14.32C Vancouver
ADS

May 29, 2025 4:59 PM - Connect Newsroom

ਰਾਸ਼ਟਰਪਤੀ ਟਰੰਪ ਦੇ ਸਲਾਹਕਾਰ ਦੇ ਅਹੁਦੇ ਨੂੰ ਛੱਡ ਰਹੇ ਮਸਕ

Share On
elon-musk-is-leaving-the-trump-administration-after-leading-effort-to-slash-federal-government
The billionaire entrepreneur posted Wednesday about his decision on X, his social media website.

ਟੇਸਲਾ ਦੇ ਸੀਈਓ ਈਲੋਨ ਮਸਕ ਟਰੰਪ ਸਰਕਾਰ ਤੋਂ ਵੱਖ ਹੋ ਗਏ ਹਨ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿਚ ਇਹ ਜਾਣਕਾਰੀ ਦਿੱਤੀ। ਮਸਕ ਦਾ ਸਰਕਾਰ ਤੋਂ ਬਾਹਰ ਹੋਣਾ ਉਨ੍ਹਾਂ ਵਲੋਂ ਟਰੰਪ ਦੇ ਬਜਟ ਪ੍ਰਤੀ ਨਿਰਾਸ਼ਾ ਜ਼ਾਹਰ ਕਰਨ ਤੋਂ ਬਾਅਦ ਆਇਆ ਹੈ, ਜਿਸ ਵਿਚ ਮਲਟੀ-ਬਿਲੀਅਨ ਡਾਲਰ ਦੀ ਟੈਕਸ ਛੋਟ ਦੇਣ ਅਤੇ ਰੱਖਿਆ ਖਰਚ ਨੂੰ ਵਧਾਉਣ ਦੇ ਪ੍ਰਸਤਾਵ ਸ਼ਾਮਲ ਹਨ। ਟਰੰਪ ਨੇ ਆਪਣੇ ਬਜਟ ਬਿੱਲ ਨੂੰ ਵੱਡਾ ਅਤੇ ਬਿਹਤਰ ਦੱਸਿਆ ਸੀ ਅਤੇ ਮਸਕ ਨੇ ਇਸ ਬਿੱਲ ਦੀ ਆਲੋਚਨਾ ਕੀਤੀ ਸੀ।

ਈਲੋਨ ਮਸਕ ਨੂੰ ਟਰੰਪ ਸਰਕਾਰ ਵਲੋਂ 'ਵਿਸ਼ੇਸ਼ ਸਰਕਾਰੀ ਕਰਮਚਾਰੀ' ਦਾ ਦਰਜਾ ਦਿੱਤਾ ਗਿਆ ਸੀ। ਉਹਨਾਂ ਦਾ ਬਾਹਰ ਹੋਣਾ ਸਿਰਫ ਟਰੰਪ ਸਰਕਾਰ ਵਿਚ ਇੱਕ ਵੱਡਾ ਉਲਟਫੇਰ ਨਹੀਂ ਹੈ, ਉਹ ਰਿਪਬਲਿਕਨ ਪਾਰਟੀ ਦੇ ਸਭ ਤੋਂ ਵੱਡੇ ਡੋਨਰ ਵੀ ਰਹੇ ਹਨ।

ਮਸਕ ਸਰਕਾਰੀ ਕੁਸ਼ਲਤਾ ਵਿਭਾਗ ਦੀ ਜ਼ਿੰਮੇਵਾਰੀ ਦੇਖ ਰਹੇ ਸਨ ਪਰ ਇਸ ਦੌਰਾਨ ਉਨਾਂ ਦੀ ਟੇਸਲਾ ਦੇ ਮੁਨਾਫੇ ਵਿਚ ਭਾਰੀ ਗਿਰਾਵਟ ਦੇਖੀ ਗਈ। ਉਨ੍ਹਾਂ ਪਿਛਲੇ ਮਹੀਨੇ ਨਿਵੇਸ਼ਕਾਂ ਨੂੰ ਕਿਹਾ ਸੀ ਕਿ ਉਹ DOGE ਵਿਚ ਆਪਣਾ ਵਰਕਲੋਡ ਘਟਾ ਰਹੇ ਹਨ ਅਤੇ ਟੇਸਲਾ ਨੂੰ ਵਧੇਰੇ ਸਮਾਂ ਦੇ ਸਕਣਗੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link