17.18C Vancouver
ADS

Jun 30, 2020 9:32 PM -

ਰੇਸ਼ਰਡ ਬਰੂਕਸ ਕਤਲ ਮਾਮਲੇ 'ਚ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਐਟਲਾਂਟਾ ਅਫ਼ਸਰ ਨੂੰ 500,000 ਡਾਲਰ ਦੇ ਬੌਂਡ 'ਤੇ ਮਿਲ ਸਕੇਗੀ ਜ਼ਮਾਨਤ

Share On
ex-atlanta-officer-who-killed-rayshard-brooks-granted-bond
FILE - CORRECTS THE PHOTOGRAPHER'S NAME - People hold a rally at Wendy's on University Avenue in Atlanta on Sunday, June 14, 2020. (Steve Schaefer/Atlanta Journal-Constitution via AP)

ਐਟਲਾਂਟਾ ਪੁਲਿਸ ਦਾ ਇੱਕ ਸਾਬਕਾ ਅਫ਼ਸਰ, ਜਿਸ ਨੂੰ ਕਿ ਰੇਸ਼ਰਡ ਬਰੂਕਸ ਦੀ ਮੌਤ ਦੇ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਨੂੰ ਜ਼ਮਾਨਤ ਲਈ ਬੌਂਡ ਦੀ ਇਜਾਜ਼ਤ ਮਿਲ ਗਈ ਹੈ।

ਅਫ਼ਸਰ ਦਾ ਨਾਮ ਗੈਰੇਟ ਰੌਲਫ਼ ਹੈ।

ਜੱਜ ਨੇ ਸਾਬਕਾ ਅਫ਼ਸਰ ਨੂੰ 500,000 ਡਾਲਰ ਦੇ ਬੌਂਡ 'ਤੇ ਜ਼ਮਾਨਤ ਰੱਖੀ ਹੈ।

ਇਸ ਅਫ਼ਸਰ ਨੂੰ ਰੇਸ਼ਰਡ ਬਰੂਕਸ ਨਾਲ ਵਾਪਰੀ ਘਟਨਾ ਤੋਂ ਬਾਅਦ ਸੇਵਾਵਾਂ ਤੋਂ ਹਟਾ ਦਿੱਤਾ ਗਿਆ ਸੀ।

27 ਸਾਲਾ ਰੇਸ਼ਰਡ ਬਰੂਕਸ ਦੀ ਮੌਤ ਦੇ ਮਾਮਲੇ 'ਚ ਇਸ ਅਫ਼ਸਰ 'ਤੇ ਫੈਲਨੀ ਕਤਲ ਦੇ ਸਮੇਤ ਕੁੱਲ 11 ਇਲਜ਼ਾਮ ਲੱਗੇ ਹਨ।

12 ਜੂਨ ਨੂੰ ਰੇਸ਼ਰਡ ਬਰੂਕਸ ਨੂੰ ਇੱਕ ਰੈਸਟੂਰੈਂਟ ਦੇ ਬਾਹਰ, ਭੱਜਣ ਦੀ ਕੋਸ਼ਿਸ਼ ਦੇ ਦੌਰਾਨ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਬੌਂਡ ਹੀਅਰਿੰਗ ਦੇ ਵਿੱਚ ਬਰੂਕਸ ਦੀ ਵਿਧਵਾ ਪਤਨੀ ਟੌਮਿਕਾ ਮਿਲਰ ਵੀ ਸ਼ਾਮਿਲ ਹੋਈ ਸੀ, ਅਤੇ ਉਨ੍ਹਾਂ ਨਮ ਅੱਖਾਂ ਨਾਲ ਇਸ ਬੌਂਡ ਦੀ ਇਜਾਜ਼ਤ ਨਾ ਦੇਣ ਨੂੰ ਕਿਹਾ ਸੀ, ਪਰ ਜੱਜ ਨੇ ਇਸ ਦੇ ਉਲਟ ਫੈਸਲਾ ਲਿਆ।

ਯਾਦ ਰਹੇ ਫੈਲਨੀ ਕਤਲ ਦੇ ਦੋਸ਼ਾਂ 'ਚ ਕਿਸੇ ਵਿਅਕਤੀ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link