16.99C Vancouver
ADS

Nov 26, 2022 1:39 AM - The Canadian Press

ਐਮਰਜੈਂਸੀਸ ਐਕਟ ਲਾਗੂ ਕਰਨ 'ਤੇ ਇੰਕਵਾਇਰੀ 'ਚ ਪ੍ਰਧਾਨ ਮੰਤਰੀ ਟਰੂਡੋ ਦੀ ਗਵਾਹੀ, ਫੈਸਲੇ ਨੂੰ ਸਹੀ ਦੱਸਿਆ

Share On
emergencies-act-commission-hears-final-arguments-as-public-hearings-conclude
Prime Minister Justin Trudeau says he believed the threat of violence was very real during last winter's convoy blockades in downtown Ottawa and several border crossings. (Photo - The Canadian Press)

ਫਰੀਡਮ ਕਾਨਵਾਈ ਪ੍ਰਦਰਸ਼ਨਾਂ ਦੌਰਾਨ ਐਮਰਜੈਂਸੀਸ ਐਕਟ ਲਾਗੂ ਕਰਨ ਦੇ ਮਾਮਲੇ 'ਚ ਚੱਲ ਰਹੀ ਪਬਲਿਕ ਇੰਕਵਾਇਰੀ 'ਚ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗਵਾਹੀ ਦਿੱਤੀ।

ਟਰੂਡੋ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਦੇਸ਼ ਦੀ ਗਵਰਨਰ ਜਨਰਲ ਨੂੰ ਕਾਲਸ ਕੀਤੀਆਂ ਗਈਆਂ ਸਨ ਅਤੇ ਆਖਿਆ ਗਿਆ ਸੀ ਕਿ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ।

ਟਰੂਡੋ ਨੇ ਕਿਹਾ ਕਿ ਇਸ ਸੰਬੰਧ ਵਿੱਚ ਉਨ੍ਹਾਂ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਫਰਵਰੀ ਮਹੀਨੇ 'ਚ ਗੱਲਬਾਤ ਵੀ ਕੀਤੀ ਸੀ।

ਟਰੂਡੋ ਨੇ ਆਖਿਆ ਕਿ ਉਨ੍ਹਾਂ ਨੂੰ ਕੋਈ ਸ਼ੱਕ ਨਹੀਂ ਸੀ ਅਤੇ ਪੂਰਾ ਵਿਸ਼ਵਾਸ ਸੀ ਕਿ ਐਮਰਜੈਂਸੀਸ ਐਕਟ ਲਾਗੂ ਕਰਨਾ ਜ਼ਰੂਰੀ ਸੀ।

ਯਾਦ ਰਹੇ ਟਰੂਡੋ ਇਸ ਇੰਕਵਾਇਰੀ ਦੇ ਆਖਰੀ ਵਿਟਨੈਸ ਹਨ ਅਤੇ ਔਟਵਾ 'ਚ ਬਲੌਕੇਡਸ ਨੂੰ ਹਟਾਉਣ ਲਈ ਐਮਰਜੈਂਸੀਸ ਐਕਟ ਦੀ ਵਰਤੋਂ 'ਤੇ ਉਨ੍ਹਾਂ ਤੋਂ ਸਵਾਲ ਕੀਤੇ ਗਏ ਹਨ।

ਟਰੂਡੋ ਨੇ ਕਿਹਾ ਕਿ ਉਨ੍ਹਾਂ ਦਾ ਐਕਟ ਲਾਗੂ ਕਰਨ ਦਾ ਫੈਸਲਾ ਸਹੀ ਸੀ।

ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਦੀ ਹੋਰ ਮੰਤਰੀਆਂ ਨਾਲ ਬਲੌਕੇਡਸ ਹਟਾਉਣ ਲਈ ਆਪਸ਼ਨਸ ਸੰਬੰਧੀ ਗੱਲਬਾਤ ਹੋ ਰਹੀ ਸੀ ਤਾਂ ਐਮਰਜੈਂਸੀਸ ਐਕਟ ਲਾਗੂ ਕਰਨਾ ਹਮੇਸ਼ਾ ਉਨ੍ਹਾਂ ਦੇ ਜ਼ਹਿਨ 'ਚ ਸੀ।

ਉਨ੍ਹਾਂ ਕਿਹਾ ਕਿ ਐਕਟ ਨੇ ਸਰਕਾਰ ਨੂੰ ਕੁਝ ਖਾਸ ਟੈਂਪਰੇਰੀ ਕਦਮ ਚੁੱਕਣ ਦੀ ਤਾਕਤ ਦਿੱਤੀ ਜਿਸ ਨਾਲ ਸਥਿਤੀ 'ਤੇ ਕਾਬੂ ਪਾਇਆ ਜਾ ਸਕੇ।

ਟਰੂਡੋ ਨੇ ਕਿਹਾ ਕਿ ਜੇਕਰ ਉਸ ਵੇਲੇ ਇਹ ਸਖਤ ਫੈਸਲਾ ਨਾ ਲਿਆ ਹੁੰਦਾ ਤਾਂ ਜਿਹੜੀ ਗੱਲਬਾਤ ਹੋ ਰਹੀ ਹੈ ਇਹ ਕਿਸੇ ਹੋਰ ਦਿਸ਼ਾ 'ਚ ਜਾ ਰਹੀ ਹੁੰਦੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link