮਚਾ ਦਿੱਤੀ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਮੋਰੱਕੋ ਦੇ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਜ਼ਾਹਰ ਕੀਤੀ ਅਤੇ ਕਿਹਾ ਕਿ ਕੈਨੇਡਾ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।

ਜ਼ਿਕਰਯੋਗ ਹੈ ਕਿ ਯੂ ਐਸ ਜੀਓਲੌਜਿਕਲ ਸਰਵੇਅ ਅਨੁਸਾਰ ਸ਼ੁੱਕਰਵਾਰ ਨੂੰ ਆਇਆ ਭੂਚਾਲ 1960 ਤੋਂ ਬਾਅਦ ਦਾ ਸਭ ਤੋਂ ਘਾਤਕ ਭੂਚਾਲ ਸਾਬਤ ਹੋਇਆ ਹੈ।

1960 ਚ ਆਏ ਭੁਚਾਲ ਵਿੱਚ 12,000 ਲੋਕ ਮਾਰੇ ਗਏ ਸਨ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link