13.95C Vancouver
ADS

Mar 2, 2026 2:39 PM - Connect Newsroom - Jasmine Singh with files from The Canadian Press

ਤਿੰਨ ਵਿਦੇਸ਼ੀ ਨਾਗਰਿਕਾਂ 'ਤੇ ਲੱਗੇ ਜਬਰਨ ਵਸੂਲੀ ਦੇ ਦੋਸ਼, ਇੱਕ ਸ਼ੱਕੀ ਅਜੇ ਵੀ ਫਰਾਰ

Share On
extortion-charges-laid-after-surrey-home-targeted-in-shootings-one-suspect-sought-by-police
The task force is investigating dozens of extortion files provincewide. In Surrey alone, officers have received 56 reports of extortion since the start of the year, police said. (Photo: The Canadian Press)

ਬੀ.ਸੀ. ਆਰ.ਸੀ.ਐਮ.ਪੀ. ਦੀ ਐਕਸਟੋਸ਼ਨ ਟਾਸਕ ਫੋਰਸ ਨੇ ਸਰੀ ਵਿਚ ਸ਼ੂਟਿੰਗਸ ਅਤੇ ਫਿਰੌਤੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਵਿਰੁੱਧ ਐਕਸਟੋਸ਼ਨ ਅਤੇ ਗੋਲੀ ਚਲਾਉਣ ਦੇ ਕ੍ਰਿਮੀਨਲ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਵਿਚ 22 ਸਾਲਾ ਅਵਤਾਰ ਸਿੰਘ, 28 ਸਾਲਾ ਸੰਦੀਪ ਸਿੰਘ ਅਤੇ 24 ਸਾਲਾ ਜਗਦੀਪ ਸਿੰਘ ਸ਼ਾਮਲ ਹਨ।

ਇਹ ਚਾਰਜਿਜ਼ ਨਵੰਬਰ 2025 ਵਿਚ ਸਰੀ ਦੇ 32 ਐਵੇਨਿਊ ਦੇ 17000 ਬਲਾਕ ਸਥਿਤ ਇੱਕੋ ਘਰ 'ਤੇ ਦੋ ਵੱਖ-ਵੱਖ ਮੌਕਿਆਂ 'ਤੇ ਹੋਈ ਸ਼ੂਟਿੰਗ ਨਾਲ ਸਬੰਧਤ ਹਨ। ਪਹਿਲੀ ਸ਼ੂਟਿੰਗ 8 ਨਵੰਬਰ 2025 ਨੂੰ ਹੋਈ ਸੀ। ​12 ਨਵੰਬਰ, 2025 ਨੂੰ ਉਸੇ ਘਰ 'ਤੇ ਦੁਬਾਰਾ ਗੋਲੀਆਂ ਚਲਾਈਆਂ ਗਈਆਂ ਸਨ। ਅਵਤਾਰ ਸਿੰਘ ਅਤੇ ਸੰਦੀਪ ਸਿੰਘ ਇਸ ਸਮੇਂ ਹਿਰਾਸਤ ਵਿਚ ਹਨ, ਜਦੋਂ ਕਿ ਜਗਦੀਪ ਸਿੰਘ ਫ਼ਰਾਰ ਹੈ ਅਤੇ ਉਸ ਖ਼ਿਲਾਫ਼ ਐਲਬਰਟਾ ਤੋਂ ਕੈਨੇਜਾ-ਵਾਈਡ-ਵਾਰੰਟ ਜਾਰੀ ਹਨ, ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਵੀ ਉਸ ਖਿਲਾਫ ਇਮੀਗ੍ਰੇਸ਼ਨ ਵਾਰੰਟ ਜਾਰੀ ਕੀਤਾ ਹੋਇਆ ਹੈ।

ਜਗਦੀਪ 'ਤੇ 8 ਨਵੰਬਰ ਦੀ ਸ਼ੂਟਿੰਗ ਵਿਚ ਸ਼ਾਮਲ ਹੋਣ ਦੇ ਚਾਰਜਿਜ਼ ਤੋਂ ਇਲਾਵਾ ਐਕਸਟੋਸ਼ਨ ਦੇ ਵੀ ਚਾਰਜਿਜ਼ ਹਨ। ਉਸ ਦੀ ਮੂਲ ਰੂਪ ਵਿਚ ਐਲਬਰਟਾ ਵਿਚ ਸ਼ੂਟਿੰਗਸ ਦੇ ਮਾਮਲੇ ਵਿਚ 17 ਨਵੰਬਰ ਨੂੰ ਰੈਡ ਡੀਰ ਵਿਚ ਗ੍ਰਿਫਤਾਰੀ ਹੋਈ ਸੀ, ਸੀ.ਬੀ.ਐਸ.ਏ.ਮੁਤਾਬਕ, ਉਹ ਕੈਲਗਰੀ ਵਿਚ ਮੈਡੀਕਲ ਅਸੈਸਮੈਂਟ ਦੌਰਾਨ ਭੱਜ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link