11.48C Vancouver
ADS

Nov 29, 2023 6:12 PM - The Canadian Press

ਕੈਨੇਡਾ ਦੇ ਕੁੱਝ ਹਿੱਸਿਆਂ 'ਚ ਇਸ ਵਾਰ ਨਹੀਂ ਪਵੇਗੀ ਜ਼ਿਆਦਾ ਠੰਢ :ਵੈਦਰ ਨੈੱਟਵਰਕ

Share On
el-niño-brings-a-warm-start-to-winter-but-that-could-change-weather-network
The Weather Network predicts El Niño conditions will lead to above-average temperatures and lower-than-normal precipitation levels in much of the country. (Photo: The Canadian Press)

ਕੈਨੇਡਾ ਵਿੱਚ ਸਰਦੀ ਦੇ ਮੌਸਮ ਦੇ ਪਹਿਲੇ ਹਿੱਸੇ ਦੌਰਾਨ ਜ਼ਿਆਦਾਤਰ ਹਿੱਸਿਆਂ ਵਿੱਚ ਰਾਤਾਂ ਨੂੰ ਬਹੁਤੀ ਠੰਢ ਨਹੀਂ ਪੈਣ ਵਾਲੀ ਅਤੇ ਨਾ ਹੀ ਬਰਫ਼ ਨਾਲ ਢੱਕੀਆਂ ਢਲਾਣਾਂ ਆਮ ਮਿਲਣ ਦੀ ਸੰਭਾਵਨਾ ਹੈ।

ਦਿ ਵੈਦਰ ਨੈੱਟਵਰਕ ਦਾ ਕਹਿਣਾ ਹੈ ਕਿ ਐਲ ਨੀਨੋ ਨਾਲ ਸਰਦੀਆਂ ਦੀ ਗਰਮ ਸ਼ੁਰੂਆਤ ਹੋਈ ਹੈ, ਜਿਸ ਕਾਰਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਖਾਸ ਤੌਰ 'ਤੇ ਪੱਛਮੀ ਅਤੇ ਸੈਂਟਰਲ ਕੈਨੇਡਾ ਵਿੱਚ ਆਮ ਨਾਲੋਂ ਵੱਧ ਤਾਪਮਾਨ ਰਹਿਣ ਦੇ ਆਸਾਰ ਹਨ। ਵੈਦਰ ਨੈੱਟਵਰਕ ਮੁਤਾਬਕ ਬ੍ਰਿਟਿਸ਼ ਕੋਲੰਬੀਆ ਅਤੇ ਪ੍ਰੇਰੀ ਸੂਬਿਆਂ ਵਿੱਚ ਇਹ ਰੁਝਾਨ ਪੂਰੀ ਸਰਦੀਆਂ ਵਿੱਚ ਰਹਿਣ ਦੀ ਉਮੀਦ ਹੈ। ਜਦਕਿ ਈਸਟ ਕੈਨੇਡਾ ਦੇ ਇਲਾਕਿਆਂ ਵਿੱਚ ਸੀਜ਼ਨ ਦੇ ਅੱਗੇ ਵੱਧਣ ਦੇ ਨਾਲ-ਨਾਲ ਵਧੇਰੇ ਪਰਿਵਰਤਨਸ਼ੀਲ ਸਥਿਤੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਦਿ ਵੇਦਰ ਨੈੱਟਵਰਕ ਦੇ ਮੁੱਖ ਮੌਸਮ ਵਿਗਿਆਨੀ ਕ੍ਰਿਸ ਸਕਾਟ ਨੇ ਕਿਹਾ ਕਿ ਐਲ ਨੀਨੋ ਕਾਰਨ ਕੈਨੇਡੀਅਨਜ਼ ਨੂੰ ਇਸ ਸਾਲ ਮੌਸਮ ਵਿੱਚ ਕੁੱਝ ਹੈਰਾਨੀਜਨਕ ਬਦਲਾਵ ਦਿੱਖ ਸਕਦੇ ਹਨ। ਰਿਪੋਰਟ ਮੁਤਾਬਕ ਬੀ. ਸੀ. ਵਿੱਚ ਜ਼ਿਆਦਾਤਰ ਸੀਜ਼ਨ ਆਮ ਸਰਦੀ ਦੀ ਤੁਲਨਾ ਵਿੱਚ ਨਰਮ ਅਤੇ ਸੁੱਕਾ ਰਹਿਣ ਦੀ ਸੰਭਾਵਨਾ ਹੈ।

ਉੱਥੇ ਹੀ ਅਲਬਰਟਾ ਅਤੇ ਸਸਕੈਚਵਨ ਦੇ ਕੁੱਝ ਹਿੱਸਿਆਂ ਵਿੱਚ ਆਮ ਤੋਂ ਘੱਟ ਬਰਫਬਾਰੀ ਦੇ ਨਾਲ ਪਹਿਲਾਂ ਤੋਂ ਘੱਟ ਸਰਦੀ ਪੈਣ ਦੀ ਉਮੀਦ ਹੈ। ਦਿ ਵੇਦਰ ਨੈੱਟਵਰਕ ਦੇ ਮੁਖੀ ਨੇ ਕਿਹਾ ਕਿ ਐਡਮਿੰਟਨ ਨੇ ਨਵੰਬਰ ਵਿੱਚ ਹੁਣ ਤੱਕ ਕੋਈ ਬਰਫ਼ ਨਹੀਂ ਦੇਖੀ ,ਅਜਿਹਾ ਆਖਰੀ ਵਾਰ ਲਗਭਗ 100 ਸਾਲ ਪਹਿਲਾਂ ਹੋਇਆ ਸੀ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link