9.47C Vancouver
ADS

Jan 21, 2022 8:22 PM - The Canadian Press

ਬੀ.ਸੀ. 'ਚ ਐਜੂਕੇਸ਼ਨ ਮੰਤਰਾਲੇ ਵੱਲੋਂ ਸਕੂਲਾਂ ਨੂੰ ਵੰਡੀਆਂ ਜਾ ਰਹੀਆਂ 200,000 ਰੈਪਿਡ ਟੈਸਟ ਕਿੱਟਸ

Share On
education-ministry-distributing-200-000-covid-19-test-kits-to-schools-in-b-c
The BC Education Ministry is distributing 200,000 COVID-19 test kits to elementary and high schools in an effort to keep them open. (Photo - BC Govt.)

ਬੀ.ਸੀ. 'ਚ ਐਜੂਕੇਸ਼ਨ ਮੰਤਰਾਲੇ ਵੱਲੋਂ ਐਲੀਮੈਂਟਰੀ ਅਤੇ ਹਾਈ ਸਕੂਲਸ ਵਿੱਚ 200,000 ਰੈਪਿਡ ਟੈਸਟ ਕਿਟਸ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਮੰਤਰਾਲੇ ਦਾ ਕਹਿਣਾ ਹੈ ਕਿ ਸਕੂਲਾਂ ਨੂੰ ਖੁੱਲ੍ਹੇ ਰੱਖਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਕਿਸੇ ਸਕੂਲ 'ਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਗਿਣਤੀ ਦੇ ਅਨੁਸਾਰ ਸਕੂਲ ਨੂੰ ਮਿਲਣ ਵਾਲੀਆਂ ਕਿਟਸ ਦੀ ਗਿਣਤੀ ਨਿਰਭਰ ਕਰੇਗੀ।

ਐਜੂਕੇਸ਼ਨ ਮੰਤਰਾਲੇ ਦਾ ਕਹਿਣਾ ਹੈ ਕਿ ਰੈਪਿਡ ਐਂਟੀਜੈਨ ਟੈਸਟਸ ਦੀ ਵਰਤੋਂ ਉਨ੍ਹਾਂ ਸਟਾਫ਼, ਟੀਚਰਸ ਅਤੇ ਐਡਮਿਨਿਸਟ੍ਰੇਟਰਸ ਵੱਲੋਂ ਕੀਤੀ ਜਾ ਸਕੇਗੀ ਜਿੰਨਾ ਨੂੰ ਕੋਈ ਲੱਛਣ ਸਥਾਪਿਤ ਹੁੰਦੇ ਹਨ।

ਇਸ ਦੇ ਨਾਲ ਟਰਾਂਸਮਿਸ਼ਨ ਤੋਂ ਬਚਾਅ ਦੀ ਕੋਸ਼ਿਸ਼ ਕੀਤੀ ਜਾ ਸਕੇਗੀ।

ਇਹ ਟੈਸਟ ਕਿਟਸ ਸਕੂਲ ਡਿਸਟ੍ਰਿਕਟਸ ਤੋਂ ਇਲਾਵਾ ਇੰਡੀਪੈਂਡੈਂਟ ਅਤੇ ਫਰਸਟ ਨੇਸ਼ਨ ਸਕੂਲਾਂ ਨੂੰ ਭੇਜੇ ਜਾ ਰਹੇ ਹਨ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link