11.53C Vancouver
ADS

Oct 7, 2024 4:00 PM - Connect Newsroom - Debby Rai with files from The Canadian Press

ਬੀ. ਸੀ. : ਐੱਨ.ਡੀ.ਪੀ. ਨੇਤਾ ਡੇਵਿਡ ਈ.ਬੀ. ਨੇ ਪੁਲਿਸ ਦੇ ਗੰਨਜ਼ ਅਤੇ ਗੈਂਗ ਦੀ ਪਾਲਿਸੀ ਦਾ ਕੀਤਾ ਸਮਰਥਨ

Share On
eby-supports-police-on-guns-and-gangs-flanked-by-four-law-enforcement-candidates
Eby says B.C. Conservative Leader John Rustad has repeatedly stated he would direct police not to enforce federal gun laws if elected to form government on Oct. 19. (Photo: The Canadian Press)

ਬੀ.ਸੀ. ਐਨ.ਡੀ.ਪੀ. ਆਗੂ ਡੇਵਿਡ ਈਬੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਚੁਣੀ ਜਾਂਦੀ ਹੈ ਤਾਂ ਉਹ ਗੈਰਕਾਨੂੰਨੀ ਹਥਿਆਰਾਂ ਅਤੇ ਗੈਂਗ ਹਿੰਸਾ ਖ਼ਿਲਾਫ਼ ਪੁਲਿਸ ਦੀ ਸਮਰੱਥਾ ਵਧਾਉਣ ਲਈ ਕਦਮ ਚੁੱਕਣਗੇ।

ਸਰੀ ਵਿਚ ਹੋਈ ਪ੍ਰੈਸ ਕਾਨਫ਼ਰੰਸ ਦੌਰਾਨ, ਜਿੱਥੇ ਈਬੀ ਦੇ ਨਾਲ ਕਾਨੂੰਨੀ ਸੇਵਾ ਪਿੱਠਭੂਮੀ ਵਾਲੇ ਚਾਰ ਐਨ.ਡੀ.ਪੀ. ਉਮੀਦਵਾਰ ਮੌਜੂਦ ਸਨ, ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੁਲਿਸ ਕੋਲ ਉਪਕਰਣ, ਸਿਖਲਾਈ ਅਤੇ ਤਕਨੀਕੀ ਸਾਧਨ ਹੋਣ, ਤਾਂ ਜੋ ਗੈਰਕਾਨੂੰਨੀ ਹਥਿਆਰਾਂ ਨੂੰ ਅਪਰਾਧੀ ਗਿਰੋਹਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਸਕੇ ਅਤੇ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਜਾਨੀ ਨੁਕਸਾਨ ਘਟਾਇਆ ਜਾ ਸਕੇ।

ਈਬੀ ਨੇ ਕਿਹਾ ਕਿ ਸਰੀ ਵਰਗੇ ਸ਼ਹਿਰਾਂ ਵਿਚ ਗੈਂਗ ਹਿੰਸਾ ਅਤੇ ਗੋਲੀਬਾਰੀ ਦੇ ਮਾਮਲਿਆਂ ਨੇ ਕਈਆਂ ਪੰਜਾਬੀ ਅਤੇ ਦੱਖਣੀ ਏਸ਼ੀਆਈ ਪਰਿਵਾਰਾਂ ਨੂੰ ਸਿੱਧਾ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ, “ਅਸੀਂ ਗੈਂਗਾਂ ਅਤੇ ਹਥਿਆਰਾਂ ਨੂੰ ਆਪਣੀਆਂ ਕਮਿਊਨਿਟੀਆਂ ਬਰਬਾਦ ਨਹੀਂ ਕਰਨ ਦੇਵਾਂਗੇ।”

ਉਨ੍ਹਾਂ ਨੇ ਕੇਂਦਰੀ ਸਰਕਾਰ ਦੇ ਹੈਂਡਗਨ ਅਤੇ ਸੈਮੀ-ਆਟੋਮੈਟਿਕ ਹਥਿਆਰਾਂ ’ਤੇ ਰੋਕ ਦੇ ਕਾਨੂੰਨ ਅਤੇ ਸੂਬਾਈ ਇੰਟੀਗਰੇਟਿਡ ਗੈਂਗ ਹੋਮਿਸਾਈਡ ਟੀਮ ਨੂੰ ਸਮਰਥਨ ਜਾਰੀ ਰੱਖਣ ਦਾ ਵਾਅਦਾ ਕੀਤਾ, ਜੋ ਗੈਂਗ ਨਾਲ ਸੰਬੰਧਿਤ ਕਤਲਾਂ ਅਤੇ ਅਪਰਾਧੀ ਗਤੀਵਿਧੀਆਂ ਦੀ ਨਿਗਰਾਨੀ ਕਰਦੀ ਹੈ।

ਈਬੀ ਨੇ ਬੀ.ਸੀ. ਕਨਜ਼ਰਵੇਟਿਵ ਆਗੂ ਜਾਨ ਰਸਟੈਡ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁਲਿਸ ਨੂੰ ਫੈਡਰਲ ਗਨ ਕਾਨੂੰਨਾਂ ਨੂੰ ਨਾ ਲਾਗੂ ਕਰਨ ਲਈ ਕਹਿਣਾ “ਬੀ.ਸੀ. ਨੂੰ ਘੱਟ ਸੁਰੱਖਿਅਤ ਬਣਾਏਗਾ।”

ਐਨ.ਡੀ.ਪੀ. ਦੇ ਅਨੁਸਾਰ, ਬੀ.ਸੀ. ਵਿਚ ਕੁੱਲ ਕਤਲਾਂ ਵਿਚੋਂ 15 ਫੀਸਦੀ ਘਰੇਲੂ ਹਿੰਸਾ ਨਾਲ ਜੁੜੇ ਹੁੰਦੇ ਹਨ, ਜਿਸ ਕਰਕੇ ਕਮਿਊਨਿਟੀ-ਅਧਾਰਿਤ ਸੁਰੱਖਿਆ ਅਤੇ ਪੁਲਿਸ ਸਹਿਯੋਗ ਬਹੁਤ ਜ਼ਰੂਰੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link