13.55C Vancouver
ADS

Aug 1, 2024 6:27 PM - Connect Newsroom

ਈ.ਡੀ. ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

Share On
ed-has-arrested-former-cabinet-minister-of-punjab-bharat-bhushan-ashu
According to information, ED had summoned former minister Ashu to the office in Jalandhar for questioning. They were interrogated for about 8 hours.(Photo: Facebook/Bharat Bhushan Ashu)

ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਵਿਚ ਹੋਏ ਕਰੋੜਾਂ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਈ.ਡੀ. ਨੇ ਸਾਬਕਾ ਮੰਤਰੀ ਆਸ਼ੂ ਨੂੰ ਪੁੱਛਗਿੱਛ ਲਈ ਜਲੰਧਰ ਸਥਿਤ ਦਫ਼ਤਰ ਵਿਚ ਤਲਬ ਕੀਤਾ ਸੀ। ਉਨ੍ਹਾਂ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਗਈ। ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ ’ਤੇ 2,000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਵਿਚ ਘਪਲੇ ਦੇ ਦੋਸ਼ ਲੱਗੇ ਸਨ।

ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ’ਤੇ ਕਈ ਫਰਜ਼ੀ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਇਹ ਮਾਮਲਾ ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਕੋਲ ਸੀ, ਇਸੇ ਆਧਾਰ ’ਤੇ ਈ.ਡੀ. ਨੇ ਅਗਲੀ ਕਾਰਵਾਈ ਕੀਤੀ ਹੈ।

Latest news

montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link