14.86C Vancouver
ADS

May 30, 2022 3:19 PM - ANI

ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੀਤਾ ਗ੍ਰਿਫਤਾਰ

Share On
ed-arrests-delhi-health-minister-satyendar-jain-in-money-laundering-case
ED arrests Satyendar Jain in money laundering case (Photo - ANI)

ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੋਮਵਾਰ ਨੂੰ ਦਿੱਲੀ ਦੇ ਸਿਹਤ ਤੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੂੰ ਕੋਲਕਾਤਾ ਸਥਿਤ ਕੰਪਨੀ ਨਾਲ ਸਬੰਧਤ ਕਥਿਤ ਹਵਾਲਾ ਲੈਣ-ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ। ਜੈਨ ਨੂੰ ਈ. ਡੀ. ਦੀ ਵਿਸ਼ੇਸ਼ ਟੀਮ ਨੇ ਦਿੱਲੀ ਵਿਚ ਉਸ ਦੇ ਟਿਕਾਣੇ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ।

ਗ੍ਰਹਿ ਤੇ ਸਿਹਤ ਵਿਭਾਗ ਤੋਂ ਇਲਾਵਾ ਜੈਨ ਕੋਲ ਬਿਜਲੀ, ਲੋਕ ਨਿਰਮਾਣ ਵਿਭਾਗ, ਉਦਯੋਗ, ਸ਼ਹਿਰੀ ਵਿਕਾਸ ਅਤੇ ਹੜ੍ਹ ਤੇ ਸਿੰਚਾਈ ਅਤੇ ਪਾਣੀ ਦੇ ਵਿਭਾਗ ਹਨ।

ਈ. ਡੀ. ਨੇ ਇਹ ਕਾਰਵਾਈ ਇਸ ਸਾਲ ਅਪ੍ਰੈਲ ਵਿਚ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਤਹਿਤ ਅਕਿੰਚਨ ਡਿਵੈੱਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇਮਪੈਕਸ ਪ੍ਰਾਈਵੇਟ ਲਿਮਟਿਡ ਅਤੇ ਇਸ ਨਾਲ ਜੁੜੀਆਂ ਹੋਰ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕਰਨ ਮਗਰੋਂ ਕੀਤੀ ਹੈ।

ਸਤੇਂਦਰ ਜੈਨ, ਉਨ੍ਹਾਂ ਦੀ ਪਤਨੀ ਪੂਨਮ ਜੈਨ ਅਤੇ ਹੋਰਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਦੀ ਜਾਂਚ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਸੀ. ਬੀ. ਆਈ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਨ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਸੀ। ਈ. ਡੀ. ਨੇ ਇਸ ਐੱਫ. ਆਈ. ਆਰ. ਦੇ ਅਧਾਰ 'ਤੇ 'ਆਪ' ਨੇਤਾ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਕੇ ਦੋਸ਼ ਲਾਇਆ ਸੀ ਕਿ ਜੈਨ ਚਾਰ ਕੰਪਨੀਆਂ ਤੋਂ ਮਿਲੇ ਫੰਡਾਂ ਦੇ ਸਰੋਤ ਬਾਰੇ ਸਪੱਸ਼ਟ ਨਹੀਂ ਕਰ ਸਕੇ, ਜਿਸ ਵਿਚ ਉਹ ਸ਼ੇਅਰਧਾਰਕ ਸਨ।

ਜੈਨ ਦੇ ਕਥਿਤ ਤੌਰ 'ਤੇ ਪ੍ਰਯਾਸ, ਇੰਡੋ ਅਤੇ ਅਕਿੰਚਨ ਨਾਮ ਦੀਆਂ ਕੰਪਨੀਆਂ ਵਿਚ ਵੱਡੀ ਗਿਣਤੀ ਵਿਚ ਸ਼ੇਅਰ ਸਨ। ਜੈਨ 'ਤੇ ਦੋਸ਼ ਹੈ ਕਿ ਉਸ ਨੇ ਕੋਲਕਾਤਾ ਦੇ ਤਿੰਨ ਹਵਾਲਾ ਆਪ੍ਰੇਟਰਾਂ ਦੀਆਂ 54 ਸ਼ੈੱਲ ਕੰਪਨੀਆਂ ਜ਼ਰੀਏ 16.39 ਕਰੋੜ ਰੁਪਏ ਦਾ ਕਾਲਾ ਧਨ ਬਣਾਇਆ ਸੀ ਅਤੇ ਇਨਕਮ ਟੈਕਸ ਵਿਭਾਗ ਦੀ ਕਾਰਵਾਈ ਮਗਰੋਂ ਉਸ ਨੇ ਵੈਭਵ ਜੈਨ ਤੇ ਅੰਕੁਸ਼ ਜੈਨ ਦੇ ਬੇਨਾਮੀ ਨਾਵਾਂ 'ਤੇ ਇਨਕਮ ਡਿਸਕਲੋਜ਼ਰ ਸਕੀਮ (ਆਈ. ਡੀ. ਐੱਸ.) 2016 ਤਹਿਤ 16.39 ਕਰੋੜ ਰੁਪਏ ਦਾ ਕਾਲਾ ਧਨ ਨਕਦ ਸਰੈਂਡਰ ਕਰ ਦਿੱਤਾ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link