14.21C Vancouver
ADS

Jun 3, 2022 4:37 PM - ANI

ਈ. ਯੂ. ਦਾ ਐਕਸ਼ਨ! 65 ਹੋਰ ਰੂਸੀ ਵਿਅਕਤੀਆਂ ਤੇ 18 ਸੰਸਥਾਵਾਂ ਨੂੰ ਪਾਬੰਦੀਸ਼ੁੱਦਾ ਸੂਚੀ 'ਚ ਕੀਤਾ ਸ਼ਾਮਲ

Share On
eu-targets-additional-65-individuals-18-entities-of-russia
EU targets additional 65 individuals, 18 entities of Russia amid Ukraine conflict_ANI

ਯੂਕਰੇਨ 'ਤੇ ਰੂਸ ਦੇ ਹਮਲੇ ਦੇ ਜਵਾਬ ਵਿਚ ਯੂਰਪੀਅਨ ਕੌਂਸਲ ਨੇ ਸ਼ੁੱਕਰਵਾਰ ਨੂੰ ਰੂਸ ਦੇ 65 ਹੋਰ ਵਿਅਕਤੀਆਂ ਅਤੇ 18 ਸੰਸਥਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਨ੍ਹਾਂ ਨੂੰ ਪਾਬੰਦੀਆਂ ਵਾਲੀ ਸੂਚੀ ਵਿਚ ਪਾ ਦਿੱਤਾ ਹੈ।

ਵਿਦੇਸ਼ੀ ਮਾਮਲਿਆਂ ਤੇ ਸਕਿਓਰਿਟੀ ਪਾਲਿਸੀ ਲਈ ਉੱਚ ਪ੍ਰਤੀਨਿਧੀ ਜੋਸੇਪ ਬੋਰੇਲ ਨੇ ਇੱਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਗੈਰ-ਵਾਜਬ ਜੰਗ ਲਈ ਜ਼ਿੰਮੇਵਾਰ ਤੇ ਪੁਤਿਨ ਅਤੇ ਬੁਚਾ ਤੇ ਮਾਰੀਉਪੋਲ ਵਿਚ ਜੰਗੀ ਅਪਰਾਧ ਕਰਨ ਵਾਲਿਆਂ ਨਾਲ ਨੇੜਲੇ ਸਬੰਧ ਰੱਖਣ ਵਾਲੇ ਮਿਲਟਰੀ ਤੇ ਇਕਨੋਮਿਕ ਈਲੀਟ ਦੇ ਹੋਰ ਲੋਕਾਂ ਨੂੰ ਅਸੀਂ ਪਾਬੰਦੀਸ਼ੁੱਦਾ ਸੂਚੀ ਵਿਚ ਪਾ ਰਹੇ ਹਾਂ।

ਇਨ੍ਹਾਂ 65 ਵਿਅਕਤੀਆਂ ਵਿਚ ਉਹ ਫੌਜੀ ਸਟਾਫ ਸ਼ਾਮਲ ਹੈ ਜਿਸ ਨੇ ਕਰਨਲ ਅਜ਼ਾਤਬੇਕ ਓਮੂਰਬੇਕੋਵ ਸਮੇਤ ਰੂਸੀ ਫੌਜ ਦੀਆਂ ਉਨ੍ਹਾਂ ਯੂਨਿਟਾਂ ਦੀਆਂ ਕਾਰਵਾਈਆਂ ਦੀ ਅਗਵਾਈ ਕੀਤੀ, ਜਿਸ ਨੂੰ "ਬੁਚਾ ਦਾ ਕਸਾਈ" ਕਿਹਾ ਜਾਂਦਾ ਹੈ। ਸਾਬਕਾ ਜਿਮਨਾਸਟ ਤੇ ਸਟੇਟ ਡੂਮਾ ਮੈਂਬਰ ਅਲੀਨਾ ਕਾਬਾਏਵਾ ਨੂੰ ਵੀ ਪੁਤਿਨ ਦੀ ਨਜ਼ਦੀਕੀ ਹੋਣ ਕਾਰਨ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਉੱਥੇ ਹੀ, 18 ਸੰਸਥਾਵਾਂ ਵਿਚ ਰੂਸ ਦੀ ਸਭ ਤੋਂ ਵੱਡੀ ਸਕਿਓਰਿਟੀਜ਼ ਡਿਪਾਜ਼ਟਰੀ- 'ਨੈਸ਼ਨਲ ਸੈਟਲਮੈਂਟ ਡਿਪਾਜ਼ਟਰੀ' ਸਮੇਤ ਰੂਸੀ ਫੈਡਰੇਸ਼ਨ ਦੀਆਂ ਆਰਮਡ ਫੋਰਸਿਜ਼ ਤੇ ਰਸ਼ੀਅਨ ਫੈਡਰੇਸ਼ਨ ਦੀ ਸਰਕਾਰ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਸਮਰਥਨ ਕਰਨ ਵਾਲੀਆਂ ਕੰਪਨੀਆਂ ਸ਼ਾਮਲ ਹਨ।

ਇਸੇ ਤਰ੍ਹਾਂ ਕੁੱਲ ਮਿਲਾ ਕੇ ਈ. ਯੂ. ਵੱਲੋਂ ਹੁਣ ਤੱਕ 1,158 ਵਿਅਕਤੀਆਂ ਅਤੇ 98 ਸੰਸਥਾਵਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link