16.6C Vancouver
ADS

Sep 2, 2025 1:15 PM - The Canadian Press

ਐਡਮਿੰਟਨ ਪੁਲਿਸ ਨੇ ਇੱਕ ਵਿਅਕਤੀ 'ਤੇ ਔਰਤ ਨੂੰ ਗੋਲੀ ਮਾਰ ਕੇ ਮਾਰਨ ਦਾ ਲਗਾਇਆ ਦੋਸ਼

Share On
edmonton-police-lay-murder-charge-after-woman-found-with-fatal-gunshot-wounds-in-car
Police say they responded to a call for a shooting in the 119 Street and Jasper Avenue area just before 4:30 a.m. on Saturday.

ਐਡਮਿੰਟਨ ਪੁਲਿਸ ਨੇ ਇੱਕ ਵਿਅਕਤੀ 'ਤੇ ਇੱਕ ਔਰਤ ਨੂੰ ਗੋਲੀ ਮਾਰ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਐਡਮਿੰਟਨ ਪੁਲਿਸ ਸਰਵਿਸ ਦਾ ਕਹਿਣਾ ਹੈ ਕਿ ਇਹ ਘਟਨਾ ਸ਼ਨੀਵਾਰ ਸਵੇਰੇ 4.26 ਦੇ ਕਰੀਬ 119 ਸਟ੍ਰੀਟ ਅਤੇ ਜੈਸਪਰ ਐਵੇਨਿਊ ਦੇ ਨੇੜੇ ਵਾਪਰੀ । ਜਿੱਥੇ ਅਧਿਕਾਰੀਆਂ ਨੂੰ ਇੱਕ ਐਸ.ਯੂ.ਵੀ.ਦੇ ਅੰਦਰ ਇੱਕ ਮ੍ਰਿਤਕ ਔਰਤ ਮਿਲੀ।

ਸੋਮਵਾਰ ਨੂੰ ਹੋਏ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਔਰਤ ਦੀ ਪਛਾਣ 39 ਸਾਲਾ ਪ੍ਰਿਸਿਲਾ ਮੈਕਗ੍ਰੀਰ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 42 ਸਾਲਾ ਕਾਇਲ ਲੌਮੇਨ ਨੂੰ ਗ੍ਰਿਫਤਾਰ ਕਰਕੇ ਉਸ ਉੱਪਰ ਫਰਸਟ ਡਿਗਰੀ ਕਤਲ,ਗੰਭੀਰ ਹਮਲੇ ਅਤੇ ਪ੍ਰੋਬੇਸ਼ਨ ਦੀ ਉਲੰਘਣਾ ਦੇ ਦੋਸ਼ ਲਗਾਏ ਹਨ। ਪੁਲਿਸ ਮੁਤਾਬਕ ਕਾਇਲ ਤੇ ਮੈਕਗ੍ਰੀਰ ਇੱਕ-ਦੂਜੇ ਨੂੰ ਜਾਣਦੇ ਸਨ।

Latest news

trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
canada-inflation-holds-steady-at-3-in-august-rate-hike-concerns-grow
Punjabi

ਕੈਨੇਡਾ ਦੀ ਮਹਿੰਗਾਈ ਅਗਸਤ ’ਚ 3% ’ਤੇ ਸਥਿਰ, ਵਿਆਜ ਦਰਾਂ ਵਧਣ ਦਾ ਖ਼ਤਰਾ

ਕੈਨੇਡਾ ਦੀ ਮਹਿੰਗਾਈ ਦਰ ਅਗਸਤ ਵਿਚ 3 ਫੀਸਦੀ 'ਤੇ ਸਥਿਰ ਦਰਜ ਹੋਈ ਹੈ। ਹਾਲਾਂਕਿ, ਸਤੰਬਰ ਦੇ consumer price index ਵਿਚ ਅਗਲੇ ਮਹੀਨੇ ਵਾਧਾ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਇਸ ਮਹੀਨੇ ਬਰੈਂਟ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਟਰੰਪ ਵੱਲੋਂ ਲਾਗੂ ਕੀਤੇ ਗਏ 50 ਫੀਸਦੀ ਨਵੇਂ ਟੈਰਿਫਸ ਅਤੇ ਕੈਨੇਡਾ ਦੇ ਬਰਾਬਰ ਜਵਾਬੀ ਕਦਮਾਂ ਦਾ ਵੀ ਪੂਰਾ ਅਸਰ ਆਉਣ ਵਾਲੇ ਮਹਿੰਗਾਈ ਦੇ ਅੰਕਿੜਿਆਂ ਵਿਚ ਦੇਖਣ ਨੂੰ ਮਿਲੇਗਾ।
canada-investment-summit-opens-in-toronto-with-1-trillion-investment-target
Punjabi

ਕੈਨੇਡਾ ਨਿਵੇਸ਼ ਸੰਮੇਲਨ ਟੋਰੌਂਟੋ ਵਿੱਚ ਸ਼ੁਰੂ, ਪੰਜ ਸਾਲਾਂ ਵਿੱਚ $1 ਟ੍ਰਿਲੀਅਨ ਨਿਵੇਸ਼ ਦਾ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਟੋਰੌਂਟੋ ਵਿਚ ਦੋ ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਕਰ ਰਹੇ ਹਨ, ਜਿਸ ਦਾ ਟੀਚਾ ਅਗਲੇ ਪੰਜ ਸਾਲਾਂ ਵਿਚ $1 ਟ੍ਰਿਲੀਅਨ ਦਾ ਨਿਵੇਸ਼ ਜੁਟਾਉਣਾ ਹੈ। ਇਹ ਸੰਮੇਲਨ ਰਜਾ, ਬੁਨਿਆਦੀ ਢਾਂਚਾ, ਏ.ਆਈ.ਅਤੇ ਮਹੱਤਵਪੂਰਨ ਖਣਿਜ ਵਰਗੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਹ ਕੈਨੇਡਾ ਦਾ ਅਜਿਹਾ ਪਹਿਲਾ ਇਨਵੈਸਟਮੈਂਟ ਸੰਮੇਲਨ ਹੈ, ਜਿੱਥੇ ਦੇਸ਼ ਅਤੇ ਦੁਨੀਆ ਭਰ ਦੇ ਸੈਂਕੜੇ ਨਿਵੇਸ਼ਕ ਹਿੱਸਾ ਲੈ ਰਹੇ ਹਨ।
bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link