14.13C Vancouver
ADS

Nov 18, 2025 5:19 PM - Connect Newsroom - Ramandeep Kaur

ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਮੁੱਖ ਚੋਣ ਕਮਿਸ਼ਨ ਵੱਲੋਂ ਡੀਜੀਪੀ ਪੰਜਾਬ ਤਲਬ

Share On
eci-seeks-explanation-from-punjab-police-chief-over-firs-linked-to-tarn-taran-bypoll
The cases were lodged in Tarn Taran, Amritsar, Moga and Batala, raising concerns within the ECI about what it described as a pattern of simultaneous action across multiple jurisdictions. (Photo: X DGP Punjab Police)

ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ 25 ਨਵੰਬਰ ਨੂੰ ਤਲਬ ਕਰਦੇ ਹੋਏ, ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਦੱਸ ਦੇਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਚੋਣ ਦੇ ਦੌਰਾਨ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ।

ਉਨ੍ਹਾਂ ’ਤੇ ਗਲਤ ਐਫ.ਆਈ.ਆਰ. ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਤਰਨ ਤਾਰਨ ਹਲਕੇ ਵਿਚ ਸਿਆਸੀ ਬਦਲਾਖੋਰੀ ਨਾਲ ਅਕਾਲੀ ਵਰਕਰਾਂ ਖਿਲਾਫ ਝੂਠੀਆਂ ਐਫ.ਆਈ.ਆਰ. ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਵਿਰੁੱਧ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link