19.33C Vancouver
ADS

May 19, 2020 5:35 PM -

ਫੈਡਰਲ ਕੰਪੀਟੀਸ਼ਨ ਬਿਊਰੋ ਦੀ ਜਾਂਚ ਤੋਂ ਬਾਅਦ ਫੇਸਬੁੱਕ ਨੂੰ $9 ਮਿਲੀਅਨ ਦਾ ਜੁਰਮਾਨਾ

Share On
facebook-pays-9-million-penalty-over-federal-probe-of-privacy-claims
This July 16, 2013, file photo shows a sign at Facebook headquarters in Menlo Park, Calif. THE CANADIAN PRESS/AP Photo/Ben Margot, File

ਫੈਡਰਲ ਕੰਪੀਟੀਸ਼ਨ ਬਿਊਰੋ ਮੁਤਾਬਕ ਕਨੇਡੀਅਨਾਂ ਦੀ ਨਿੱਜੀ ਜਾਣਕਾਰੀ ਨਾਲ ਸਬੰਧਤ ਗਲਤ ਅਤੇ ਗੁੰਮਰਾਹ ਕਰ ਦੇਣ ਵਾਲੇ ਦਾਅਵੇ ਕਰਨ ਵਾਸਤੇ ਫੇਸਬੁੱਕ ਨੂੰ $9 ਮਿਲੀਅਨ ਦਾ ਜੁਰਮਾਨਾ ਭਰਨਾ ਪਵੇਗਾ।

ਇਸ ਤੋਂ ਇਲਾਵਾ ਸੋਸ਼ਲ ਮੀਡੀਆ ਕੰਪਨੀ ਬਿਊਰੋ ਦੀ ਜਾਂਚ ਦਾ $500,000 ਖਰਚਾ ਵੀ ਭਰੇਗੀ।

ਅੱਜ ਰਜਿਸਟਰ ਕੀਤੀ ਗਈ ਇੱਕ ਸੈਟਲਮੈਂਟ ਅਨੁਸਾਰ ਕੰਪਨੀ ਇਸ ਗੱਲ ਉੱਤੇ ਸਹਿਮਤ ਹੈ ਕਿ ਫੇਸਬੁੱਕ ਅਤੇ ਮੈਸੇਂਜਰ ਐਪ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਇਸ ਸੰਬੰਧ ਵਿਚ ਗੁੰਮਰਾਹ ਕਰਨ ਵਾਲੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ ਕਿ ਉਹ ਆਪਣੇ ਨਿੱਜੀ ਡਾਟਾ ਨੂੰ ਕਿੰਨਾ ਕੰਟਰੋਲ ਕਰ ਸਕਦੇ ਹਨ।

ਅਗਸਤ 2012 ਤੋਂ ਜੂਨ 2018 ਵਿਚਕਾਰ ਫੇਸਬੁੱਕ ਦੀਆਂ ਗਤੀਵਿਧੀਆਂ ਤੇ ਕੀਤੀ ਗਈ ਇਸ ਜਾਂਚ ਮੁਤਾਬਕ ਕੰਪਨੀ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਦੀ ਵਰਤੋਂ ਕਰਨ ਵਾਲਿਆਂ ਨੂੰ ਇਹ ਪ੍ਰਤੀਤ ਕਰਵਾਇਆ ਕਿ ਆਪਣੀ ਨਿੱਜੀ ਜਾਣਕਾਰੀ ਪ੍ਰਾਇਵੇਸੀ ਫੀਚਰ ਅਤੇ ਸੈਟਿੰਗ ਰਾਹੀਂ ਕੰਟਰੋਲ ਕਰਨਾ ਉਨ੍ਹਾਂ ਦੇ ਹੱਥ ਵਿੱਚ ਹੈ।

ਬਿਊਰੋ ਮੁਤਾਬਕ ਫੇਸਬੁੱਕ ਵੱਲੋਂ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਨਿੱਜੀ ਜਾਣਕਾਰੀ ਥਰਡ ਪਾਰਟੀ ਡਿਵੈੱਲਪਰਾਂ ਨਾਲ ਸਾਂਝੀ ਕੀਤੀ ਗਈ ਸੀ।

ਫੇਸਬੁੱਕ ਵੱਲੋਂ ਜਾਰੀ ਕੀਤੀ ਗਈ ਇੱਕ ਸਟੇਟਮੈਂਟ ਵਿੱਚ ਉਨ੍ਹਾਂ ਕਿਹਾ ਕਿ ਹਾਲਾਂਕਿ ਉਹ ਇਸ ਫ਼ੈਸਲੇ ਦਾ ਸਮਰਥਨ ਨਹੀਂ ਕਰਦੇ ਪਰ ਮਾਮਲੇ ਨੂੰ ਇੱਕ ਸਮਝੌਤੇ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link