14.25C Vancouver
ADS

Dec 17, 2025 6:34 PM - Connect Newsroom - Jasmine Singh with files from The Canadian Press

ਇਲੈਕਸ਼ਨ ਐਲਬਰਟਾ ਨੇ ਮਿਕੀ ਐਮਰੀ ਵਿਰੁੱਧ ਰੀਕਾਲ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ

Share On
elections-alberta-approves-citizen-recall-petition-for-justice-minister-mickey-amery
Justice Minister Mickey Amery speaks with constituents at a Calgary event earlier this year. (Photo: The Canadian Press)

ਐਲਬਰਟਾ ਦੇ ਨਿਆਂ ਮੰਤਰੀ ਅਤੇ ਕੈਲਗਰੀ-ਕਰਾਸ ਤੋਂ ਵਿਧਾਇਕ ਮਿਕੀ ਐਮਰੀ ਵਿਰੁੱਧ ਅੱਜ ਰੀਕਾਲ ਪਟੀਸ਼ਨ ਨੂੰ ਇਲੈਕਸ਼ਨ ਐਲਬਰਟਾ ਨੇ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ।ਪਟੀਸ਼ਨ ਦਾਇਰ ਕਰਨ ਵਾਲੇ ਵੋਟਰਾਂ ਦਾ ਦੋਸ਼ ਹੈ ਕਿ ਮੰਤਰੀ ਐਮਰੀ ਆਪਣੇ ਹਲਕੇ ਦੇ ਲੋਕਾਂ ਦੀਆਂ ਚਿੰਤਾਵਾਂ ਵੱਲ ਧਿਆਨ ਨਹੀਂ ਦੇ ਰਹੇ ਹਨ ਅਤੇ ਅਜਿਹੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਜੋ ਲੋਕ ਹਿੱਤ ਵਿੱਚ ਨਹੀਂ ਹਨ।

ਮੰਤਰੀ ਐਮਰੀ ਨੇ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਨੇ ਇਹ ਵੀ ਤਰਕ ਦਿੱਤਾ ਕਿ 'ਰੀਕਾਲ ਐਕਟ' ਗੰਭੀਰ ਨੈਤਿਕ ਉਲੰਘਣਾਵਾਂ ਲਈ ਬਣਾਇਆ ਗਿਆ ਸੀ, ਨਾ ਕਿ ਸਿਆਸੀ ਮੱਤਭੇਦਾਂ ਨੂੰ ਸੁਲਝਾਉਣ ਲਈ। ਦੱਸ ਦੇਈਏ ਕਿ ਐਮਰੀ ਇਕੱਲੇ ਅਜਿਹੇ ਵਿਧਾਇਕ ਨਹੀਂ ਹਨ। 2025 ਦੇ ਅਖੀਰ ਤੱਕ, ਯੂਨਾਈਟਿਡ ਕੰਜ਼ਰਵੇਟਿਵ ਪਾਰਟੀ (UCP) ਦੇ ਲਗਭਗ 22 ਵਿਧਾਇਕਾਂ ਵਿਰੁੱਧ ਰੀਕਾਲ ਪਟੀਸ਼ਨਾਂ ਚੱਲ ਰਹੀਆਂ ਹਨ।

ਪਟੀਸ਼ਨਰਾਂ ਕੋਲ ਹੁਣ 60 ਦਿਨਾਂ ਦਾ ਸਮਾਂ ਹੈ। ਜੇਕਰ ਉਹ ਕੈਲਗਰੀ-ਕਰਾਸ ਦੇ ਕੁੱਲ ਯੋਗ ਵੋਟਰਾਂ ਵਿੱਚੋਂ 40 ਫੀਸਦੀ ਦੇ ਦਸਤਖਤ ਇਕੱਠੇ ਕਰ ਲੈਂਦੇ ਹਨ, ਤਾਂ ਐਮਰੀ ਨੂੰ ਆਪਣੀ ਸੀਟ ਛੱਡਣੀ ਪਵੇਗੀ ਅਤੇ ਉਸ ਹਲਕੇ ਵਿੱਚ ਉਪ-ਚੋਣ ਕਰਵਾਈ ਜਾਵੇਗੀ। ਇਸ ਦੇ ਨਾਲ ਹੀ, ਇਲੈਕਸ਼ਨ ਅਲਬਰਟਾ ਨੇ ਅੱਜ ਇੱਕ ਹੋਰ ਯੂਸੀਪੀ ਵਿਧਾਇਕ ਜੈਕੀ ਆਰਮਸਟ੍ਰਾਂਗ-ਹੋਮੇਨਿਉਕ ਖਿਲਾਫ ਵੀ ਅਜਿਹੀ ਹੀ ਪਟੀਸ਼ਨ ਨੂੰ ਹਰੀ ਝੰਡੀ ਦਿੱਤੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link