16.5C Vancouver
ADS

Aug 31, 2023 9:34 PM - CONNECT FM

Edmonton 'ਚ 24 ਘੰਟੇ 'ਚ 6 SUVs ਚੋਰੀ, ਪੁਲਿਸ ਨੇ Lexus owners ਨੂੰ ਕੀਤਾ ਵਾਰਨ

Share On
edmonton-6-suvs-stolen-in-24-hours-police-warn-lexus-owners
Edmonton Police Service (EPS) is warning citizens of a recent rash of thefts of Lexus RX350 models (Photo: Twitter)

Edmonton ਵਿਚ ਮੰਗਲਵਾਰ ਅਤੇ ਬੁੱਧਵਾਰ ਦਰਮਿਆਨ ਦੇ 24 ਘੰਟਿਆਂ ਵਿਚ 6 SUVs ਚੋਰੀ ਹੋਣ ਦੀਆਂ ਘਟਨਾਵਾਂ ਵਾਪਰੀਆਂ ਹਨ, ਇਹ ਗੱਡੀਆਂ RX350 ਸਨ। ਜਿਸ ਕਾਰਨ ਪੁਲਿਸ ਨੇ Lexus owners ਨੂੰ ਵਾਰਨਿੰਗ ਜਾਰੀ ਕੀਤੀ ਹੈ।

Edmonton ਪੁਲਿਸ ਮੁਤਾਬਕ, ਇਸ ਸਾਲ Alberta ਵਿਚ Lexus ਦੀਆਂ ਲਗਭਗ 50 RX350s SUVs ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 19 ਇਕੱਲੇ Edmonton ਵਿਚੋਂ ਚੋਰੀਆਂ ਹੋਈਆਂ ਹਨ।

ਇਨ੍ਹਾਂ ਵਿਚ ਬਹੁਤੇ models 2019 ਤੋਂ 2022 ਦੇ ਹਨ, ਇਸ ਤੋਂ ਇਲਾਵਾ 2016 ਅਤੇ 2017 ਦੇ ਵੀ ਕੁਝ models target ਹੋਏ ਹਨ। ਪੁਲਿਸ ਨੇ ਕਿਹਾ ਕਿ ਚੋਰਾਂ ਵਲੋਂ ਗੱਡੀ ਦੀ ਲੋਕੇਸ਼ਨ ਨੂੰ ਟ੍ਰੈਕ ਹੋਣ ਤੋਂ ਬਚਾਉਣ ਲਈ GPS tracking systems ਨੂੰ disable ਕੀਤਾ ਜਾ ਰਿਹਾ ਹੈ।

Edmonton ਪੁਲਿਸ ਦੀ Auto-theft Prevention team ਦੇ Acting Sgt.Don Lawrence ਨੇ ਕਿਹਾ ਕਿ ਚੋਰਾਂ ਨੇ Lexus SUVs ਨੂੰ ਟਾਰਗੇਟ ਕੀਤਾ ਹੈ ਇਸ ਲਈ ਇਨ੍ਹਾਂ vehicles ਦੇ owners ਨੂੰ aware ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਗੱਡੀ Target ਹੋਣ ਤੋਂ ਬਚਾ ਸਕਣ। ਉਹਨਾਂ ਕਿਹਾ ਕਿ ਗੱਡੀ secure parking spaces ਵਿਚ ਹੀ ਪਾਰਕ ਕਰਨੀ ਚਾਹੀਦੀ ਹੈ ਅਤੇ ਹੋ ਸਕੇ ਤਾਂ steering wheel lock ਲਈ aftermarket GPS ਦਾ ਇਸਤੇਮਾਲ ਕੀਤਾ ਜਾਵੇ। Edmonton ਪੁਲਿਸ ਨੇ ਕਿਹਾ ਕਿ ਜੇ ਕਿਸੇ ਨੂੰ ਚੋਰਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਇਸ ਬਾਰੇ ਇਨਵੈਸਟੀਗੇਟਰਸ ਨੂੰ 780-423-4567 'ਤੇ ਸੰਪਰਕ ਕੀਤਾ ਜਾ ਸਕਦਾ ਜਾਂ ਗੁਪਤ ਸੂਚਨਾ ਦੇਣ ਲਈ 1-800-222-8477 'ਤੇ ਕ੍ਰਾਈਮ ਸਟਾਪਰ ਨੂੰ ਕਾਲ ਕੀਤੀ ਜਾ ਸਕਦੀ ਹੈ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link