16.39C Vancouver
ADS

Aug 23, 2022 2:55 PM - ANI

ਈ. ਡੀ. ਨੇ ਦਿੱਲੀ ਦੇ ਡਿਪਟੀ ਸੀ. ਐੱਮ. ਸਿਸੋਦੀਆ ਖਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਕੀਤਾ ਦਰਜ

Share On
excise-policy-probe-ed-registers-money-laundering-case-against-manish-sisodia
Delhi's Deputy Chief Minister Manish Sisodia (Photo : ANI)

ਸੀ. ਬੀ. ਆਈ. ਵੱਲੋਂ 2021-22 ਦੀ ਆਬਕਾਰੀ ਨੀਤੀ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕਰਨ ਤੋਂ ਕੁਝ ਦਿਨ ਬਾਅਦ ਈ. ਡੀ. ਨੇ ਵੀ ਦਸਤਕ ਦੇ ਦਿੱਤੀ ਹੈ।

ਇਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਉਨ੍ਹਾਂ ਖਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰ ਲਿਆ ਹੈ।

ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਆਬਕਾਰੀ ਨੀਤੀ 2021-22 ਮਾਮਲੇ ਦੇ ਸਬੰਧ ਵਿਚ ਸਿਸੋਦੀਆ ਖਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।

ਇਹ ਆਬਕਾਰੀ ਨੀਤੀ ਬਾਅਦ ਵਿਚ ਵਾਪਸ ਲੈ ਲਈ ਗਈ ਸੀ।

ਗੌਰਤਲਬ ਹੈ ਕਿ ਸੀ. ਬੀ. ਆਈ. ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਪਿਛਲੇ ਹਫ਼ਤੇ ਸਿਸੋਦੀਆ ਦੀ ਰਿਹਾਇਸ਼ ਸਣੇ ਕਈ ਹੋਰ ਥਾਵਾਂ 'ਤੇ ਛਾਪੇ ਮਾਰੇ ਸਨ। ਐੱਫ. ਆਈ. ਆਰ. ਵਿਚ ਸਿਸੋਦੀਆ ਅਤੇ 14 ਹੋਰਾਂ ਦੇ ਨਾਮ ਹਨ।

ਇਸ ਕਾਰਵਾਈ ਨੂੰ 'ਆਪ' ਨੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ, ਜਦੋਂ ਕਿ ਭਾਜਪਾ ਨੇ ਦਿੱਲੀ ਦੀ ਸੱਤਾਧਾਰੀ ਪਾਰਟੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਕਾਂਗਰਸ ਨੇ ਵੀ ਇਸ ਮਾਮਲੇ ਦੀ ਜਾਂਚ ਦਾ ਸਮਰਥਨ ਕੀਤਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link