15.39C Vancouver
ADS

May 30, 2025 6:06 PM - Connect Newsroom

ਈਬੀ ਦੇ 10 ਦਿਨਾਂ ਦੇ ਏਸ਼ੀਆ ਦੌਰੇ ਨੂੰ ਮਾਹਰਾਂ ਨੇ ਦੱਸਿਆ ਮਹੱਤਵਪੂਰਨ

Share On
experts-describe-ebys-10-day-asia-tour-as-important
Eby will visit Japan, South Korea and Malaysia during the trade mission. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਵਲੋਂ 1 ਜੂਨ ਤੋਂ ਸ਼ੁਰੂ ਕੀਤੇ ਜਾਣ ਵਾਲੇ ਏਸ਼ੀਆ ਦੇ 10 ਦਿਨਾਂ ਦੌਰੇ ਨੂੰ ਮਾਹਰਾਂ ਨੇ ਬਹੁਤ ਮਹੱਤਵਪੂਰਨ ਕਰਾਰ ਦਿੱਤਾ ਹੈ। ਯੂਨੀਵਰਸਿਟੀ ਆਫ਼ ਬੀ.ਸੀ. ਦੇ ਲਿਊ ਇੰਸਟੀਚਿਊਟ ਫਾਰ ਗਲੋਬਲ ਇਸ਼ੂਜ਼ ਦੇ ਡਾਇਰੈਕਟਰ ਤੇ ਪ੍ਰੋਫੈਸਰ ਕ੍ਰਿਸਟਨ ਹੋਪਵੈੱਲ ਨੇ ਸਾਡੀ ਭੂਗੋਲਿਕ ਸਥਿਤੀ ਕਾਰਨ ਹੁਣ ਤੱਕ ਸਾਡੇ ਬੀਸੀ ਅਤੇ ਕੈਨੇਡਾ ਦੀਆਂ ਕੰਪਨੀਆਂ ਲਈ ਏਸ਼ੀਆਈ ਬਾਜ਼ਾਰ ਦੀ ਤੁਲਨਾ ਵਿਚ ਅਮਰੀਕਾ ਨਾਲ ਵਪਾਰ ਕਰਨਾ ਬਹੁਤ ਸੌਖਾ ਰਿਹਾ ਹੈ ਤੇ ਸਾਡੇ ਵਪਾਰ ਦਾ ਲਗਭਗ 50 ਫੀਸਦੀ ਅਮਰੀਕਾ ਨੂੰ ਜਾਂਦਾ ਰਿਹਾ ਹੈ, ਜੋ ਸਾਡੇ ਲਈ ਇਸ ਵਕਤ ਸਭ ਤੋਂ ਵੱਡੀ ਕਮਜ਼ੋਰੀ ਹੈ।

ਉਨ੍ਹਾਂ ਕਿਹਾ ਕਿ ਈਬੀ ਦੇ ਏਸ਼ੀਆ ਟਰੇਡ ਮਿਸ਼ਨ ਨਾਲ ਸਾਨੂੰ ਹੋਰ ਬਜ਼ਾਰਾਂ ਵਿਚ ਪਹੁੰਚ ਮਿਲਣ ਦੀ ਉਮੀਦ ਹੈ, ਜਿਸ ਨਾਲ ਸੂਬਾ ਆਪਣੇ ਵਪਾਰ ਦੀ ਅਮਰੀਕਾ 'ਤੇ ਨਿਰਭਰਤਾ ਨੂੰ ਘਟਾ ਸਕੇਗਾ।

ਗੌਰਤਲਬ ਹੈ ਕਿ ਈਬੀ ਵਪਾਰ ਮਿਸ਼ਨ ਦੌਰਾਨ ਜਾਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦਾ ਦੌਰਾ ਕਰਨਗੇ, ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਲਾਨਾ ਪੋਪਹੈਮ, ਏਸ਼ੀਆ-ਪ੍ਰਸ਼ਾਂਤ ਵਪਾਰ ਦੇ ਸੰਸਦੀ ਸਕੱਤਰ ਪਾਲ ਚੋਈ ਅਤੇ ਸੂਬੇ ਦੇ ਪ੍ਰਮੁੱਖ ਕਾਰੋਬਾਰੀ ਲੀਡਰਸ ਹੋਣਗੇ। ਗੌਰਤਲਬ ਹੈ ਕਿ ਜਾਪਾਨ ਮੌਜੂਦਾ ਸਮੇਂ ਬੀਸੀ ਦਾ ਤੀਜਾ ਅਤੇ ਦੱਖਣੀ ਕੋਰੀਆ ਚੌਥਾ ਵੱਡਾ ਵਪਾਰਕ ਭਾਈਵਾਲ ਹੈ। ਉਥੇ ਹੀ, ਮਲੇਸ਼ੀਆ ਨਾਲ ਬੀਸੀ ਇਸ ਸਮੇਂ ਕੋਈ ਬਹੁਤਾ ਵਪਾਰ ਨਹੀਂ ਕਰਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link