17.31C Vancouver
ADS

Nov 15, 2024 4:42 PM - Connect Newsroom

ਅੰਮ੍ਰਿਤਾ ਵੜਿੰਗ ਅਤੇ ਮਨਪ੍ਰੀਤ ਬਾਦਲ ਨਹੀਂ ਪਾ ਸਕਣਗੇ ਵੋਟ

Share On
eight-of-14-gidderbaha-nominees-non-voters
There are a total of 14 candidates in the fray in Gidderbaha. Amrita, Manpreet and Dimpy are the candidates of the national parties. Further, Amrita is the lone woman candidate in the fray.

ਪੰਜਾਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿਚ ਡਟੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਹਲਕੇ ਵਿਚ ਆਪਣੀ ਵੋਟ ਨਹੀਂ ਪਾ ਸਕਣਗੇ। ਇਸ ਦਾ ਕਾਰਨ ਹੈ ਕਿ ਅੰਮ੍ਰਿਤਾ ਵੜਿੰਗ ਦੀ ਵੋਟ ਸ੍ਰੀ ਮੁਕਤਸਰ ਸਾਹਿਬ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਵੋਟ ਲੰਬੀ ਵਿਧਾਨ ਸਭਾ ਹਲਕੇ ਵਿਚ ਬਣੀ ਹੋਈ ਹੈ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣੀ ਹੈ ਪਰ ਸਭ ਤੋਂ ਹੌਟ ਸੀਟ ਗਿੱਦੜਬਾਹਾ ਬਣੀ ਹੋਈ ਹੈ। ਇੱਥੋਂ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਾ ਵੜਿੰਗ ਇਕਲੌਤੀ ਮਹਿਲਾ ਉਮੀਦਵਾਰ ਹੈ। 8 ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ, ਜਿਨ੍ਹਾਂ ਵਿਚੋਂ ਦੋ ਉਮੀਦਵਾਰ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਅਤੇ ਆਪ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹਮਨਾਮ ਹਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link