18.23C Vancouver
ADS

Jun 19, 2020 1:47 AM -

ਪਰਿਵਾਰ ਤੇ ਪਿੰਡ ਵਾਸੀਆਂ ਨੇ ਕੀਤਾ ਸ਼ਹੀਦਾਂ ਦੀ ਬਹਾਦਰੀ ਨੂੰ ਯਾਦ, ਸਰਕਾਰੀ ਸਨਮਾਨਾਂ ਵਿਚਾਲੇ ਅੰਤਿਮ ਸੰਸਕਾਰ

Share On
families-bid-tearful-adieu-to-bravehearts-killed-in-galwan-valley-clash
20 Indian Army soldiers lost their lives in Ladakh's Galwan Valley on June 16 after violent face-off between Indian and Chinese troops. Photo ANI

ਭਾਰਤ ਅਤੇ ਚੀਨ ਵਿਚਾਲੇ ਹੋਈ ਖੂਨੀ ਝੜਪ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਸਤਨਾਮ ਸਿੰਘ ਦਾ ਵੀਰਵਾਰ ਨੂੰ ਗੁਰਦਸਪੁਰ ਕੋਲ ਜੱਦੀ ਪਿੰਡ ਭੋਜਰਾਜ ਵਿਖੇ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਕਰੀਬ ਸਵੇਰੇ ਸਾਢੇ ਚਾਰ ਵਜੇ ਫੌਜ ਦਾ ਹੈਲੀਕਾਪਟਰ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਪਹੁੰਚਿਆ ਸੀ।

ਪਰਿਵਾਰ ਅਤੇ ਪਿੰਡ ਵਾਸੀ ਸ਼ਹੀਦ ਦੇ ਆਖ਼ਰੀ ਦਰਸ਼ਨ ਕਰਨ ਲਈ ਪਹੁੰਚੇ।

ਸ਼ਹੀਦ ਸਤਨਾਮ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ ਸਨ। ਜਦਕਿ ਹੋਰ ਪਾਰਟੀਆਂ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਆਗੂ ਵੀ ਅੰਤਿਮ ਸੰਸਕਾਰ 'ਤੇ ਪਹੁੰਚੇ।

ਮੌਕੇ 'ਤੇ ਮੌਜੂਦ ਲੋਕਾਂ ਨੇ ਸ਼ਹੀਦ ਸਤਨਾਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ।


ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਕਿਹਾ ਅਲਵਿਦਾ
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾ ਇੱਕ ਗੱਡੀ ਵਿੱਚ ਚੰਡੀਗੜ੍ਹ ਤੋਂ ਪਟਿਆਲਾ ਦੇ ਪਿੰਡ ਸੀਲ ਪਹੁੰਚਾਇਆ ਗਿਆ, ਜਿੱਥੇ ਸੈਂਕੜੇ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਨਾਇਬ ਸੂਬੇਦਾਰ ਮਨਦੀਪ ਦੇ ਪਰਿਵਾਰਿਕ ਮੈਂਬਰਾਂ ਅਤੇ ਜਾਣਕਾਰਾਂ ਨੇ ਦੱਸਿਆ ਕਿ ਮਨਦੀਪ ਇੱਕ ਦਲੇਰ ਸਿਪਾਹੀ ਸੀ ਜਿਸ ਨੇ ਲੜ੍ਹਦੇ ਹੋਏ ਆਪਣੀ ਜਾਨ ਗਵਾਈ।

ਉਨ੍ਹਾਂ ਕਿਹਾ ਕਿ ਇਹ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਸਾਰੇ ਇਲਾਕੇ ਨੂੰ ਸ਼ਹੀਦ 'ਤੇ ਮਾਣ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link