14.86C Vancouver
ADS

Aug 29, 2024 6:53 PM - The Canadian Press

ਬੀ, ਸੀ. : ਭੂਚਾਲ ਆਉਣ ਤੋਂ 10 ਸਕਿੰਟ ਪਹਿਲਾਂ ਮਿਲੇਗੀ ਚਿਤਾਵਨੀ, ਕਿਰਿਆਸ਼ੀਲ ਹੋਇਆ ਸਿਸਟਮ

Share On
earthquake-warning-system-providing-seconds-of-warning-is-activated-in-b-c
Federal Energy and Natural Resources Minister Jonathan Wilkinson says when a strong earthquake is detected, alerts will be transmitted automatically to British Columbians via cellphones, radio and televisions.(Photo: The Canadian Press)

ਬੀ.ਸੀ. ਵਿਚ ਭੂਚਾਲ ਬਾਰੇ ਪਹਿਲਾਂ ਚਿਤਾਵਨੀ ਦੇਣ ਲਈ ਭੂਚਾਲ ਦੀ ਸ਼ੁਰੂਆਤੀ ਖੋਜ ਪ੍ਰਣਾਲੀ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਸਿਸਟਮ ਨਾਲ ਲੋਕਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰਬੰਧਕਾਂ ਨੂੰ ਸੰਭਾਵਿਤ ਤੌਰ ’ਤੇ ਨੁਕਸਾਨਦੇਹ ਭੂਚਾਲ ਤੋਂ ਪਹਿਲਾਂ 10 ਸਕਿੰਟਾਂ ਤੱਕ ਦੀ ਚੇਤਾਵਨੀ ਦਿੱਤੀ ਜਾ ਸਕਦੀ ਹੈ।

ਫੈਡਰਲ ਊਰਜਾ ਅਤੇ ਕੁਦਰਤੀ ਸਰੋਤ ਮੰਤਰੀ ਜੋਨਾਥਨ ਵਿਲਕਿਨਸਨ ਦਾ ਕਹਿਣਾ ਹੈ ਕਿ ਇਸ ਨਾਲ ਕਿਸੇ ਤੇਜ਼ ਭੂਚਾਲ ਦਾ ਪਤਾ ਲੱਗਣ ’ਤੇ ਸੈੱਲਫੋਨ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਬ੍ਰਿਟਿਸ਼ ਕੋਲੰਬੀਆ ਵਾਸੀਆਂ ਨੂੰ ਅਲਰਟ ਆਪਣੇ ਆਪ ਚਲੇ ਜਾਣਗੇ। ਵਿਲਕਿਨਸਨ ਅਨੁਸਾਰ ਫੈਡਰਲ ਅਤੇ ਬੀ.ਸੀ. ਸਰਕਾਰ ਵਲੋਂ ਸਾਂਝੇ ਤੌਰ ’ਤੇ ਐਲਾਨੀ ਗਈ ਇਸ ਪ੍ਰਣਾਲੀ ਨਾਲ ਪੁਲਾਂ ਜਾਂ ਸੁਰੰਗਾਂ ’ਤੇ ਆਵਾਜਾਈ ਨੂੰ ਤੁਰੰਤ ਰੋਕਣ ਵਰਗੀ ਕਾਰਵਾਈ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਨਵੀਂ ਪ੍ਰਣਾਲੀ ਭੂਚਾਲ ਦੇ ਸੰਵੇਦਨਸ਼ੀਲ ਖੇਤਰਾਂ ਦੀ ਰੱਖਿਆ ਲਈ ਚੇਤਾਵਨੀ ਪ੍ਰਣਾਲੀ ਵਿਕਸਤ ਕਰਨ ਲਈ ਫੈਡਰਲ ਸਰਕਾਰ ਦੀ 36 ਮਿਲੀਅਨ ਡਾਲਰ ਦੀ ਯੋਜਨਾ ਦਾ ਹਿੱਸਾ ਹੈ। ਵਿਲਕਿਨਸਨ ਮੁਤਾਬਿਕ ਇਸ ਪ੍ਰਣਾਲੀ ਦਾ ਵਿਸਥਾਰ ਇਸ ਸਾਲ ਦੇ ਅਖੀਰ ਵਿੱਚ ਦੱਖਣੀ ਕਿਊਬੈਕ ਅਤੇ ਪੂਰਬੀ ਓਨਟਾਰੀਓ ਵਿੱਚ ਕੀਤਾ ਜਾਵੇਗਾ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link