20.1C Vancouver
ADS

Jul 7, 2025 2:00 PM - The Canadian Press

ਵਾਤਾਵਰਣ ਥਿੰਕ ਟੈਂਕ ਨੇ ਇਲੈਕਟ੍ਰਿਕ ਵਾਹਨ ਆਦੇਸ਼ ਨੂੰ ਰੱਦ ਕਰਨ ਵਿਰੁੱਧ ਦਿੱਤੀ ਚੇਤਾਵਨੀ

Share On
environment-group-warns-against-repealing-federal-electric-vehicle-mandate
The target rises annually to 100 per cent by 2035. (Photo - The Canadian Press)

ਕੈਨੇਡਾ ਦੇ ਇੱਕ ਵਾਤਾਵਰਣ ਥਿੰਕ ਟੈਂਕ ਨੇ ਫੈਡਰਲ ਸਰਕਾਰ ਨੂੰ ਇਲੈਕਟ੍ਰਿਕ ਵਾਹਨ ਦਾ ਆਦੇਸ਼ ਰੱਦ ਕਰਨ ਦੀ ਕਿਸੇ ਵੀ ਸੰਭਾਵਨਾ ਵਿਰੁੱਧ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਦੀ ਬਜਾਏ ਸਰਕਾਰ ਨੂੰ ਸੜਕਾਂ 'ਤੇ ਹੋਰ ਇਲੈਕਟ੍ਰਿਕ ਗੱਡੀਆਂ ਲਿਆਉਣ ਵਿਚ ਮਦਦ ਕਰਨੀ ਚਾਹੀਦੀ ਹੈ।

ਬੀਸੀ ਦੀ ਸਾਈਮਨ ਫਰੇਜ਼ਰ ਯੂਨੀਵਰਸਿਟੀ ਬੇਸਡ ਕਲੀਨ ਐਨਰਜੀ ਕੈਨੇਡਾ ਗਰੁੱਪ ਦੀ ਇਹ ਅਪੀਲ ਉਦੋਂ ਆਈ ਹੈ ਜਦੋਂ ਹਾਲ ਹੀ ਵਿਚ ਕਾਰ ਕੰਪਨੀਆਂ ਦੇ ਸੀ.ਈ.ਓਜ਼. ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਮੁਲਾਕਾਤ ਦੌਰਾਨ ਇਸ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਕਲੀਨ ਐਨਰਜੀ ਗਰੁੱਪ ਨੇ ਇੱਕ ਬਿਆਨ ਵਿਚ ਫੈਡਰਲ ਸਰਕਾਰ ਨੂੰ ਤਿੰਨ ਸਿਫ਼ਾਰਸ਼ਾਂ ਦਿੱਤੀਆਂ ਹਨ, ਜਿਸ ਨਾਲ ਕੈਨੇਡੀਅਨ ਨੂੰ $40,000 ਤੋਂ ਘੱਟ ਵਿਚ ਸਸਤੀ ਇਲੈਕਟ੍ਰਿਕ ਗੱਡੀ ਪ੍ਰਦਾਨ ਕਰਨ ਵਿਚ ਮਦਦ ਕੀਤੀ ਜਾ ਸਕਦੀ ਹੈ।

ਗੌਰਤਲਬ ਹੈ ਕਿ ਅਗਲੇ ਸਾਲ ਤੋਂ ਕੈਨੇਡਾ ਵਿਚ ਵੇਚੀਆਂ ਜਾਣ ਵਾਲੀਆਂ ਨਵੀਂਆਂ ਕਾਰਾਂ ਵਿਚੋਂ 20 ਫੀਸਦੀ ਦਾ ਇਲੈਕਟ੍ਰਿਕ ਜਾਂ ਪਲੱਗ-ਇਨ ਹਾਈਬ੍ਰਿਡ ਇਲੈਕਟ੍ਰਿਕ ਵਾਹਨ ਹੋਣਾ ਲਾਜ਼ਮੀ ਹੈ ਅਤੇ 2035 ਤੱਕ 100 ਫੀਸਦੀ ਜ਼ੀਰੋ-ਨਿਕਾਸ ਵਾਹਨ ਪ੍ਰਾਪਤ ਕਰਨ ਦਾ ਟੀਚਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link