15.68C Vancouver
ADS

Jun 26, 2020 10:28 PM -

ਪੂਰਬੀ ਫਰੇਜ਼ਰ ਵੈਲੀ 'ਚ ਫਰੇਜ਼ਰ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਕੁਝ ਘਰਾਂ ਅਤੇ ਵਪਾਰਾਂ ਲਈ ਜਗ੍ਹਾ ਖਾਲੀ ਕਰਨ ਦੀ ਚੇਤਾਵਨੀ

Share On
evacuation-alerts-for-29-low-lying-homes-and-businesses-in-eastern-fraser-valley
Workers are seen on the cliff at the site of a massive rock slide on the Fraser River near Big Bar, west of Clinton, B.C., on Wednesday July 24, 2019. THE CANADIAN PRESS/Darryl Dyck

ਪੂਰਬੀ ਫਰੇਜ਼ਰ ਵੈਲੀ ਦੇ ਨਿਵਾਸੀ ਇਸ ਵੀਕਐਂਡ ਦੌਰਾਨ, ਫਰੇਜ਼ਰ ਦਰਿਆ ਦੇ ਪਾਣੀਆਂ 'ਤੇ ਨਜ਼ਰ ਬਣਾ ਕੇ ਰੱਖਣਗੇ।

ਬੀਤੇ ਕੁਝ ਸਮੇਂ ਦੀਆਂ ਬਾਰਿਸ਼ਾਂ ਅਤੇ ਬਰਫ਼ ਦੇ ਪਿਘਲਣ ਨਾਲ ਦਰਿਆ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ।

ਫਰੇਜ਼ਰ ਵੈਲੀ ਰੀਜਨਲ ਡਿਸਟ੍ਰਿਕਟ ਨੇ ਇਲਾਕੇ ਦੇ 29 ਘਰਾਂ ਅਤੇ ਵਪਾਰਾਂ ਲਈ ਪਹਿਲਾਂ ਹੀ ਇਵੈਕਯੂਏਸ਼ਨ ਐਲਰਟ (ਘਰ ਖਾਲੀ ਕਰਨ ਦੀ ਚਿਤਾਵਨੀ) ਜਾਰੀ ਕਰ ਦਿੱਤੇ ਹਨ।

ਇਸ ਦੇ ਵਿੱਚ ਇੱਕ ਆਰ.ਵੀ. ਪਾਰਕ, ਹਾਊਸਿੰਗ ਡਵੈਲਪਮੈਂਟ ਅਤੇ ਮਿਸ਼ਨ ਅਤੇ ਕੈਂਟ ਵਿਚਾਲੇ ਦੀਆਂ ਕੁਝ ਹੋਰ ਪ੍ਰਾਪਰਟੀਆਂ ਵੀ ਸ਼ਾਮਿਲ ਹਨ।

ਇੱਕ ਰਿਲੀਜ਼ ਜਾਰੀ ਕਰ ਦੱਸਿਆ ਗਿਆ ਸੀ ਕਿ ਪਾਣੀ ਦੇ ਪੱਧਰ 'ਚ 11 ਜੂਨ ਤੋਂ ਹੁਣ ਤੱਕ ਕਰੀਬ ਇੱਕ ਮੀਟਰ ਦਾ ਵਾਧਾ ਹੋ ਚੁੱਕਿਆ ਹੈ।

ਮਿਸ਼ ਦੇ ਇੱਕ ਗੌਜ ਕੋਲ ਪਾਣੀ ਦਾ ਪੱਧਰ 5.5 ਮੀਟਰ ਤੱਕ ਪਹੁੰਚ ਗਿਆ ਹੈ। ਜੇਕਰ ਇਹ ਪੱਧਰ 6 ਮੀਟਰ ਤੱਕ ਪਹੁੰਚਦਾ ਹੈ ਤਾਂ ਹੜ੍ਹਾਂ ਜਿਹੇ ਹਾਲਾਤ ਬਣ ਸਕਦੇ ਹਨ।


ਫੋਰਕਾਸਟ ਸੈਂਟਰ ਨੇ ਕਿਹਾ, ਫਰੇਜ਼ਰ ਅਤੇ ਥਾਂਪਸਨ ਦਰਿਆ ਦੇ ਪਾਣੀ ਦੇ ਪੱਧਰ 'ਚ ਹੋ ਰਿਹਾ ਵਾਧਾ

ਫਰੇਜ਼ਰ ਦਰਿਆ ਦੇ ਉੱਪਰਲੇ ਹਿੱਸਿਆਂ ਅਤੇ ਸਾਊਥ ਥਾਂਪਸਨ ਦਰਿਆ 'ਤੇ ਹੜ੍ਹਾਂ ਦੇ ਖਤਰੇ ਲਈ ਨਜ਼ਰ ਬਣਾ ਕੇ ਰੱਖਣ ਨੂੰ ਕਿਹਾ ਗਿਆ ਹੈ।

ਬੀ.ਸੀ. ਰਿਵਰ ਫੋਰਕਸਟ ਸੈਂਟਰ ਨੇ ਕਿਹਾ ਹੈ ਕਿ ਸੈਂਟਰਲ ਅਤੇ ਇੰਟੀਰੀਅਰ ਬੀ.ਸੀ. 'ਚ ਬੀਤੇ ਕੁਝ ਸਮੇਂ 'ਚ ਲਗਾਤਾਰ ਬਾਰਿਸ਼ ਹੁੰਦੀ ਰਹੀ ਹੈ।

ਸੈਂਟਰ ਦਾ ਕਹਿਣਾ ਹੈ ਕਿ ਇਸ ਵੀਕਐਂਡ ਦੌਰਾਨ 5 ਤੋਂ 30 ਮਿਲੀਮੀਟਰ ਤੱਕ ਹੋਰ ਮੀਂਹ ਪੈ ਸਕਦਾ ਹੈ ਅਤੇ ਇਸ ਦੇ ਨਾਲ ਪਾਣੀ ਦੇ ਪੱਧਰ 'ਚ ਹੋਰ ਵਾਧਾ ਹੋ ਸਕਦਾ ਹੈ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link