18.21C Vancouver
ADS

Jun 3, 2024 5:22 PM - The Canadian Press

ਸਾਊਥ ਸਰੀ ਤੋਂ ਵਿਧਾਇਕ ਐਲੇਨੋਰ ਸਟੁਰਕੋ ਨੇ ਕੰਜ਼ਰਵੇਟਿਵ ਪਾਰਟੀ ਦਾ ਫੜਿਆ ਪੱਲਾ

Share On
elenore-sturko-leaves-bc-united-party-for-conservatives-to-defeat-the-ndp
Her move comes after Lorne Doerkson, the former BC United caucus chair, defected from the official Opposition on Friday, bringing the number of Conservative members in the legislature to four.(Photo: The Canadian Press)

ਸਾਊਥ ਸਰੀ ਤੋਂ ਵਿਧਾਇਕ ਐਲੇਨੋਰ ਸਟੁਰਕੋ ਨੇ ਬੀ.ਸੀ. ਯੂਨਾਈਟਿਡ ਨੂੰ ਛੱਡ ਕੇ ਬੀ. ਸੀ. ਦੀ ਕੰਜ਼ਰਵੇਟਿਵ ਪਾਰਟੀ ਦਾ ਪੱਲਾ ਫੜ ਲ਼ਿਆ ਹੈ। ਸੇਮੀਆਹਮੂ ਪ੍ਰਾਈਦੀਪ ਤੋਂ ਐੱਮ.ਐੱਲ.ਏ. ਅਤੇ ਆਰ.ਸੀ.ਐੱਮ.ਪੀ. ਦੀ ਸਾਬਕਾ ਬੁਲਾਰਾ ਰਹੀ ਸਟਰਕੋ ਅਪਰਾਧੀਕਰਨ ਸਣੇ ਕਈ ਮੁੱਦਿਆਂ ’ਤੇ ਬੋਲਦੀ ਰਹੀ ਹੈ ।

ਉਨ੍ਹਾਂ ਅੱਜ ਕੰਜ਼ਰਵੇਟਿਵ ਪਾਰਟੀ ਵਲੋਂ ਸਟੇਟਮੈਂਟ ਜਾਰੀ ਕਰਦਿਆਂ ਦੱਸਿਆ ਕਿ ਵੋਟਰਜ਼ ਵਲੋਂ ਉਨ੍ਹਾਂ ਨੂੰ ਸੁਣਨ ਨੂੰ ਮਿਲਿਆ ਹੈ ਕਿ ਪ੍ਰੀਮੀਅਰ ਡੇਵਿਡ ਏ.ਬੀ.4 ਤੋਂ ਵੱਧ ਸਾਲਾਂ ਤੋਂ ਸੱਤਾ ਵਿਚ ਹਨ ਪਰ ਅਜੇ ਤਕ ਸੂਬੇ ਵਿਚ ਹਾਊਸਿੰਗ, ਜਨਤਕ ਸੁਰੱਖਿਆ, ਮਹਿੰਗਾਈ, ਹੈਲਥ ਕੇਅਰ ਅਤੇ ਪੜ੍ਹਾਈ ਜਾਂ ਨਸ਼ਾਖੋਰੀ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਕੁਝ ਨਹੀਂ ਕੀਤਾ ਗਿਆ।

ਉਨ੍ਹਾਂ ਦੀ ਰਾਈਡਿੰਗ ਦੇ ਲੋਕਾਂ ਵਾਂਗ ਉਹ ਵੀ ਨਹੀਂ ਮੰਨਦੇ ਹਨ ਕਿ ਐੱਨ.ਡੀ.ਪੀ. ਅਗਲੀਆਂ ਚੋਣਾਂ ਜਿੱਤਣ ਦੀ ਹੱਕਦਾਰ ਹੈ। ਇਸ ਲਈ ਐਨ.ਡੀ.ਪੀ. ਨੂੰ ਹਰਾਉਣ ਲਈ ਅਤੇ ਬੀ. ਸੀ. ਦੀ ਆਰਥਿਕਤਾ ਨੂੰ ਵਧੀਆ ਕਰਨ ਲਈ ਉਹ ਕੰਜ਼ਰਵੇਟਿਵ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸੂਬਾ ਅਤੇ ਇਸ ਦੇ ਲੋਕ 7 ਸਾਲ ਪਹਿਲਾਂ ਵਾਲੇ ਹਾਲਾਤ ਨਾਲੋਂ ਵੀ ਮਾੜੀ ਸਥਿਤੀ ਵਿਚ ਹਨ ਜਦ ਐੱਨ.ਡੀ.ਪੀ. ਸੱਤਾ ਵਿਚ ਆਈ ਸੀ।

ਉਨ੍ਹਾਂ ਐੱਨ.ਡੀ.ਪੀ. ਨੂੰ ਨਿਸ਼ਾਨੇ ’ਤੇ ਲੈਂਦਿਆਂ ਦੱਸਿਆ ਕਿ ਇਸ ਪਾਰਟੀ ਨੇ ਵੀ ਬ੍ਰਿਟਿਸ਼ ਕੋਲੰਬੀਅਨਜ਼ ਲਈ ਕੁਝ ਨਹੀਂ ਕੀਤਾ। ਗੌਰਤਲਬ ਹੈ ਕਿ ਫੌਜੀ ਅਨੁਭਵੀ ਰਾਹੀ ਸਟੁਰਕੋ 2022 ਵਿਚ ਜ਼ਿਮਨੀ ਚੋਣ ਵਿਚ 52 ਫੀਸਦੀ ਵੋਟਾਂ ਨਾਲ ਜਿੱਤੀ ਸੀ। ਕਿਹਾ ਜਾ ਰਿਹਾ ਹੈ ਕਿ ਹੁਣ ਉਹ ਸਰੀ ਕਲੋਵਰਲਡ ਤੋਂ ਕੰਜ਼ਰਵੇਟਿਵ ਪਾਰਟੀ ਵਲੋਂ ਚੋਣ ਲੜੇਗੀ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link