12.62C Vancouver
ADS

Jun 1, 2021 7:27 PM -

ਵੈਕਸੀਨ ਹਾਸਿਲ ਕਰਨ ਦੀਆਂ ਸਲਾਹਾਂ 'ਚ ਬਦਲਾਅ ਬਣਾ ਸਕਦਾ ਉਲਝਣ, ਪਰ ਸਾਇੰਟਿਫਿਕ ਰਿਸਰਚ ਦੇ ਵਿਸਤਾਰ ਨਾਲ ਬਦਲਾਅ ਜ਼ਰੂਰੀ: ਡਾ. ਟੈਮ

Share On
ever-changing-recommendations-on-vaccines-can-be-confusing-but-these-must-evolve-as-the-scientific-research-on-vaccine-evolves-dr-tam
Chief Public Health Officer Dr. Theresa Tam says the National Advisory Committee on Immunization is giving the measure the green light for people who received the Oxford-AstraZeneca vaccine as their first dose. (Photo - Dr. Theresa Tam/Twitter)

ਨੈਸ਼ਨਲ ਐਡਵਾਇਜ਼ਰੀ ਕਮੇਟੀ ਔਨ ਇਮਿਊਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਕਰਨ ਵਾਲੇ ਲੋਕ ਦੂਜੀ ਡੋਜ਼ ਵਜੋਂ ਫਾਈਜ਼ਰ-ਬਾਇਓਐਨਟੈਕ ਜਾਂ ਮੌਡਰਨਾ ਦੀ ਖੁਰਾਕ ਹਾਸਿਲ ਕਰ ਸਕਦੇ ਹਨ।

ਇਸ 'ਤੇ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਮੰਨਿਆ ਹੈ ਕਿ ਵੈਕਸੀਨੇਸ਼ਨਸ ਨਾਲ ਸੰਬੰਧਤ ਲਗਾਤਾਰ ਬਦਲਦੀਆਂ ਸਲਾਹਾਂ ਕਨੇਡੀਅਨ ਲੋਕਾਂ ਲਈ ਉਲਝਣ ਬਣਾ ਸਕਦੀਆਂ ਹਨ।

ਪਰ ਉਨ੍ਹਾਂ ਕਿਹਾ ਕਿ ਇਹਨਾਂ ਸਲਾਹਾਂ 'ਚ ਬਦਲਾਅ ਜ਼ਰੂਰੀ ਹਨ ਅਤੇ ਇਹ ਸਾਇੰਟਿਫਿਕ ਰਿਸਰਚ 'ਤੇ ਅਧਾਰਿਤ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਨਵੀਆਂ ਸਲਾਹਾਂ ਦਾ ਇਹ ਮਤਲਬ ਨਹੀਂ ਹੈ ਕਿ ਜਿਹੜੇ ਲੋਕਾਂ ਨੇ ਐਸਟ੍ਰਾਜ਼ੈਨਕਾ ਦਾ ਪਹਿਲਾ ਸ਼ੌਟ ਹਾਸਿਲ ਕੀਤਾ ਉਹ ਦੂਜਾ ਸ਼ੌਟ ਇਸ ਵੈਕਸੀਨ ਦਾ ਹਾਸਿਲ ਨਹੀਂ ਕਰ ਸਕਦੇ।

ਉਨ੍ਹਾਂ ਸਮਝਾਇਆ ਕਿ ਇਸ ਦਾ ਅਰਥ ਹੈ ਕਿ ਜੇਕਰ ਇਸ ਵੈਕਸੀਨ ਦੀ ਜਗ੍ਹਾ ਫਾਈਜ਼ਰ ਜਾਂ ਮੌਡਰਨਾ ਵੈਕਸੀਨ ਹਾਸਿਲ ਕਰਨੀ ਹੋਵੇ ਤਾਂ ਉਹ ਵੀ ਅਸਰਦਾਰ ਹੋਵੇਗਾ।

ਯਾਦ ਰਹੇ ਕੈਨੇਡਾ 'ਚ ਐਸਟ੍ਰਾਜ਼ੈਨਕਾ ਵੈਕਸੀਨ ਨਾਲ ਸੰਬੰਧਤ ਬਲੱਡ ਕਲੌਟਸ ਸੰਬੰਧੀ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਦੌਰਾਨ ਨਿਊ ਬਰੰਸਵਿਕ ਦੇ 2 ਲੋਕਾਂ ਅਤੇ ਕਿਊਬੈਕ, ਐਲਬਰਟਾ ਅਤੇ ਔਂਟੈਰੀਓ ਦੇ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link