18.09C Vancouver
ADS

Jul 5, 2022 6:49 PM - ANI

ਪੰਜਾਬ 'ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦਾ ਖ਼ਾਤਮਾ ਕਰਨਾ ਪੁਲਿਸ ਦੀ ਮੁੱਖ ਤਰਜੀਹ : ਡੀ. ਜੀ. ਪੀ. ਗੌਰਵ ਯਾਦਵ

Share On
eradication-of-gangsterism-drugs-from-punjab-is-top-priority-dgp-gaurav-yadav
DGP Gaurav Yadav at Police Station in SAS Nagar (Photo : ANI)

ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀ. ਜੀ. ਪੀ. ਗੌਰਵ ਯਾਦਵ ਨੇ ਮੰਗਲਵਾਰ ਨੂੰ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਖ਼ਾਤਮਾ ਕਰਨਾ ਸੂਬਾ ਪੁਲਿਸ ਦੀ ਮੁੱਖ ਤਰਜੀਹ ਹੈ।

ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਰੇਂਜ ਦੇ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ. ਏ. ਐੱਸ.ਨਗਰ ਦੇ ਐੱਸ. ਐੱਸ. ਪੀ. ਵਿਵੇਕ ਸ਼ੀਲ ਸੋਨੀ ਸਨ।

ਡੀ. ਜੀ. ਪੀ. ਗੌਰਵ ਯਾਦਵ ਨੇ ਮਟੌਰ ਥਾਣੇ ਅਤੇ ਫੇਜ਼ 8 ਥਾਣੇ ਦੀਆਂ ਮਲਖਾਨਾਂ, ਬੈਰਕਾਂ ਤੇ ਕੰਟੀਨਾਂ ਦਾ ਨਿਰੀਖਣ ਕੀਤਾ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧ ਜਾਣਕਾਰੀ ਲਈ।

ਥਾਣਿਆਂ ਦੀ ਅਚਨਚੇਤ ਚੈਕਿੰਗ ਦਾ ਉਦੇਸ਼ ਦੱਸਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੁਲਿਸ ਥਾਣਿਆਂ ਵਿਚ ਜਾ ਕੇ ਪੁਲਿਸ ਦੇ ਕੰਮਕਾਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਵੇਖਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਕੋਈ ਕਮੀ ਹੈ ਜਿਸ ਨੂੰ ਸੁਧਾਰਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਗੈਂਗਸਟਰਵਾਦ ਖਿਲਾਫ਼ ਸਖ਼ਤ ਕਾਰਵਾਈ ਅਤੇ ਇਨ੍ਹਾਂ ਦਾ ਖ਼ਾਤਮਾ ਕਰਨਾ ਪੁਲਿਸ ਦੀ ਮੁੱਖ ਤਰਜੀਹ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਕਾਨੂੰਨ-ਵਿਵਸਥਾ ਮੁਹੱਈਆ ਕਰਾਈ ਜਾ ਸਕੇ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link