20.28C Vancouver
ADS

Apr 26, 2024 10:43 AM - Connect Newsroom

ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 8 ਮਈ ਤੱਕ ਵਾਧਾ

Share On
excise-policy-case-manish-sisodias-judicial-custody-extended-till-may-8
Apart from Manish Sisodia, the judicial custody of Vijay Nair and other accused in the ED case has also been extended till May 8.(Photo: Facebook/Manish Sisodia)

ਦਿੱਲੀ ਸ਼ਰਾਬ ਘੁਟਾਲੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਮੁੜ ਰਾਹਤ ਨਹੀਂ ਮਿਲੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ।

ਮਨੀਸ਼ ਸਿਸੋਦੀਆ ਤੋਂ ਇਲਾਵਾ ਈ.ਡੀ. ਮਾਮਲੇ ਵਿੱਚ ਵਿਜੇ ਨਾਇਰ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਵੀ 8 ਮਈ ਤੱਕ ਵਧਾ ਦਿੱਤੀ ਗਈ ਹੈ। ਦਰਅਸਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਫਰਵਰੀ ’ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਈ.ਡੀ. ਨੇ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਇਸ ਮਾਮਲੇ ’ਚ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ, ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ, ਲਾਇਸੈਂਸ ਧਾਰਕਾਂ ਨੂੰ ਗੈਰ-ਕਾਨੂੰਨੀ ਲਾਭ ਦਿੱਤੇ ਗਏ ਸਨ, ਲਾਇਸੈਂਸ ਫੀਸਾਂ ਨੂੰ ਮੁਆਫ ਜਾਂ ਘਟਾਇਆ ਗਿਆ ਸੀ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਲਾਇਸੰਸ ਦਿੱਤੇ ਗਏ ਸਨ। ਈ.ਡੀ. ਤੋਂ ਇਲਾਵਾ ਮਨੀਸ਼ ਸਿਸੋਦੀਆ ਨੂੰ ਵੀ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਹੈ।

Latest news

sentencing-arguments-begin-for-man-convicted-of-sexually-assaulting-three-women
Punjabi

ਤਿੰਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਮਾਮਲੇ ’ਚ ਦੋਸ਼ੀ ਰਿਚਰਡ Mantha ਦੀ ਸਜ਼ਾ ’ਤੇ ਅੱਜ ਹੋਣਗੀਆਂ ਦਲੀਲਾਂ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link