Aug 26, 2026 5:38 PM - Connect Newsroom - Ramandeep Kaur with files from The Canadian Press

ਪ੍ਰੀਮੀਅਰ ਡੇਵਿਡ ਈਬੀ ਨੇ ਵਿਰੋਧੀ ਧਿਰ ਬੀਸੀ ਕੰਜ਼ਰਵੇਟਿਵ ਪਾਰਟੀ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਸ ਨੂੰ ਅਰਾਜਕਤਾ ਦਾ ਕੇਂਦਰ ਕਰਾਰ ਦਿੱਤਾ ਹੈ ਪਰ ਨਾਲ ਹੀ ਸੂਬੇ ਵਿਚ ਜਲਦੀ ਚੋਣਾਂ ਕਰਵਾਉਣ ਦੀ ਸੰਭਾਵਨਾ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ।
ਈਬੀ ਦਾ ਇਹ ਬਿਆਨ ਬੀ. ਸੀ. ਕੰਜ਼ਰਵੇਟਿਵ ਵਿਚ ਹਾਲ ਹੀ ਵਿਚ 4 ਵਿਧਾਇਕਾਂ ਵੱਲੋਂ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਸਾਹਮਣੇ ਆਇਆ ਹੈ। ਪ੍ਰੀਮੀਅਰ ਨੇ ਕੈਰੀ-ਲਿਨ Findlay 'ਤੇ ਹਮਲਾ ਬੋਲਦੇ ਬੀ. ਸੀ. ਕੰਜ਼ਰਵੇਟਿਵ ਨੂੰ ਇੱਕ ਕੱਟੜਪੰਥੀ ਸੱਜੇ-ਪੱਖੀ ਪਾਰਟੀ ਦੱਸਦਿਆਂ ਕਿਹਾ ਕਿ ਉੱਥੇ ਚੱਲ ਰਹੀ ਖੇਡ ਤੋਂ ਸਾਫ਼ ਹੈ ਕਿ ਜਦੋਂ ਉਨ੍ਹਾਂ ਦੇ ਆਪਣੇ ਵਿਧਾਇਕ ਹੀ ਉਨ੍ਹਾਂ ਨਾਲ ਖੜ੍ਹੇ ਨਹੀਂ ਹੋ ਸਕਦੇ ਤਾਂ ਸੂਬੇ ਦੇ ਲੋਕ ਉਨ੍ਹਾਂ 'ਤੇ ਕਿਵੇਂ ਭਰੋਸਾ ਕਰਨਗੇ।
ਵਿਰੋਧੀ ਧਿਰ ਵਿਚ ਇਸ ਅੰਦਰੂਨੀ ਫੁੱਟ ਦੇ ਬਾਵਜੂਦ ਈਬੀ ਨੇ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਜ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਇਸੇ ਸਮੇਂ ਫੋਕਸ ਰਾਜਨੀਤੀ ਕਰਨ ਦੀ ਬਜਾਏ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਗਏ ਟੈਰਿਫਸ ਤੋਂ ਬ੍ਰਿਟਿਸ਼ ਕੋਲੰਬੀਆ ਦੇ ਉਦਯੋਗਾਂ, ਜੰਗਲਾਤ ਕਰਮਚਾਰੀਆਂ ਅਤੇ ਆਮ ਪਰਿਵਾਰਾਂ ਦੇ ਹਿੱਤਾਂ ਲਈ ਕੰਮ ਕਰਨਾ ਹੈ।




