19.04C Vancouver
ADS

Apr 28, 2026 4:01 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ ਅਗਲੇ ਹਫਤੇ ਅਮਰੀਕਾ ਵਿੱਚ ਹੋਣ ਵਾਲੇ ਸੰਮੇਲਨ ਵਿੱਚ ਹੋਣਗੇ ਸ਼ਾਮਲ

Share On
eu-says-carney-to-attend-armenia-summit-as-canada-expands-role-in-european-security-talks
The European Political Community brings together EU member states and partner countries, including Iceland, Azerbaijan and Montenegro. (Photo: The Canadian Press)

ਪੀ.ਐਮ.ਮਾਰਕ ਕਾਰਨੀ ਅਗਲੇ ਹਫ਼ਤੇ ਅਮਰੀਕਾ ਦੀ ਰਾਜਧਾਨੀ ਯੇਰੇਵਨ ਵਿਖੇ ਹੋਣ ਵਾਲੇ European Political Community ਦੇ 8ਵੇਂ ਸੰਮੇਲਨ ਵਿਚ ਸ਼ਾਮਲ ਹੋਣਗੇ। ਯੂਰਪੀ ਕੌਂਸਲ ਦੇ President ਐਂਟੋਨੀਓ ਕੋਸਟਾ ਮੁਤਾਬਕ, ਇਹ ਸੰਮੇਲਨ 4-5 ਮਈ ਨੂੰ ਹੋਵੇਗਾ। ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਕੈਨੇਡਾ ਇਸ ਸੰਮੇਲਨ ਵਿਚ ਮਹਿਮਾਨ ਵਜੋਂ ਸ਼ਾਮਲ ਹੋਣ ਵਾਲਾ ਪਹਿਲਾ ਗੈਰ-ਯੂਰਪੀ ਦੇਸ਼ ਹੈ।

ਸਾਲ 2022 ਵਿਚ ਰੂਸ-ਯੂਕਰੇਨ ਜੰਗ ਤੋਂ ਬਾਅਦ ਸ਼ੁਰੂ ਹੋਏ ਇਸ ਮੰਚ ਦਾ ਮੁੱਖ ਉਦੇਸ਼ ਯੂਰਪ ਵਿਚ ਸਿਆਸੀ ਤਾਲਮੇਲ, ਸਕਿਓਰਿਟੀ ਅਤੇ ਇਨਫਰਾਸਟਕਚਰ ਨੂੰ ਮਜ਼ਬੂਤ ਕਰਨਾ ਹੈ। ਕੈਨੇਡਾ ਦੀ ਇਸ ਵਿਚ ਸ਼ਮੂਲੀਅਤ ਅਰਮੀਨੀਆ ਨਾਲ ਵਧਦੇ ਸਬੰਧਾਂ ਨੂੰ ਵੀ ਦਰਸਾਉਂਦੀ ਹੈ, ਔਟਵਾ ਨੇ ਸਾਲ 2023 ਵਿਚ ਯੇਰੇਵਨ ਵਿਚ ਆਪਣਾ ਦੂਤਾਵਾਸ ਖੋਲ੍ਹਿਆ ਸੀ।

ਕੋਸਟਾ ਨੇ ਕਿਹਾ ਕਿ ਯੂਰਪ ਅਤੇ ਕੈਨੇਡਾ ਸਿਰਫ਼ ਇੱਕੋ-ਜਿਹੀ ਸੋਚ ਵਾਲੇ ਭਾਈਵਾਲ ਹੀ ਨਹੀਂ ਹਨ ਬਲਿਕ ਦੋਹਾਂ ਦੇ ਰਿਸ਼ਤੇ ਇਸ ਤੋਂ ਵੀ ਵੱਧ ਕੇ ਹਨ। ਗੌਰਤਲਬ ਹੈ ਕਿ ਯੂਰਪ ਅਤੇ ਕੈਨੇਡਾ ਟਰੰਪ ਵਲੋਂ ਪੈਦਾ ਕੀਤੀ ਅਨਿਸ਼ਚਿਤਤਾ ਦੇ ਚੱਲਦਿਆਂ ਕਈ ਖੇਤਰਾਂ ਵਿਚ ਇੱਕ-ਦੂਜੇ ਦੇ ਕਾਫ਼ੀ ਨੇੜੇ ਆ ਗਏ ਹਨ। ਇਸ ਕੜੀ ਵਿਚ ਕੈਨੇਡਾ ਈ.ਯੂ. ਦੇ ਸਕਿਓਰਿਟੀ ਐਕਸ਼ਨ ਫਾਰ ਯੂਰਪ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲਾ ਇਕਲੌਤਾ ਗੈਰ-ਯੂਰਪੀ ਮੈਂਬਰ ਵੀ ਬਣਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link