11.37C Vancouver
ADS

Apr 26, 2021 9:35 PM -

ਡੇਵਿਡ ਇਬੀ ਨੇ ਮਨੀ ਲੌਂਡਰਿੰਗ ਇੰਕਵਾਇਰੀ ਨੂੰ ਦੱਸਿਆ, ਬੀ.ਸੀ. ਸੰਗਠਨਾਂ ਦੀ ਪ੍ਰਦਾਨ ਕੀਤੀ ਜਾਣਕਾਰੀ 'ਚ ਸਨ ਅੰਤਰ

Share On
eby-tells-inquiry-about-money-laundering-information-gaps-between-b-c-organizations
Attorney General David Eby is sworn in during a virtual ceremony in Victoria, Thursday, Nov. 26, 2020. The politician who was instrumental in setting the wheels in motion for the money laundering inquiry in B.C. will testify before the commission today. THE CANADIAN PRESS/Jonathan Hayward

ਬੀ.ਸੀ. 'ਚ ਮਨੀ ਲੌਂਡਰਿੰਗ ਇੰਕਵਾਇਰੀ ਨੂੰ ਹੋਂਦ 'ਚ ਲਿਆਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕੈਬਿਨੇਟ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕਸੀਨੋਸ 'ਚ ਪਹੁੰਚਣ ਵਾਲੇ ਸ਼ੱਕੀ ਕੈਸ਼ ਦੀਆਂ ਕਈ ਵੱਖੋ-ਵੱਖਰੀਆਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਸਨ।

ਅਟੌਰਨੀ ਜਨਰਲ ਡੇਵਿਡ ਇਬੀ ਨੇ ਕਿਹਾ ਕਿ ਸਾਲ 2017 'ਚ ਗੇਮਿੰਗ ਸੰਬੰਧੀ ਮੰਤਰੀ ਬਣਨ ਤੋਂ ਬਾਅਦ, ਉਨ੍ਹਾਂ ਕਈ ਅਧਿਕਾਰੀਆਂ ਤੋਂ ਇਸ ਬਾਰੇ ਸੁਣਿਆ ਸੀ।

ਉਨ੍ਹਾਂ ਅੱਜ ਕੁਲਨ ਕਮਿਸ਼ਨ ਨੂੰ ਦੱਸਿਆ ਕਿ ਕਸੀਨੋਸ 'ਚ ਸ਼ੱਕੀ ਕੈਸ਼ ਬਾਰੇ ਮਿਲ ਰਹੀ ਜਾਣਕਾਰੀ 'ਤੇ ਕਾਫੀ ਅਹਿਮ ਅੰਤਰ ਸਪਸ਼ਟ ਹੋਏ ਸਨ।

ਉਨ੍ਹਾਂ ਦੱਸਿਆ ਕਿ ਬੀ.ਸੀ. ਲੌਟਰੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਕਸੀਨੋਸ ਦੇ ਵਿੱਚ 'ਐਂਟੀ ਮਨੀ ਲੌਂਡਰਿੰਗ' ਕਾਰਵਾਈਆਂ ਜਾਰੀ ਸਨ ਜਦਕਿ ਗੇਮਿੰਗ ਰੈਗੂਲੇਟਰ ਸੰਬੰਧੀ ਚੋਟੀ ਦੇ ਬਿਊਰੋਕਰੈਟਸ ਨੇ ਇਸ ਸੰਬੰਧੀ ਫਿਕਰ ਜ਼ਾਹਿਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਸ਼ੱਕੀ ਪੈਸਾ ਸੰਗਠਿਤ ਅਪਰਾਧ ਨਾਲ ਸੰਬੰਧਤ ਮੰਨਿਆ ਜਾ ਰਿਹਾ ਸੀ।

ਇਬੀ ਨੇ ਕਿਹਾ ਕਿ ਉਹ ਇਸੇ ਨਤੀਜੇ 'ਤੇ ਪਹੁੰਚੇ ਕਿ ਇਸ ਅੰਤਰ 'ਤੇ ਪੁਖਤਾ ਜਾਣਕਾਰੀ ਲਈ ਕਾਰਵਾਈ ਕਰਨੀ ਜ਼ਰੂਰੀ ਹੈ।

ਯਾਦ ਰਹੇ ਇਸ ਮਾਮਲੇ 'ਚ ਸੂਬੇ ਦੀ ਸਾਬਕਾ ਪ੍ਰੀਮਿਅਰ ਕ੍ਰਿਸਟੀ ਕਲਾਰਕ ਦੀ ਬੀਤੇ ਹਫ਼ਤੇ ਗਵਾਹੀ ਹੋ ਚੁੱਕੀ ਹੈ।

ਸੂਬੇ ਦੀ ਸਾਬਕਾ ਅਟੌਰਨੀ ਜਨਰਲ ਅਤੇ ਜਸਟਿਸ ਮੰਤਰੀ, ਸ਼ਰਲੀ ਬੌਂਡ ਦੀ ਵੀ ਗਵਾਹੀ ਹੋ ਚੁੱਕੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link