30.36C Vancouver
ADS

Jun 1, 2024 1:44 PM - Connect Newsroom

Exit Poll: NDA ਨੂੰ 350 ਤੋਂ ਵੱਧ ਸੀਟਾਂ, ਇੰਡੀਆ ਬਲਾਕ ਨੂੰ 125 ਤੋਂ 150 ਸੀਟਾਂ ਮਿਲਣ ਦੀ ਉਮੀਦ

Share On
exit-poll-nda-to-get-over-350-seats-india-bloc-125-150
This will be historic third term for Prime Minister Narendra Modi. INDIA bloc will be left far behind.

ਜ਼ਿਆਦਾਤਰ ਐਗਜ਼ਿਟ ਪੋਲ ਨੇ 350 ਤੋਂ ਵੱਧ ਸੀਟਾਂ ਦੀ ਜਿੱਤ ਨਾਲ ਐੱਨ. ਡੀ. ਏ. ਦੀ ਵਾਪਸੀ ਦੀ ਸੰਭਾਵਨਾ ਜਤਾਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਇਹ ਇਤਿਹਾਸਕ ਤੀਜਾ ਕਾਰਜਕਾਲ ਹੋਵੇਗਾ।

ਸਰਵੇ ਮੁਤਾਬਕ, ਇੰਡੀਆ ਬਲਾਕ ਬਹੁਤ ਪਿੱਛੇ ਰਹਿ ਜਾਵੇਗਾ।

ਇੰਡੀਆ ਨਿਊਜ਼-ਡੀ-ਡਾਇਨਾਮਿਕਸ, ਰਿਪਬਲਿਕ ਭਾਰਤ-ਮੈਟ੍ਰਿਜ਼, ਜਨ ਕੀ ਬਾਤ, ਰਿਪਬਲਿਕ ਟੀਵੀ-ਪੀ ਮਾਰਕ ਅਤੇ ਇੰਡੀਆ ਨਿਊਜ਼-ਪੋਲਸਟ੍ਰੇਟ ਦਾ ਕਹਿਣਾ ਹੈ ਕਿ 350 ਤੋਂ ਵੱਧ ਸੀਟਾਂ ਦੀ ਜਿੱਤ ਨਾਲ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਦੀ ਵਾਪਸੀ ਹੋ ਰਹੀ ਹੈ, ਜਦੋਂ ਕਿ ਕਾਂਗਰਸ ਦੀ ਅਗਵਾਈ ਵਾਲਾ ਇੰਡੀਆ ਗਠਜੋੜ 125 ਤੋਂ 150 ਵਿਚਕਾਰ ਸੀਟਾਂ ਹਾਸਲ ਕਰ ਸਕਦਾ ਹੈ।

ਗੌਰਤਲਬ ਹੈ ਕਿ 2019 ਵਿਚ ਕੋਈ 13 ਐਗਜ਼ਿਟ ਪੋਲ ਨੇ ਐੱਨ. ਡੀ. ਏ. ਦੀਆਂ ਕੁੱਲ ਸੀਟਾਂ 306 ਅਤੇ ਕਾਂਗਰਸ ਦੇ ਗਠਜੋੜ ਯੂ.ਪੀ.ਏ. ਦੀਆਂ 120 ਸੀਟਾਂ ਆਉਣ ਦੀ ਉਮੀਦ ਜਤਾਈ ਸੀ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੇ ਐੱਨ. ਡੀ. ਏ. ਨੇ ਸਰਵੇ ਦੇ ਅਨੁਮਾਨ ਤੋਂ ਕਿਤੇ ਵੱਧ ਕੁੱਲ 353 ਸੀਟਾਂ ਜਿੱਤੀਆਂ ਸਨ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link