14.41C Vancouver
ADS

Jul 10, 2020 4:43 PM -

ਬੀ.ਸੀ. ਵਿੱਚ ਫ਼ਰਵਰੀ ਤੋਂ ਬਾਅਦ ਬੇਰੁਜ਼ਗਾਰ ਹੋਏ ਲੋਕਾਂ ਵਿੱਚੋਂ 40% ਵਾਪਸ ਕੰਮ 'ਤੇ ਲੱਗੇ: ਕੈਰੋਲ ਜੇਮਜ਼

Share On
economy-adds-953-000-jobs-in-june-unemployment-rate-falls
A file image of B.C. Finance Minister Carole James/ Govt. of B.C.

ਸਟੈਟਿਸਟਿਕਸ ਕੈਨੇਡਾ ਦੇ ਜੂਨ ਦੇ ਲੇਬਰ ਫ਼ੋਰਸ ਦੇ ਸਰਵੇਖਣ ਤੋਂ ਪਤਾ ਲੱਗਦਾ ਹੈ ਕਿ ਬੀ.ਸੀ. ਵਿੱਚ 1,18,000 ਲੋਕਾਂ ਨੂੰ ਨੌਕਰੀਆਂ ਮਿਲੀਆਂ ਅਤੇ ਬੇਰੁਜ਼ਗਾਰੀ ਦੀ ਦਰ ਥੋੜ੍ਹੀ ਜਿਹੀ ਘਟ ਕੇ 13% ਰਹਿ ਗਈ।

ਵਿੱਤ ਮੰਤਰੀ ਕੈਰੋਲ ਜੇਮਜ਼ ਦਾ ਕਹਿਣਾ ਹੈ ਕਿ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਕੋਵਿਡ-19 ਮਹਾਂਮਾਰੀ ਦੌਰਾਨ ਬੀ.ਸੀ. ਦੇ ਮੁੜ-ਸਿਹਤਯਾਬ ਹੋਣ ਦੇ ਰਾਹ ਲੰਮਾ ਹੈ ਪਰ ਇਹ ਅੰਕੜੇ ਸਾਵਧਾਨੀ ਪੂਰਵਕ ਆਸ਼ਾਵਾਦ ਦੀ ਤਸਵੀਰ ਪੇਸ਼ ਕਰਦੇ ਹਨ।

ਉਹਨਾਂ ਕਿਹਾ ਕਿ ਫ਼ਰਵਰੀ ਤੋਂ ਬਾਅਦ ਬੇਰੁਜ਼ਗਾਰ ਹੋਏ ਵਿਅਕਤੀਆਂ ਵਿੱਚੋਂ ਲੱਗਭਗ 40% ਲੋਕ ਵਾਪਸ ਕੰਮ 'ਤੇ ਲੱਗ ਚੁੱਕੇ ਹਨ।

ਸੇਵਾ ਖੇਤਰ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਪਰ ਜੇਮਜ਼ ਦਾ ਕਹਿਣਾ ਹੈ ਕਿ ਇਹ ਉਹ ਥਾਂ ਹੈ ਜਿੱਥੇ ਰਿਹਾਇਸ਼ ਅਤੇ ਭੋਜਨ ਸੇਵਾਵਾਂ ਦੇ ਰੂਪ ਵਿੱਚ ਨੌਕਰੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ।

ਚੰਗੇ ਸੰਕੇਤਾਂ ਦੇ ਬਾਵਜੂਦ, ਜੇਮਜ਼ ਦਾ ਕਹਿਣਾ ਹੈ ਕਿ ਹਜ਼ਾਰਾਂ ਲੋਕ ਅਤੇ ਕਾਰੋਬਾਰ ਅਜੇ ਵੀ ਸੰਘਰਸ਼ ਕਰ ਰਹੇ ਹਨ, ਅਤੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈਕੇ ਹੁਣ ਤੱਕ ਨੌਕਰੀਆਂ ਦੀ ਸੰਖਿਆ ਵਿੱਚ 2,35,000 ਦੀ ਕਮੀ ਆਈ ਹੈ।

ਜੇਮਜ਼ ਦਾ ਕਹਿਣਾ ਹੈ ਕਿ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 29.1% ਹੈ, ਜਦਕਿ ਪਿਛਲੇ ਮਹੀਨੇ 45,000 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਸਨ।

ਸਟੈਟਿਸਟਿਕਸ ਕੈਨੇਡਾ ਦੇ ਮੁਤਾਬਕ ਜੂਨ ਦੇ ਮਹੀਨੇ ਕੈਨੇਡਾ ਵਿੱਚ 9,53,000 ਨਵੀਆਂ ਨੌਕਰੀਆਂ ਪੈਦਾ ਹੋਈਆਂ।

ਅੱਜ ਸਵੇਰ ਜੂਨ ਦੇ ਮਹੀਨੇ ਲਈ ਜਾਰੀ ਕੀਤੇ ਗਏ ਇਨ੍ਹਾਂ ਅੰਕੜਿਆਂ ਮੁਤਾਬਕ ਜੂਨ ਦੇ ਮਹੀਨੇ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 12.3% ਰਹੀ।

ਇਹ ਮਈ ਦੇ ਮਹੀਨੇ ਦੀ 13.7% ਦੀ ਦਰ ਤੋਂ ਘੱਟ ਹੈ ਪਰ ਅਜੇ ਵੀ ਲਗਭਗ ਪੱਚੀ ਲੱਖ ਲੋਕ ਅਜਿਹੇ ਹਨ ਜਿਨ੍ਹਾਂ ਕੋਲ ਰੋਜ਼ਗਾਰ ਨਹੀਂ ਹੈ।

ਜ਼ਿਕਰਯੋਗ ਹੈ ਕਿ ਜੂਨ ਦੇ ਮਹੀਨੇ ਬੀ.ਸੀ. ਵਿੱਚ ਇੱਕ ਲੱਖ ਅਠਾਰਾਂ ਹਜ਼ਾਰ ਨਵੀਆਂ ਨੌਕਰੀਆਂ ਪੈਦਾ ਹੋਈਆਂ।

ਬੁੱਧਵਾਰ ਨੂੰ ਜਾਰੀ ਕੀਤੀ ਗਈ 'ਫ਼ਿਸਕਲ ਸਨੈਪਸ਼ਾਟ' ਮੁਤਾਬਕ ਸਰਕਾਰ ਦਾ ਮੰਨਣਾ ਹੈ ਕਿ ਸਾਲ 2020 ਵਿੱਚ ਬੇਰੁਜ਼ਗਾਰੀ ਦੀ ਦਰ 9.8% ਰਹਿਣ ਦੀ ਸੰਭਾਵਨਾ ਹੈ।

ਬੀ.ਸੀ. ਦੀ ਫ਼ਾਇਨੈਂਸ ਮਿਨਿਸਟਰ ਕੈਰੋਲ ਜੇਮਜ਼ ਨੇ ਜਾਣਕਾਰੀ ਦਿੱਤੀ ਕਿ ਜੂਨ ਦੇ ਮਹੀਨੇ ਸੂਬੇ ਵਿੱਚ ਬੇਰੁਜ਼ਗਾਰੀ ਦੀ ਦਰ 13% ਰਹੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link