11.2C Vancouver
ADS

Aug 6, 2022 12:34 AM - The Canadian Press

ਦੱਖਣੀ ਓਕਾਨਾਗਨ ਕੋਲ ਵਾਈਲਡਫਾਇਰ ਕਾਰਨ ਓਲਾਹਲੁ ਦੇ ਪੂਰੇ ਇਲਾਕੇ ਨੂੰ ਕਰਵਾਇਆ ਖਾਲੀ, ਕਰੀਬ 1,000 ਘਰਾਂ ਲਈ ਜਾਰੀ ਕੀਤਾ ਐਲਰਟ

Share On
evacuation-orders-alerts-expanded-near-wildfire-burning-in-b-c-s-south-okanagan
The BC Wildfire Service says almost 400 firefighters are now assigned to the blaze burning southwest of Penticton in the southern Okangaan. (Photo - The Canadian Press)

ਬੀ.ਸੀ. ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਕਰੀਬ 400 ਫਾਇਰਫਾਈਟਰਸ ਹੁਣ ਦੱਖਣੀ ਓਕਾਨਾਗਨ 'ਚ ਬਲਦੀ ਵਾਈਲਡਫਾਇਰ 'ਤੇ ਕਾਬੂ ਪਾਉਣ ਲਈ ਜਿੰਮੇਵਾਰੀ ਨਿਭਾ ਰਹੇ ਹਨ।

ਪੈਂਟੀਕਟਨ ਦੇ ਦੱਖਣਪੱਛਮੀ ਇਲਾਕੇ 'ਚ ਬਲਦੀ ਇਸ ਅੱਗ 'ਚ ਹੋਏ ਵਾਧੇ ਕਾਰਨ ਰੀਜਨਲ ਡਿਸਟ੍ਰਿਕਟ ਆਫ ਓਕਾਨਾਗਨ-ਸਿਮਿਲਕਮੀਨ ਨੂੰ ਓਲਾਲੁਹ ਦੀ ਪੂਰੀ ਕਮਿਊਨਿਟੀ ਨੂੰ ਖਾਲੀ ਕਰਵਾਉਣਾ ਪਿਆ ਹੈ।

ਇਸ ਨਾਲ ਕਰੀਬ 400 ਲੋਕ ਪ੍ਰਭਾਵਿਤ ਹੋਏ ਹਨ। ਕੇਰੇਮਿਓਸ ਅਤੇ ਹੋਰ ਨੇੜ ਦੇ ਇਲਾਕਿਆਂ ਨੂੰ ਇਵੈਕੂਏਸ਼ਨ ਐਲਰਟ 'ਤੇ ਰੱਖਿਆ ਗਿਆ ਹੈ।

ਅੱਗੇ ਦੇ ਨੋਟਿਸ ਤਕ ਕੇਰੇਮਿਓਸ ਅਤੇ ਕਾਲੀਡੇਨ ਦੇ ਇਲਾਕੇ ਨੂੰ ਜੋੜਨ ਵਾਲੇ ਹਾਈਵੇਅ 3A ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਇਸ ਅੱਗ ਦੀ ਸ਼ੁਰੂਆਤ ਬੀਤੇ ਹਫ਼ਤੇ ਸ਼ੁੱਕਰਵਾਰ ਨੂੰ ਹੋਈ ਸੀ ਅਤੇ ਇਹ ਅੱਗ 5,900 ਹੈਕਟੇਅਰ ਇਲਾਕੇ 'ਚ ਫੈਲ ਚੁੱਕੀ ਹੈ।

ਇਸ ਦੇ ਕਾਰਨ 1,000 ਦੇ ਕਰੀਬ ਘਰਾਂ ਲਈ ਇਵੈਕੂਏਸ਼ਨ ਐਲਰਟ ਵੀ ਜਾਰੀ ਹਨ।

ਬੀ.ਸੀ. ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਸੂਬੇ 'ਚ ਕੁੱਲ 6 ਵਾਈਲਡਫਾਇਰਸ ਨੂੰ ਵਾਈਲਡਫਾਇਰਸ ਆਫ ਨੋਟ ਦਾ ਦਰਜਾ ਦਿੱਤਾ ਗਿਆ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link