17.8C Vancouver
ADS

Aug 24, 2020 3:32 PM -

ਐਰਿਨ ਓ'ਟੂਲ ਬਣੇ ਫੈਡਰਲ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਲੀਡਰ

Share On
erin-otoole-wins-conservative-leadership-race
Erin O'Toole wins Conservative leadership race. The Canadian Press

ਐਰਿਨ ਓ'ਟੂਲ ਅੱਜ ਫੈਡਰਲ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵਜੋਂ ਆਪਣੇ ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਓ'ਟੂਲ ਦੀ ਜਿੱਤ ਦਾ ਐਲਾਨ ਕਿਸੇ ਤਕਨੀਕੀ ਵਜ੍ਹਾ ਕਾਰਨ ਬੈਲਟ ਗਿਣਨ ਵਿੱਚ ਕੁਝ ਘੰਟੇ ਦੀ ਹੋਈ ਦੇਰੀ ਤੋਂ ਬਾਅਦ ਕੀਤਾ ਗਿਆ।

ਓ'ਟੂਲ ਨੂੰ ਤੀਸਰੇ ਅਤੇ ਆਖਰੀ ਬੈਲਟ ਵਿੱਚ 57 ਫੀਸਦੀ ਵੋਟਾਂ ਹਾਸਲ ਹੋਈਆਂ।

47 ਫੀਸਦੀ ਵੋਟਾਂ ਨਾਲ ਦੂਜੇ ਸਥਾਨ ਤੇ ਪੀਟਰ ਮੈਕੇ ਰਹੇ।

ਲੰਬਾ ਸਮਾਂ ਕੈਬਨਿਟ ਮੰਤਰੀ ਰਹਿ ਚੁੱਕੇ ਮੈਕੇ ਦੇ ਸਮਰਥਕ ਓ'ਟੂਲ ਦੀ ਜਿੱਤ ਤੋਂ ਨਿਰਾਸ਼ ਹੋਣਗੇ ਕਿਉਂਕਿ ਉਨ੍ਹਾਂ ਨੂੰ ਆਸ ਸੀ ਕਿ ਮੈਕੇ ਦੇ ਜਿੱਤਣ ਨਾਲ ਪਾਰਟੀ ਉਨ੍ਹਾਂ ਸਮਾਜਿਕ ਕੰਜ਼ਰਵੇਟਿਵ ਮੁੱਦਿਆਂ ਨੂੰ ਪਿੱਛੇ ਛੱਡ ਸਕੇਗੀ ਜੋ ਬੀਤੀਆਂ ਚੋਣਾਂ ਵਿੱਚ ਅੜਿੱਕਾ ਬਣੇ ਸਨ।

ਓ'ਟੂਲ ਨੂੰ ਹੁਣ ਅਗਲੇ ਮਹੀਨੇ ਪਾਰਲੀਮੈਂਟ ਦੇ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਸੀਟ ਹਾਸਲ ਕਰਨੀ ਪਵੇਗੀ।

ਉਨ੍ਹਾਂ ਵੱਲੋਂ ਆਪਣਾ ਕੈਂਪੇਨ ਡਾਇਰੈਕਟਰ ਅਤੇ ਨਵੇਂ ਪਾਰਟੀ ਸਟਾਫ਼ ਮੈਂਬਰ ਚੁਣਨ ਦਾ ਕੰਮ ਵੀ ਕੀਤਾ ਜਾਵੇਗਾ।

ਲੈਸਲਿਨ ਲੁਈਸ ਨੇ ਇੱਕ ਨਵੇਂ ਉਮੀਦਵਾਰ ਹੋਣ ਦੇ ਬਾਵਜੂਦ ਵਧੀਆ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਲਈ ਇੱਕ ਥਾਂ ਬਣਾਉਣਾ ਵੀ ਅਹਿਮ ਫੈਸਲਾ ਹੋਵੇਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
chinese-ev-maker-lotus-to-begin-deliveries-in-canada-next-month-ambassador-says
Punjabi

ਚੀਨੀ ਇਲੈਕਟ੍ਰਿਕ ਵਾਹਨ ਅਗਲੇ ਮਹੀਨੇ ਪਹੁੰਚਣਗੇ ਕੈਨੇਡਾ ਲੋਟਸ ਬ੍ਰਾਂਡ ਮਾਂਟਰੀਅਲ ਤੋਂ ਕਰੇਗਾ ਸ਼ੁਰੂਆਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਚੀਨੀ ਰਾਸ਼ਟਰਪਤੀ Xi Jinping ਵਿਚਕਾਰ ਹੋਏ ਸਮਝੌਤੇ ਤਹਿਤ ਬੀਜਿੰਗ ਦੇ ਗੀਲੀ ਹੋਲਡਿੰਗ ਗਰੁੱਪ ਦੀ ਲੋਟਸ ਬ੍ਰਾਂਡ ਦੀਆਂ ਇਲੈਕਟ੍ਰਿਕ ਕਾਰਾਂ ਅਗਲੇ ਮਹੀਨੇ ਕੈਨੇਡਾ ਪਹੁੰਚ ਰਹੀਆਂ ਹਨ। ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਇੱਕ ਇੰਟਰਵਿਊ ਦੌਰਾਨ ਇਸ ਦੀ ਪੁਸ਼ਟੀ ਕੀਤੀ ਹੈ।
one-arrested-after-targeted-shooting-in-surreys-newton-neighbourhood
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਟਾਰਗੇਟਿਡ ਗੋਲੀਬਾਰੀ, ਇੱਕ ਵਿਅਕਤੀ ਗ੍ਰਿਫ਼ਤਾਰ

ਸਰੀ ਦੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਇੱਕ ਘਰ ਦੇ ਬਾਹਰ ਗੱਡੀ ਵਿਚ ਸਵਾਰ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਿੰਗ ਦੀ ਇਹ ਵਾਰਦਾਤ ਕੱਲ ਦੇਰ ਰਾਤ 12.30 ਵਜੇ ਦੇ ਆਸਪਾਸ 75 ਐਵੇਨਿਊ ਦੇ 14500-ਬਲਾਕ ਵਿਚ ਵਾਪਰੀ। ਇਸ ਦੌਰਾਨ ਇਲਾਕੇ ਵਿਚ ਗਸ਼ਤ ਕਰ ਰਹੀ ਸਰੀ ਪੁਲਿਸ ਸਰਵਿਸ ਦੀ Project Assurance ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ।
rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link