13.29C Vancouver
ADS

Jan 11, 2022 8:07 PM - ANI

ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖਰਚੇ ਦੀ ਸੀਮਾ ਵਧਾਈ

Share On
election-commissionhikes-poll-expenditure-limits-for-candidates
Just ahead of crucial polls in five states, the election expenditure limit for candidates has been hiked to Rs 95 lakh from Rs 70 lakh for Lok Sabha elections and to Rs 40 lakh from Rs 28 lakh for assembly polls, the Election Commission said on Thursday. (File photo - ANI)

ਚੋਣ ਕਮਿਸ਼ਨ ਨੇ ਵੀਰਵਾਰ ਨੂੰ,ਪੰਜ ਰਾਜਾਂ ਦੀਆਂ ਅਹਿਮ ਚੋਣਾਂ ਤੋਂ ਠੀਕ ਪਹਿਲਾਂ, ਉਮੀਦਵਾਰਾਂ ਲਈ ਚੋਣ ਖਰਚ ਦੀ ਸੀਮਾ ਲੋਕ ਸਭਾ ਲਈ 70 ਲੱਖ ਤੋਂ ਵਧਾ ਕੇ 95 ਲੱਖ ਅਤੇ ਵਿਧਾਨ ਸਭਾ ਲਈ 28 ਲੱਖ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ। ਇਹ ਫੈਸਲਾ ਚੋਣ ਪੈਨਲ ਦੀਆਂ ਸਿਫਾਰਿਸ਼ 'ਤੇ ਆਧਾਰਿਤ ਹੈ।

ਲੋਕ ਸਭਾ ਚੋਣਾਂ ਲਈ, ਸੋਧੇ ਹੋਏ ਖਰਚੇ ਦੀ ਸੀਮਾ ਹੁਣ ਵੱਡੇ ਰਾਜਾਂ ਲਈ 95 ਲੱਖ ਰੁਪਏ ਅਤੇ ਛੋਟੇ ਰਾਜਾਂ ਲਈ 75 ਲੱਖ ਰੁਪਏ ਹੋਵੇਗੀ, ਜੋ ਕਿ ਪਹਿਲਾਂ ਤਰਤੀਬਵਾਰ70 ਲੱਖ ਅਤੇ 54 ਲੱਖ ਰੁਪਏ ਸੀ।

ਵਿਧਾਨ ਸਭਾ ਚੋਣਾਂ ਲਈ, ਉਮੀਦਵਾਰਾਂ ਵਾਸਤੇ ਚੋਣ ਖਰਚ ਵੱਡੇ ਰਾਜਾਂ ਲਈ 28 ਲੱਖ ਰੁਪਏ ਤੋਂ ਵੱਧ ਕੇ 40 ਲੱਖ ਹੈ ਅਤੇ ਛੋਟੇ ਰਾਜਾਂ ਦੇ ਉਮੀਦਵਾਰ ਹੁਣ 20 ਲੱਖ ਰੁਪਏ ਦੀ ਬਜਾਏ 28 ਲੱਖ ਰੁਪਏ ਖਰਚ ਕਰ ਸਕਣਗੇ। ਚੋਣ ਕਮਿਸ਼ਨ ਨੇ ਕਿਹਾ ਕਿ ਖਰਚ ਦੀ ਨਵੀਂ ਸੀਮਾ ਆਉਣ ਵਾਲੀਆਂ ਸਾਰੀਆਂਚੋਣਾਂ ਵਿੱਚ ਲਾਗੂ ਹੋਵੇਗੀ।

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਪੰਜ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ ਅਤੇ ਕਮਿਸ਼ਨ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦੀ ਉਮੀਦ ਹੈ।

ਉੱਤਰ ਪ੍ਰਦੇਸ਼, ਪੰਜਾਬ ਅਤੇ ਉੱਤਰਾਖੰਡ ਲਈ ਹੁਣ ਵਿਧਾਨ ਸਭਾ ਚੋਣਾਂ ਲਈ ਖਰਚੇ ਦੀ ਸੀਮਾ 40 ਲੱਖ ਰੁਪਏ ਜਦੋਂ ਕਿ ਨੋਟੀਫਿਕੇਸ਼ਨ ਅਨੁਸਾਰ, ਗੋਆ ਅਤੇ ਮਨੀਪੁਰ ਲਈ 28 ਲੱਖ ਰੁਪਏ ਹੈ। ਸਟਾਰ ਪ੍ਰਚਾਰਕਾਂ ਦੀਆਂ ਰੈਲੀਆਂ ਅਤੇ ਸਮਾਗਮਾਂ ਦਾ ਖਰਚਾ ਪਾਰਟੀਆਂ ਵੱਲੋਂ ਕੀਤਾ ਜਾਂਦਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link