11.79C Vancouver
ADS

Nov 29, 2023 12:40 PM - CONNECT NEWS

ਵਰਕਸੇਫ ਬੀ.ਸੀ. ਵੱਲੋਂ ਐਸਬੈਸਟਸ ਅਬੇਟਮੈਂਟ ਦੇ ਲਾਇਸੰਸਸ਼ੁਦਾ ਠੇਕੇਦਾਰਾਂ ਦੀ ਔਨਲਾਈਨ ਰਜਿਸਟਰੀ ਜਾਰੀ

Share On
entry-232628
In B.C., asbestos is prevalent in residential and commercial buildings, posing serious health and safety risks when disturbed.

1 ਜਨਵਰੀ 2024 ਤੋਂ ਐਸਬੈਸਟਸ ਅਬੇਟਮੈਂਟ ਮਾਲਕਾਂ ਲਈ ਬੀ. ਸੀ. ਵਿਚ ਲਾਇਸੰਸਸ਼ੁਦਾ ਹੋਣਾ ਲਾਜ਼ਮੀ ਹੋਵੇਗਾ। ਇਸ ਦਾ ਮਤਲਬ ਹੈ ਮਕਾਨ ਮਾਲਕਾਂ ਅਤੇ ਕਾਰੋਬਾਰ ਮਾਲਕਾਂ ਲਈ ਜ਼ਰੂਰੀ ਹੋਵੇਗਾ ਕਿ ਉਹ ਕੰਮ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਐਸਬੈਸਟਸ ਅਬੇਟਮੈਂਟ ਠੇਕੇਦਾਰ ਕੋਲ ਵੈਲਿਡ ਲਾਇਸੰਸ ਹੈ।

ਵਰਕਸੇਫ ਬੀ.ਸੀ. ਨੇ ਲੋਕਾਂ ਦੀ ਸਹੂਲਤ ਲਈ ਐਸਬੈਸਟਸ ਅਬੇਟਮੈਂਟ ਲਾਇਸੰਸਸ਼ੁਦਾ ਪ੍ਰੋਫੈਸ਼ਨਲਸ ਦੀ ਔਨਲਾਈਨ ਰਜਿਸਟਰੀ ਜਾਰੀ ਕੀਤੀ ਹੈ ਜਿੱਥੇ ਉਹ ਦੇਖ ਸਕਦੇ ਹਨ ਕਿ ਉਨ੍ਹਾਂ ਦੇ ਕੌਨਟ੍ਰੈਕਟਰ ਕੋਲ ਵੈਲਿਡ ਲਾਇਸੰਸ ਹੈ ਜਾਂ ਨਹੀਂ।

ਬੀ. ਸੀ. ਵਿਚ ਐਸਬੈਸਟਸ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਵਿਚ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਨਾਲ ਗੰਭੀਰ ਸਿਹਤ ਅਤੇ ਸੁਰੱਖਿਆ ਜੋਖਮ ਜੁੜੇ ਹੁੰਦੇ ਹਨ।

ਸੂਬੇ ਵਿਚ 1950 ਤੋਂ 1990 ਦੇ ਦਹਾਕੇ ਵਿਚਕਾਰ 3,000 ਤੋਂ ਵੱਧ ਇਮਾਰਤਾਂ ਵਿਚ ਇਸ ਦੀ ਵਰਤੋਂ ਕੀਤੀ ਗਈ ਸੀ। ਉਥੇ ਹੀ, ਪੁਰਾਣੇ ਮਿਟੀਰੀਅਲ ਨਾਲ ਬਣੇ ਨਵੇਂ ਸਟ੍ਰਕਚਰਸ ਵਿਚ ਵੀ ਇਹ ਸ਼ਾਮਲ ਹੋ ਸਕਦਾ ਹੈ।

ਰੈਨੋਵੇਸ਼ਨ ਜਾਂ ਘਰ ਢਾਹੁਣ ਦੇ ਕੰਮ ਦੌਰਾਨ ਐਸਬੈਸਟਸ ਦੇ ਸੰਪਰਕ ਵਿਚ ਆਉਣ ਕਾਰਨ ਗੰਭੀਰ ਸਿਹਤ ਸਮੱਸਿਆ ਹੋਣ ਦਾ ਰਿਸਕ ਹੁੰਦਾ ਹੈ, ਜਿਨ੍ਹਾਂ ਵਿਚ ਫੇਫੜਿਆਂ ਦੇ ਰੋਗ ਅਤੇ ਕੈਂਸਰ ਵੀ ਸ਼ਾਮਲ ਹੈ। ਸਾਲ 2002 ਤੋਂ 2022 ਵਿਚਕਾਰ ਐਸਬੈਸਟਸ ਦੇ ਸੰਪਰਕ ਵਿਚ ਆਉਣਾ ਸੂਬੇ ਵਿਚ ਕੰਮ-ਸੰਬੰਧੀ ਮੌਤਾਂ ਦਾ ਮੁੱਖ ਕਾਰਨ ਸੀ ਅਤੇ ਇਸ ਕਾਰਨ 1,168 ਮੌਤਾਂ ਹੋਈਆਂ ਸਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link