14.6C Vancouver
ADS

Aug 18, 2021 9:12 PM -

ਜੌਰਜ ਮੈਸੀ ਟਨਲ ਨੂੰ ਰਿਪਲੇਸ ਕਰਨ ਦਾ ਐਲਾਨ, ਹੁਣ ਬਣੇਗਾ 8 ਲੇਨਸ ਵਾਲਾ ਟਨਲ

Share On
eight-lane-tunnel-under-fraser-river-to-replace-aging-crossing-in-metro-vancouver
BC's New Democrat government says a 4.1 billion dollar, eight lane tunnel will replace the aging and congested George Massey tunnel . (Photo - B.C. Govt.)

ਬੀ.ਸੀ. ਸਰਕਾਰ ਨੇ ਐਲਾਨ ਕੀਤਾ ਹੈ ਕਿ ਜੌਰਜ ਮੈਸੀ ਟਨਲ ਨੂੰ ਰਿਪਲੇਸ਼ ਕੀਤਾ ਜਾਵੇਗਾ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ 4.1 ਬਿਲੀਅਨ ਡਾਲਰ ਦੇ ਖਰਚੇ ਨਾਲ 8 ਲੇਨਸ ਵਾਲਾ ਟਨਲ ਬਣਾਇਆ ਜਾਵੇਗਾ।

ਫਰੇਜ਼ਰ ਦਰਿਆ ਦੇ ਹੇਠ ਇਹ ਟਨਲ ਉਸਾਰਿਆ ਜਾਵੇਗਾ।

ਟ੍ਰਾਂਸਪੋਰਟੇਸ਼ਨ ਮੰਤਰੀ ਰੌਬ ਫਲੈਮਿੰਗ ਨੇ ਦੱਸਿਆ ਕਿ ਪਹਿਲਾਂ ਦੀ ਲਿਬਰਲ ਸਰਕਾਰ ਟਨਲ ਦੀ ਜਗ੍ਹਾ 'ਤੇ ਪੁਲ ਬਣਾਉਣ ਦੀ ਗੱਲ ਆਖਦੀ ਸੀ ਪਰ ਮੌਜੂਦਾ ਸਰਕਾਰ ਨੇ ਇਹ ਆਈਡੀਆ ਰੱਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਟਨਲ ਦੀ ਚੋਣ ਇਸਲਈ ਕੀਤੀ ਗਈ ਹੈ ਕਿ ਇਸ ਨਾਲ ਵਾਤਾਵਰਨ ਨੂੰ ਘਟ ਤੋਂ ਘਟ ਨੁਕਸਾਨ ਹੋਵੇਗਾ ਅਤੇ ਇਸ 'ਤੇ ਜਲਦੀ ਕੰਮ ਸ਼ੁਰੂ ਹੋ ਸਕੇਗਾ ਅਤੇ ਇਸ ਨੂੰ ਰੀਜਨਲ ਡਿਸਟ੍ਰਿਕਟ ਦੀ ਮਨਜ਼ੂਰੀ ਹਾਸਿਲ ਹੈ।

ਡੈਲਟਾ ਅਤੇ ਰਿਚਮੰਡ ਨੂੰ ਜੋੜਨ ਵਾਲਾ ਇਹ ਲਿੰਕ ਸਾਲ 2030 ਤਕ ਪੂਰਾ ਹੋਣ ਦੀ ਆਸ ਹੈ।

8 ਵਿੱਚੋਂ 2 ਲੇਨਸ ਨੂੰ ਟ੍ਰਾਂਜ਼ਿਟ ਅਤੇ ਸਾਈਕਲ ਸਵਾਰੀ ਲਈ ਰੱਖਿਆ ਜਾਵੇਗਾ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link