14.28C Vancouver
ADS

Sep 5, 2025 6:07 PM - The Canadian Press

ਦੋ ਕੈਨੇਡੀਅਨ ਮਰੀਜ਼ਾਂ ਨੂੰ ਮਿਲੇ ਈਲੋਨ ਮਸਕ ਦੀ ਨਿਊਰਲਿੰਕ ਬ੍ਰੇਨ ਚਿੱਪ ਦੇ ਇੰਪਲਾਂਟ

Share On
elon-musks-neuralink-brain-chip-implanted-into-two-quadriplegic-canadian-patients
The Canadian men, both around 30 years old – one from Ontario, the other from Alberta – have limited or no ability to use their hands.(Photo- The Canadian Press)

ਕੈਨੇਡਾ ਵਿਚ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਵਾਲੇ ਦੋ ਮਰੀਜ਼ਾਂ ਵਿਚ ਈਲੋਨ ਮਸਕ ਦੀ ਨਿਊਰਲਿੰਕ ਬ੍ਰੇਨ ਚਿੱਪ ਇੰਪਲਾਂਟ ਕੀਤੀ ਗਈ ਹੈ, ਜਿਸ ਨਾਲ ਉਹ ਹੁਣ ਆਪਣੇ ਵਿਚਾਰਾਂ ਨਾਲ ਕੰਪਿਊਟਰ ਨੂੰ ਕੰਟਰੋਲ ਕਰ ਸਕਦੇ ਹਨ। ਇਹ ਮਸਕ ਦੀ ਨਿਊਰਲਿੰਕ ਵਾਇਰਲੈੱਸ ਬ੍ਰੇਨ ਚਿੱਪ ਦੀ ਸੇਫਟੀ ਅਤੇ ਪ੍ਰਭਾਵਸ਼ੀਲਤਾ ਦੀ ਟੈਸਟਿੰਗ ਲਈ ਅਮਰੀਕਾ ਤੋਂ ਬਾਹਰ ਪਹਿਲੇ ਕਲੀਨਿਕਲ ਟ੍ਰਾਇਲ ਦਾ ਹਿੱਸਾ ਹਨ। ਇਹ ਚਿੱਪ 2020 ਵਿਚ ਜਨਤਾ ਸਾਹਮਣੇ ਪੇਸ਼ ਕੀਤੀ ਗਈ ਸੀ ਅਤੇ ਇਸ ਨੂੰ ਪਹਿਲੀ ਵਾਰ 2024 ਵਿਚ ਇੱਕ ਪੇਰੇਲਾਈਸਡ ਅਮਰੀਕਾ ਵਿਚ ਲਗਾਇਆ ਗਿਆ ਸੀ।

ਉਥੇ ਹੀ, ਜਿਨ੍ਹਾਂ ਦੋ ਕੈਨੇਡੀਅਨਾਂ ਵਿਚ ਨਿਊਰਲਿੰਕ ਬ੍ਰੇਨ ਚਿੱਪ ਲਗਾਈ ਗਈ ਹੈ ਉਹ ਦੋਵੇਂ ਲਗਭਗ 30 ਸਾਲ ਦੇ ਹਨ ਅਤੇ ਉਨ੍ਹਾਂ ਵਿਚੋਂ ਇੱਕ ਓਨਟਾਰੀਓ ਦਾ ਅਤੇ ਦੂਜਾ ਐਲਬਰਟਾ ਤੋਂ ਹੈ, ਇਨ੍ਹਾਂ ਦੋਵਾਂ ਮਰੀਜ਼ਾਂ ਦੇ ਹੱਥਾਂ ਦੀ ਹਿੱਲ-ਜੁਲ ਬਹੁਤ ਘੱਟ ਹੈ ਜਾਂ ਬਿਲਕੁਲ ਹੀ ਨਹੀਂ ਹੈ।

ਟੋਰਾਂਟੋ ਵੈਸਟਰਨ ਹਸਪਤਾਲ ਵਿਚ ਇਨ੍ਹਾਂ ਦੋਵੇਂ ਮਰੀਜ਼ਾਂ ਦੀ ਸਰਜਰੀ ਕਰਨ ਵਾਲੀ ਟੀਮ ਨੂੰ ਲੀਡ ਕਰਨ ਵਾਲੇ ਡਾ. ਐਂਡਰੇਸ ਲੋਜ਼ਾਨੋ ਨੇ ਦੱਸਿਆ ਕਿ ਮਰੀਜ਼ ਸਰਜਰੀ ਤੋਂ ਤੁਰੰਤ ਬਾਅਦ ਹੀ ਕੰਪਿਊਟਰ ਕਰਸਰ ਚਲਾ ਸਕਦੇ ਸਨ, ਉਨ੍ਹਾਂ ਨੂੰ 27 ਅਗਸਤ ਅਤੇ 3 ਸਤੰਬਰ ਨੂੰ ਆਪਣੀ-ਆਪਣੀ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ ਹੈ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link