12.18C Vancouver
ADS

Jul 26, 2022 6:43 PM - ANI

ਸੋਨੀਆ ਤੋਂ ਈ. ਡੀ. ਦੀ ਪੁੱਛਗਿੱਛ ਖਿਲਾਫ਼ ਪ੍ਰਦਰਸ਼ਨ 'ਚ ਯੂਥ ਕਾਂਗਰਸ ਚੀਫ ਨਾਲ ਪੁਲਿਸ ਦੀ ਬਦਸਲੂਕੀ

Share On
ed-questions-sonia-gandhi-delhi-police-roughs-up-indian-youth-congress-chief-srinivas
Delhi Police personnel were seen manhandling Congress Srinivas BV (Photo : ANI)

ਨੈਸ਼ਨਲ ਹੈਰਾਲਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ ਵਿਚ ਮੰਗਲਵਾਰ ਨੂੰ ਸੜਕਾਂ 'ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਦਿੱਲੀ ਪੁਲਿਸ ਦੇ ਇੱਕ ਕਰਮਚਾਰੀ ਨੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀਨਿਵਾਸ ਨੂੰ ਵਾਲਾਂ ਤੋਂ ਫੜਦੇ ਹੋਏ ਉਸ ਨੂੰ ਜ਼ਬਰਦਸਤੀ ਗੱਡੀ ਵਿਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਸ਼੍ਰੀਨਿਵਾਸ ਨੂੰ ਪੁਲਿਸ ਦੀ ਇਸ ਕਾਰਵਾਈ ਖਿਲਾਫ ਰੌਲਾ ਪਾ ਕੇ ਵਿਰੋਧ ਕਰਦੇ ਦੇਖਿਆ ਗਿਆ।

ਗੌਰਤਲਬ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ਵਿਚ ਮੰਗਲਵਾਰ ਨੂੰ ਸੋਨੀਆ ਗਾਂਧੀ ਤੋਂ ਦੂਜੀ ਵਾਰ ਪੁੱਛਗਿੱਛ ਹੋਈ।

ਦਿੱਲੀ ਪੁਲਿਸ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪਾਰਟੀ ਦੇ ਕਈ ਨੇਤਾਵਾਂ ਨੂੰ ਵਿਜੇ ਚੌਂਕ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਦੌਰਾਨ ਹਿਰਾਸਤ ਵਿਚ ਲਿਆ। ਨਵੀਂ ਦਿੱਲੀ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਹੁਲ ਗਾਂਧੀ ਸਮੇਤ ਲਗਭਗ 50 ਸੰਸਦ ਮੈਂਬਰਾਂ ਨੂੰ ਸੰਸਦ ਦੇ ਨੇੜੇ ਨਾਰਥ ਫਾਊਟਨ ਤੋਂ ਹਿਰਾਸਤ ਵਿਚ ਲੈ ਕੇ ਕਿੰਗਸਵੇ ਕੈਂਪ ਵਿਚ ਨਜ਼ਰਬੰਦ ਕੀਤਾ ਗਿਆ। ਦੱਸ ਦੇਈਏ ਕਿ ਸੋਨੀਆ ਗਾਂਧੀ ਤੋਂ ਪਿਛਲੀ ਵਾਰ 21 ਜੁਲਾਈ ਨੂੰ ਪਹਿਲੇ ਦੌਰ ਦੀ ਪੁੱਛਗਿੱਛ ਕੀਤੀ ਗਈ ਸੀ। ਉਸ ਸਮੇਂ ਵੀ ਕਾਂਗਰਸ ਨੇ ਦੇਸ਼ ਵਿਆਪੀ ਪ੍ਰਦਰਸ਼ਨ ਕਰਕੇ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link