18.59C Vancouver
ADS

Sep 13, 2021 7:30 PM -

ਫੈਰੀ ਕਰੀਕ ਕੋਲ ਪ੍ਰਦਰਸ਼ਨਕਾਰੀਆਂ ਦੀਆਂ ਗ੍ਰਿਫਤਾਰੀਆਂ ਦੀ ਗਿਣਤੀ 1,000 ਦੇ ਨੇੜ ਪਹੁੰਚੀ

Share On
fairy-creek-protesters-arrest-total-approaches-1-000
Police speak with a man who calls himself "UDI" after breaking the chain that held him to a stump during an anti-logging blockade in Caycuse, B.C., Tuesday, May 18, 2021. The RCMP's enforcement of a B.C. Supreme Court injunction against blockades set up to prevent old-growth logging on Vancouver Island continued this weekend. THE CANADIAN PRESS/Jen Osborne

ਦੱਖਣੀ ਵੈਨਕੂਵਰ ਆਈਲੈਂਡ 'ਤੇ 'ਓਲਡ ਗ੍ਰੋਥ ਲੌਗਿੰਗ' ਦੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਚਲਦਿਆਂ ਸ਼ੁੱਕਰਵਾਰ ਰਾਤ 20 ਅਤੇ ਸ਼ਨੀਵਾਰ ਨੂੰ 7 ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਪੋਰਟ ਰੈਨਫਰਿਉ ਦੇ ਕੋਲ ਇਨਜੰਕਸ਼ਨ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਇਹ ਲੋਕ ਗ੍ਰਿਫਤਾਰ ਕੀਤੇ ਗਏ ਹਨ।

ਯਾਦ ਰਹੇ ਇਹ ਇਨਜੰਕਸ਼ਨ ਲਾਗੂ ਕਰਨ ਦੀ ਪ੍ਰੀਕਿਰਿਆ 17 ਮਈ ਤੋਂ ਜਾਰੀ ਹੈ।

ਪੂਰੇ ਮਾਮਲੇ 'ਚ ਹੁਣ ਤਕ 989 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।

ਹਾਲਾਂਕਿ ਇਸ 'ਚ ਘਟੋ-ਘੱਟ 110 ਤੋਂ ਵਧੇਰੇ ਲੋਕਾਂ ਦੀ ਇੱਕ ਤੋਂ ਵਧੇਰੇ ਵਾਰ ਗ੍ਰਿਫਤਾਰੀ ਹੋਈ ਹੈ।

ਇਸ 'ਚ ਕਰੀਬ 700 ਲੋਕ ਅਜਿਹੇ ਹਨ ਜਿੰਨਾ ਦੀ ਗ੍ਰਿਫਤਾਰੀ ਇੰਜੰਕਸ਼ਨ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਹੋਈ ਹੈ।

ਇਸ ਤੋਂ ਇਲਾਵਾ ਬਾਕੀ ਦੀਆਂ ਗ੍ਰਿਫਤਾਰੀਆਂ ਅੜਿੱਕੇ ਪੇਸ਼ ਕਰਨ, ਸ਼ਰਾਰਤ ਜਾਂ ਹੋਰ ਮਾਮਲਿਆਂ ਵਿੱਚ ਹੋਈ ਹੈ।

ਇਸ ਹਫ਼ਤੇ ਇਹ ਮਾਮਲੇ ਫਿਰ ਤੋਂ ਬੀ.ਸੀ. ਸੁਪ੍ਰੀਮ ਕੋਰਟ ਪਹੁੰਚ ਰਿਹਾ ਹੈ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link