17.04C Vancouver
ADS

Nov 4, 2022 5:13 AM - The Canadian Press

ਫਿਸਕਲ ਅਪਡੇਟ: ਘੱਟ ਰਿਹਾ ਕੈਨੇਡਾ ਦਾ ਡੈਫੀਸਿਟ ਪਰ ਅਗਲੇ ਸਾਲ ਹੋ ਸਕਦਾ ਰਿਸੈਸ਼ਨ ਦਾ ਸਾਹਮਣਾ

Share On
fall-budget-update-promises-tax-credits-for-clean-electricity-and-hydrogen-production
Finance Minister Chrystia Freeland's fall economic statement creates two new federal tax credits for clean technology and low-emitting hydrogen production. (Photo - The Canadian Press)

ਵਿੱਤ ਮੰਤਰੀ ਅਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਅੱਜ ਪਤਝੜ ਦੀ ਇਕਨੌਮਿਕ ਅਪਡੇਟ ਸਾਂਝੀ ਕਰ ਦੇਸ਼ ਦੇ ਫਿਸਕਲ ਹਾਲਾਤਾਂ ਦੀ ਤਸਵੀਰ ਪੇਸ਼ ਕੀਤੀ ਹੈ।

ਅੱਜ ਦੀ ਅਪਡੇਟ 'ਚ ਸਪਸ਼ਟ ਹੁੰਦਾ ਵਿਖਾਈ ਦਿੱਤਾ ਕਿ ਇੱਕ ਪਾਸੇ ਡੈਫੀਸੀਟ ਘਟ ਰਿਹਾ ਹੈ ਪਰ ਦੂਜੇ ਪਾਸੇ ਕੈਨੇਡਾ ਦਾ ਰਿਸੈਸ਼ਨ 'ਚ ਦਾਖਿਲ ਹੋਣ ਦਾ ਖਤਰਾ ਵਧਦਾ ਜਾ ਰਿਹਾ ਹੈ।

ਫਿਸਕਲ ਅਪਡੇਟ 'ਚ ਵਿਖਾਈ ਦਿੰਦਾ ਹੈ ਕਿ ਫੈਡਰਲ ਸਰਕਾਰ ਦੀ ਜੇਬ ਇੰਫਲੇਸ਼ਨ ਵਿਚਾਲੇ ਗਰਮ ਹੋਈ ਹੈ ਪਰ ਸਰਕਾਰ ਨਵੇਂ ਖਰਚਿਆਂ 'ਚ ਬਹੁਤਾ ਯੋਗਦਾਨ ਨਹੀਂ ਦੇ ਰਹੀ।

ਲਿਬਰਲਸ ਦਾ ਕਹਿਣਾ ਹੈ ਕਿ ਸਟੂਡੈਂਟ ਕਰਜੇ ਅਤੇ ਘਟ ਇਨਕਮ ਵਾਲੇ ਕਨੇਡੀਅਨ ਲੋਕਾਂ ਨੂੰ ਟਾਰਗੈਟ ਕਰਨ ਵਾਲੇ ਸਹਾਇਤਾ ਪ੍ਰਦਾਨ ਕਰਦੇ ਕਦਮ ਚੁੱਕੇ ਜਾਣਗੇ।

ਵੱਡੀਆਂ ਕੌਰਪੋਰੇਸ਼ਨਸ ਦੇ ਸ਼ੇਅਰ ਬਾਏਬੈਕਸ 'ਤੇ ਨਵਾਂ ਟੈਕਸ ਲਗਾਇਆ ਜਾਵੇਗਾ।

ਇਸ ਤੋਂ ਇਲਾਵਾ ਐਮਿਸ਼ਨਸ ਨੂੰ ਘਟਾਉਣ ਅਤੇ ਨਵੀਆਂ ਨੌਕਰੀਆਂ ਸਥਾਪਿਤ ਕਰਨ ਦੇ ਇਰਾਦੇ ਨਾਲ ਪ੍ਰਾਈਵੇਟ ਇਨਵੈਸਟਮੈਂਟ ਨੂੰ ਲਿਆਉਣ ਵਾਲਾ ਕੈਨੇਡਾ ਗਰੋਥ ਫੰਡ ਸਥਾਪਿਤ ਕੀਤਾ ਜਾਵੇਗਾ।

ਫਾਲ ਇਕਨੌਮਿਕ ਸਟੇਟਮੈਂਟ 'ਚ ਸਾਲ 2022-23 ਲਈ $36.4 ਬਿਲੀਅਨ ਦਾ ਫੈਡਰਲ ਡੈਫੀਸੀਟ ਪ੍ਰੋਜੈਕਟ ਕੀਤਾ ਗਿਆ ਹੈ।

ਅਪ੍ਰੈਲ 2022 'ਚ ਫੈਡਰਲ ਡੈਫੀਸੀਟ ਦਾ ਅਨੁਮਾਨ $52.8 ਬਿਲੀਅਨ ਦੱਸਿਆ ਗਿਆ ਸੀ।

ਫਾਲ ਇਕਨੌਮਿਕ ਸਟੇਟਮੈਂਟ ਅਨੁਸਾਰ ਸਾਲ 2023 ਦੀ ਸ਼ੁਰੂਆਤ ਤਕ ਕੈਨੇਡਾ ਮਾਈਲਡ ਰਿਸੈਸ਼ਨ 'ਚ ਦਾਖਿਲ ਹੋ ਸਕਦਾ ਹੈ।

ਅਹਿਮ ਪ੍ਰੋਗਰਾਮਸ ਅਨੁਸਾਰ ਜੀ.ਐਸ.ਟੀ. ਕਰੈਡਿਟ ਨੂੰ ਦੁੱਗਣਾ ਕਰ $2.475 ਬਿਲੀਅਨ 'ਤੇ ਲਿਜਾਣ, ਡੈਂਟਲ ਬੈਨੀਫਿਟ ਲਈ $352 ਮਿਲੀਅਨ, ਹਾਊਸਿੰਗ ਬੈਨੀਫਿਟ ਟੌਪ-ਅਪ ਲਈ $1.163 ਬਿਲੀਅਨ, ਚੱਕਰਵਾਤ ਫਿਓਨਾ ਰਿਕਵਰੀ ਫੰਡ ਤਹਿਤ $1.15 ਬਿਲੀਅਨ ਅਤੇ ਰਿਜਰਵ ਫੰਡ ਲਈ $1 ਬਿਲੀਅਨ ਰੱਖਣ ਦੀ ਜਾਣਕਾਰੀ ਦਿੱਤੀ ਗਈ ਹੈ।

ਨਵੇਂ ਪ੍ਰੋਗਰਾਮਸ ਤਹਿਤ 5 ਸਾਲ 'ਚ $2.787 ਬਿਲੀਅਨ ਦੇ ਫੈਡਰਲ ਸਟੂਡੈਂਟ ਲੋਨ ਇੰਟ੍ਰਸਟ ਨੂੰ ਪਰਮਨੈਂਟਲੀ ਐਲੀਮੀਨੇਟ ਕੀਤਾ ਜਾਵੇਗਾ ਅਤੇ ਅਗਲੇ 6 ਸਾਲ 'ਚ $4.625 ਬਿਲੀਅਨ ਦੇ ਕਵਾਰਟਰਲੀ ਕੈਨੇਡਾ ਵਰਕਰਸ ਬੈਨੀਫਿਟ ਪੇਮੈਂਟਸ ਨੂੰ ਐਡਵਾਂਸ ਕੀਤਾ ਜਾਵੇਗਾ।

ਕੌਰਪੋਰੇਟ ਸ਼ੇਅਰ ਬਾਏਬੈਕਸ 'ਤੇ 2% ਦਾ ਟੈਕਸ ਲੱਗੇਗਾ ਅਤੇ 5 ਸਾਲ 'ਚ ਇਸ ਦਾ ਰੈਵੀਨਿਊ ਕਰੀਬ $2.1 ਬਿਲੀਅਨ ਹੋਵੇਗਾ।

ਸਾਲ 2022-23 ਦੌਰਾਨ $6.1 ਬਿਲੀਅਨ ਦੇ ਨਵੇਂ ਖਰਚੇ ਦੀ ਜਾਣਕਾਰੀ ਦਿੱਤੀ ਹੈ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link