Oct 15, 2024 2:13 PM - Connect Newsroom - Mandeep Sandhu

ਭਾਰਤ ਦੇ ਚੋਣ ਕਮਿਸ਼ਨ (ECI) ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਉਪਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਵੋਟਿੰਗ 13 ਨਵੰਬਰ ਨੂੰ ਹੋਵੇਗੀ ਅਤੇ ਗਿਣਤੀ 23 ਨਵੰਬਰ ਨੂੰ ਕੀਤੀ ਜਾਵੇਗੀ।
ਦਿੱਲੀ ਵਿੱਚ ਹੋਈ ਪ੍ਰੈਸ ਕਾਨਫਰੈਂਸ ਦੌਰਾਨ ਕਮਿਸ਼ਨ ਨੇ ਦੱਸਿਆ ਕਿ ਉਪਚੋਣਾਂ ਬਰਨਾਲਾ, ਡੇਰਾ ਬਾਬਾ ਨਾਨਕ, ਛੱਬੇਵਾਲ ਅਤੇ ਗਿੱਦੜਬਾਹਾ ਹਲਕਿਆਂ ਵਿੱਚ ਹੋਣਗੀਆਂ।
ਇਨ੍ਹਾਂ ਵਿੱਚੋਂ ਤਿੰਨ ਸੀਟਾਂ ਪਹਿਲਾਂ ਕਾਂਗਰਸ ਦੇ ਕਬਜ਼ੇ ਵਿੱਚ ਸਨ, ਜਦਕਿ ਇੱਕ ਸੀਟ ਆਮ ਆਦਮੀ ਪਾਰਟੀ (AAP) ਕੋਲ ਸੀ। ਇਹ ਸੀਟਾਂ ਉਸ ਵੇਲੇ ਖ਼ਾਲੀ ਹੋਈਆਂ ਜਦੋਂ ਇਨ੍ਹਾਂ ਹਲਕਿਆਂ ਦੇ ਵਿਧਾਇਕ ਲੋਕ ਸਭਾ 2024 ਚੋਣਾਂ ਦੌਰਾਨ ਸੰਸਦ ਮੈਂਬਰ ਚੁਣੇ ਗਏ।
ਇਹ ਉਪਚੋਣਾਂ ਪੰਜਾਬ ਦੀ ਰਾਜਨੀਤੀ ਵਿਚ ਆਪ ਸਰਕਾਰ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਨੂੰ ਪਰਖਣ ਵਾਲੀ ਇਕ ਵੱਡੀ ਪਰੀਖਿਆ ਵਜੋਂ ਦੇਖੀਆਂ ਜਾ ਰਹੀਆਂ ਹਨ।




