15.04C Vancouver
ADS

Jul 8, 2025 1:39 PM - The Canadian Press

ਡਾਕਟਰਾਂ ਨੇ ਐਲਬਰਟਾ ਦੇ ਪ੍ਰੀਮੀਅਰ ਨੂੰ ਮਰੀਜ਼ਾਂ ਦੇ ਹਾਲਾਤ ਦੇਖਣ ਦੀ ਦਿੱਤੀ ਚੁਣੌਤੀ

Share On
emergency-doctor-challenges-alberta-premier-to-come-on-shift-and-see-patients-waiting-in-hallways
Dr. Warren Thirsk says Smith should come to see the moral injury that doctors face, looking into the eyes of those who need help but have to wait a long time to get it.(Photo - The Canadian Press)

ਐਲਬਰਟਾ ਦੇ ਡਾਕਟਰ ਐਸੋਸੀਏਸ਼ਨ ਦੇ ਐਮਰਜੈਂਸੀ ਮੈਡੀਸਨ ਦੇ ਮੁਖੀ ਡਾ.ਵਾਰੇਨ ਥਿਰਸਕ ਨੇ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਆਪਣੇ ਨਾਲ ਹਸਪਤਾਲ ਦੀ ਸ਼ਿਫਟ 'ਤੇ ਆਉਣ ਦੀ ਚਣੌਤੀ ਦਿੱਤੀ ਹੈ। ਉਨ੍ਹਾਂ ਨੇ ਇਹ ਚੁਣੌਤੀ ਹਾਲਵੇਅ ਵਿੱਚ ਘੰਟਿਆਂ ਤੱਕ ਆਪਣੀ ਵਾਰੀ ਦੀ ਉਡੀਕ ਕਰਨ ਵਾਲੇ ਮਰੀਜ਼ਾਂ ਦੀ ਮਜਬੂਰੀ ਅਤੇ ਨਿਰਾਸ਼ਾ ਨੂੰ ਸਾਹਮਣੇ ਆ ਕੇ ਦੇਖਣ ਲਈ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤੁਸੀਂ ਇਸ ਦਾ ਅਨੁਭਵ ਨਹੀਂ ਕਰਦੇ ਤੁਸੀਂ ਉਨ੍ਹਾਂ ਦੀ ਸਥਿਤੀ ਨੂੰ ਨਹੀਂ ਸਮਝ ਸਕਦੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਖੁਦ ਪ੍ਰੀਮੀਅਰ ਨੂੰ ਕੋਈ ਸਿਹਤ ਐਮਰਜੈਂਸੀ ਹੁੰਦੀ ਹੈ ਤਾਂ ਕੀ ਉਹ ਮੇਰੇ ਵੇਟਿੰਗ ਰੂਮ ਵਿੱਚ ਬੈਠ ਕੇ 13 ਘੰਟੇ ਉਡੀਕ ਕਰਨਗੇ? ਜ਼ਿਕਰਯੋਗ ਹੈ ਕਿ ਡਾ.ਥਿਰਸਕ ਨੇ ਇਹ ਚੁਣੌਤੀ ਮੈਡੀਕਲ ਐਸੋਸੀਏਸ਼ਨ ਵੱਲੋਂ ਜਾਰੀ ਕੀਤੀ ਮਰੀਜ਼ਾਂ ਦੇ ਤਜ਼ਰਬਿਆਂ ਵਾਲੀ ਇੱਕ ਰਿਪੋਰਟ ਦੇ ਮੱਦੇਨਜ਼ਰ ਦਿੱਤੀ ਹੈ। ਡਾ.ਥਿਰਸਕ ਨੇ ਆਪਣੇ ਇੱਕ ਨਿੱਜੀ ਤਜਰਬੇ ਨੂੰ ਸਾਂਝਾ ਕਰਦੇ ਹੋਏ ਦੱਸਿਆ ਕਿ ਇੱਕ ਦਿਨ ਸਵੇਰੇ 6 ਵਜੇ ਉਹ ਆਪਣੀ ਸ਼ਿਫਟ ‘ਤੇ ਪਹੁੰਚੇ ਤਾਂ ਹਾਲਵੇਅ ਮਰੀਜ਼ਾਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਿੱਚ ਕਈ ਮਰੀਜ਼ 14 ਘੰਟੇ ਤੋਂ ਉਡੀਕ ਕਰ ਰਹੇ ਸਨ।

ਇਨ੍ਹਾਂ ਵਿੱਚ ਇੱਕ ਮਰੀਜ਼ ਦੀ ਕਮਰ ਟੁੱਟੀ ਹੋਣ ਦੇ ਬਾਵਜੂਦ ਚਾਰ ਘੰਟੇ ਤੋਂ ਉਡੀਕ ਕਰ ਰਿਹਾ ਸੀ ਜਦੋਂ ਕਿ ਉਸ ਨੂੰ ਐਮਰਜੈਸੀ ਵਿੱਚ ਓਪਰੇਸ਼ਨ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਐਸੀ ਹਾਲਤ ਨੂੰ ਦੇਖਣਾ ਬਹੁਤ ਦੁਖਦ ਹੈ। ਉਨ੍ਹਾਂ ਮੁਤਾਬਕ ਹਸਪਤਾਲਾਂ ਵਿੱਚ ਲਗਾਤਾਰ ਉਡੀਕ ਸਮੇਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕਈ ਮਰੀਜ਼ ਲੰਮੀ ਉਡੀਕ ਬਾਅਦ ਬਿਨਾਂ ਇਲਾਜ ਹਾਲਵੇਅ ਛੱਡ ਕੇ ਜਾਂਦੇ ਵੀ ਦੇਖੇ ਜਾ ਸਕਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਸਿਹਤ ਹੋਰ ਵਿਗੜ ਸਕਦੀ ਹੈ। ਸਰਕਾਰ ਨੂੰ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਲੋੜ ਹੈ। ਮਰੀਜ਼ਾਂ ਦੇ ਉਡੀਕ ਸਮੇਂ ਨੂੰ ਘਟਾਉਣ ਵੱਲ ਲੋੜੀਂਦੇ ਕਦਮ ਚੁੱਕਣ ਦੀ ਜ਼ਰੂਰਤ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link