13.07C Vancouver
ADS

Nov 26, 2024 6:27 PM - The Canadian Press

ਟੇਲਰ ਸਵਿਫਟ ਦੇ ਟੂਰ ਨਾਲ ਵੈਨਕੂਵਰ ਦੀ ਆਰਥਿਕਤਾ ਨੂੰ ਲਾਭ ਦੀ ਉਮੀਦ

Share On
economic-impact-of-taylor-swifts-eras-tour-in-vancouver-estimated-at-157-m
Mayor Ken Sim says in a news release about the economic impact that he is "thrilled" Vancouver was chosen to host the last stop on Swift's tour.(Photo: The Canadian Press)

ਵੈਨਕੂਵਰ ਵਿਚ ਟੇਲਰ ਸਵਿਫਟ ਦੇ ਇਰਾਸ ਟੂਰ ਨਾਲ ਰਿਹਾਇਸ਼, ਭੋਜਨ ਅਤੇ ਆਵਾਜਾਈ ਦੀ ਮੰਗ ਵਧਣ ਨਾਲ ਸ਼ਹਿਰ ਦੀ ਆਰਥਿਕਤਾ ਨੂੰ $157 ਮਿਲੀਅਨ ਦਾ ਫਾਇਦਾ ਹੋਣ ਦੀ ਉਮੀਦ ਹੈ। ਟੂਰਿਜ਼ਮ ਸੰਸਥਾ ਡੈਸਟੀਨੇਸ਼ਨ ਵੈਨਕੂਵਰ ਨੇ ਇਹ ਅਨੁਮਾਨ ਲਗਾਇਆ ਹੈ।

ਟੇਲਰ ਸਵਿਫਟ ਦੇ 6 ਤੋਂ 8 ਦਸੰਬਰ ਤੱਕ ਬੀ.ਸੀ ਪਲੇਸ ਵਿਚ ਹੋਣ ਵਾਲੇ ਤਿੰਨ ਸ਼ੋਅ ਵਿਚ 150,000 ਤੋਂ ਵੱਧ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਉੱਥੇ ਹੀ, ਇਸ ਦੇ ਮੱਦੇਨਜ਼ਰ ਸ਼ਹਿਰ ਭਰ ਵਿਚ 82,000 ਤੋਂ ਵੱਧ ਕਮਰੇ ਬੁੱਕ ਹੋਏ ਹਨ।

ਡੈਸਟੀਨੇਸ਼ਨ ਵੈਨਕੂਵਰ ਦਾ ਕਹਿਣਾ ਹੈ ਕਿ ਇਸ ਨਾਲ ਨਾ ਸਿਰਫ ਸਿਟੀ ਨੂੰ ਫਾਇਦਾ ਹੋਵੇਗਾ ਸਗੋਂ ਸੂਬਾ ਅਤੇ ਫੈਡਰਲ ਸਰਕਾਰ ਨੂੰ ਮਿਲਾ ਕੇ ਤਿੰਨਾਂ ਪੱਧਰਾਂ ਦੀ ਸਰਕਾਰ ਦੇ ਖਜ਼ਾਨੇ ਵਿਚ ਟੈਕਸ ਦੇ ਰੂਪ ਵਿਚ $27 ਮਿਲੀਅਨ ਆਉਣ ਦੀ ਉਮੀਦ ਹੈ।

ਮੇਅਰ ਕੇਨ ਸਿਮ ਨੇ ਕਿਹਾ ਕਿ ਉਹ ਇਸ ਗੱਲ ਤੋਂ ਖੁਸ਼ ਹਨ ਕਿ ਟੇਲਰ ਸਵਿਫਟ ਨੇ ਆਪਣੇ ਆਖਰੀ ਸਟਾਪ ਵਿਚ ਵੈਨਕੂਵਰ ਨੂੰ ਚੁਣਿਆ ਹੈ। ਉਥੇ ਹੀ, ਮਿਊਜ਼ਿਕ ਸੁਪਰਸਟਾਰ ਕੈਟੀ ਪੇਰੀ ਨੇ 8 ਸਾਲਾਂ ਵਿਚ ਆਪਣੇ ਪਹਿਲੇ ਕੈਨੇਡੀਅਨ ਟੂਰ ਦੀ ਘੋਸ਼ਣਾ ਕੀਤੀ ਹੈ, ਉਹ ਅਗਲੇ ਸਾਲ ਗਰਮੀਆਂ ਵਿਚ ਵੈਨਕੂਵਰ, ਐਡਮਿਨਟਨ ਸਮੇਤ ਕਈ ਸ਼ਹਿਰਾਂ ਵਿਚ ਸ਼ੋਅ ਕਰਨ ਵਾਲੀ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link